8 ਮਈ ਨੂੰ ਲਾਕਡਾਊਨ ਵਿਰੋਧੀ ਪ੍ਰਦਰਸ਼ਨ ਦਾ ਹਿੱਸਾ ਬਣੋ
ਬਲਵਿਦਰਪਾਲ, ਪਟਿਆਲਾ , 6 ਮਈ 2021
ਸੰਯੁਕਤ ਕਿਸਾਨ ਮੋਰਚੇ ਵੱਲੋੰ 8 ਮਈ ਨੂੰ ਦੁਕਾਨਦਾਰਾਂ, ਵਪਾਰੀਆਂ ਅਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ਼ ਲਾਕਡਾਊਨ ਤੋੜਨ ਦੇ ਦਿੱਤੇ ਸੱਦੇ ਦੀ ਤਿਆਰੀ ਲਈ ਅੱਜ ਸਤੀ ਮੰਦਿਰ ਪਾਰਕ ਸਮਾਣਾ ਵਿਖੇ ਇਲਾਕੇ ਦੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਕਿਰਤੀ ਕਿਸਾਨ ਯੂਨੀਅਨ ਦੇ ਸ਼ੇਰ ਸਿੰਘ ਕਾਕੜਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਟੇਕ ਸਿੰਘ, ਜਮਹੂਰੀ ਕਿਸਾਨ ਸਭਾ ਦੇ ਬਲਵਿੰਦਰ ਸਮਾਣਾ, ਕੁੱਲ ਹਿੰਦ ਕਿਸਾਨ ਸਭਾ ਦੇ ਗੁਰਬਖਸ਼ ਧਨੇਠਾ, ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜਰਨੈਲ ਸਿੰਘ ਕੋਟਲੀ,
ਕੁੱਲ ਹਿੰਦ ਕਿਸਾਨ ਸਭਾ ਦੇ ਜਗਤਾਰ ਫਤਿਹ ਮਾਜਰੀ ਦੀ ਅਗਵਾਈ ਵਿੱਚ ਕੀਤੀ ਗਈ ਅਤੇ ਹੇਠ ਲਿਖੇ ਫੈਸਲੇ ਕੀਤੇ ਗਏ:-*
?8 ਮਈ ਨੂੰ ਲਾਕਡਾਊਨ ਦੇ ਵਿਰੋਧ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਚੌਂਕ ਵਿੱਚ ਇਲਾਕੇ ਦੇ ਕਿਸਾਨਾਂ ਅਤੇ ਸ਼ਹਿਰ ਵਾਸੀਆਂ ਦਾ ਵੱਡਾ ਇਕੱਠ ਕਰਦਿਆਂ ਬਜਾਰਾਂ ਵਿੱਚ ਰੋਸ ਮਾਰਚ ਕੱਢਿਆ ਜਾਵੇਗਾ।*
*?ਕੱਲ ਮਿਤੀ 07-05-2021 ਨੂੰ ਸਮਾਣਾ ਦੇ ਬਜਾਰਾਂ ਵਿੱਚ ਝੰਡਾ ਮਾਰਚ ਕਰਦਿਆਂ ਸ਼ਹਿਰ ਵਾਸੀਆਂ ਨੂੰ 8 ਮਈ ਦਿਨ ਸ਼ਨੀਵਾਰ ਨੂੰ ਬਾਜ਼ਾਰ ਖੁੱਲੇ ਰੱਖਣ ਅਤੇ ਲਾਕਡਾਉਨ ਵਿਰੋਧੀ ਪ੍ਰਦਰਸ਼ਨ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਜਾਵੇਗੀ।*
*?ਜੇਕਰ ਪ੍ਰਸਾਸ਼ਨ ਵੱਲੋਂ ਦੁਕਾਨਾਂ ਖੋਲਣ ਵਾਲਿਆਂ ਖਿਲਾਫ਼ ਕੋਈ ਵੀ ਕਾਰਵਾਈ ਕੀਤੀ ਜਾਂਦੀ ਹੈ ਤਾਂ ਇਲਾਕੇ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਇਸਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ।
*ਮੀਟਿੰਗ ਦੌਰਾਨ ਕੁੱਲ ਹਿੰਦ ਕਿਸਾਨ ਸਭਾ ਦੇ ਭਗਤ ਰਾਮ ਬਿਸ਼ਨਪੁਰਾ, ਕਿਰਤੀ ਕਿਸਾਨ ਯੂਨੀਅਨ ਵੱਲੋਂ ਸ਼ੇਰ ਸਿੰਘ ਕਾਕੜਾ, ਗੁਰਵਿੰਦਰ ਸਿੰਘ ਦੇਧਨਾ, ਕੁਲਬੀਰ ਟੋਡਰਪੁਰ, ਹਰਵਿੰਦਰ ਸਿੰਘ ਕਾਕੜਾ, ਗੁਰਨੈਬ ਸਿੰਘ ਦੇਧਨਾ, ਕਾਲਾ ਸਿੰਘ ਕਾਕੜਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪਰਗਟ ਸਿੰਘ ਤੋਂ ਇਲਾਵਾ ਅਧਿਆਪਕ ਆਗੂ ਹਰਦੀਪ ਟੋਡਰਪੁਰ ਵੀ ਹਾਜ਼ਰ ਸਨ।