Skip to content
- Home
- ਰੋਜਾ ਖੋਲਣ ਤੋਂ ਬਾਅਦ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਲਗਵਾਈ ਵੈਕਸੀਨ
Advertisement
ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਵੈਕਸੀਨ ਲਗਵਾਉਣ ਲਈ ਐਸਐਸਪੀ ਸੰਦੀਪ ਗੋਇਲ ਨੇ ਕੀਤਾ ਸੀ ਪ੍ਰੇਰਿਤ- ਡਾਕਟਰ ਮੁਹੰਮਦ ਹਮੀਦ
ਹਰਿੰਦਰ ਨਿੱਕਾ , ਬਰਨਾਲਾ, 7 ਮਈ 2021
ਐਸਐਸਪੀ ਸੰਦੀਪ ਗੋਇਲ ਲੋਕਾਂ ਨੂੰ ਕੋਰੋਨਾ ਤੋਂ ਬਚਾਉਣ ਲਈ ਬੇਹਦ ਯਤਨ ਕਰ ਰਹੇ ਹਨ | ਜਿਸਦੇ ਚਲਦਿਆਂ ਉਨ੍ਹਾਂ ਵੱਲੋਂ ਵੀਰਵਾਰ ਨੂੰ ਮੁਸਲਿਮ ਭਾਈਚਾਰੇ ਦੇ 20 ਲੋਕਾਂ ਦੇ ਵੈਕਸੀਨ ਲਗਵਾਈ ਗਈ | ਇਸ ਮੌਕੇ ਗੱਲਬਾਤ ਕਰਦਿਆਂ ਐਸਐਸਪੀ ਸੰਦੀਪ ਗੋਇਲ ਨੇ ਕਿਹਾ ਕਿ ਉਨ੍ਹਾਂ ਨੇ ਮੁਸਲਿਮ ਭਾਈਚਾਰੇ ਦੇ ਲੋਕਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕੀਤਾ ਸੀ, ਜਿਸਤੋਂ ਬਾਅਦ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਤੁਰੰਤ ਹਾਂਮੀ ਭਰਦਿਆਂ ਰੋਜਾ ਖੋਲਣ ਤੋਂ ਬਾਅਦ ਸਿਵਲ ਹਸਪਤਾਲ ਵਿੱਚ ਪਹੁੰਚ ਕੇ ਵੈਕਸੀਨ ਲਗਵਾਈ | ਉਨ੍ਹਾ ਕਿਹਾ ਕਿ ਉਨ੍ਹਾਂ ਨੇ ਮੁਸਲਿਮ ਭਾਈਚਾਰੇ ਦੇ ਮੈਂਬਰਾਂ ਨੂੰ ਫ਼ਿਰ ਤੋਂ ਅਪੀਲ ਕੀਤੀ ਹੈ ਕਿ ਉਹ ਹੋਰ ਵੀ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕਰਨ ਤਾਂ ਕਿ ਕਿਸੇ ਵੀ ਹਿਸਾਬ ਨਾਲ ਕੋਰੋਨਾ ਮਹਾਂਮਾਰੀ ਤੋਂ ਬਚਿਆ ਜਾ ਸਕੇ | ਉਨ੍ਹਾ ਕਿਹਾ ਕਿ ਲੋਕਾਂ ਨੂੰ ਕੋਰੋਨਾ ਵਰਗੀ ਭਿਆਨਕ ਬੀਮਾਰੀ ਤੋਂ ਬਚਾਉਣਾ ਉਨ੍ਹਾ ਦਾ ਫ਼ਰਜ ਹੈ, ਜਿਸਨੂੰ ਉਹ ਬਾਖੂਬੀ ਨਾਲ ਨਿਭਾ ਰਹੇ ਹਨ |
ਐਸਐਸਪੀ ਸੰਦੀਪ ਗੋਇਲ ਨੇ ਉਨ੍ਹਾਂ ਦੇ ਖੁਦ ਪਹਿਲਾਂ ਰੋਜ਼ੇ ਖੁਲਵਾਏ
ਈਦਗਾਹ ਇੰਤਜਾਮੀਆ ਕਮੇਟੀ ਦੇ ਪ੍ਰਧਾਨ ਡਾਕਟਰ ਮੁਹੰਮਦ ਹਮੀਦ ਨੇ ਵੈਕਸੀਨ ਲਗਵਾਉਣ ਤੋਂ ਬਾਅਦ ਕਿਹਾ ਕਿ ਐਸਐਸਪੀ ਸੰਦੀਪ ਗੋਇਲ ਨੇ ਉਨ੍ਹਾਂ ਦੇ ਖੁਦ ਪਹਿਲਾਂ ਰੋਜ਼ੇ ਵੀ ਖੁਲਵਾਏ ਸਨ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਵੈਕਸੀਨ ਲਗਵਾਉਣ ਲਈ ਵੀ ਪ੍ਰੇਰਿਤ ਕੀਤਾ ਸੀ | ਜਿਸਦੇ ਚਲਦਿਆਂ ਉਨ੍ਹਾ ਦੇ ਨਾਲ-ਨਾਲ ਹੋਰ ਵੀ ਭਾਈਚਾਰੇ ਦੇ ਲੋਕਾਂ ਨੇ ਵੈਕਸੀਨ ਲਗਵਾਈ ਹੈ | ਉਨ੍ਹਾਂ ਕਿਹਾ ਕਿ ਉਹ ਐਸਐਸਪੀ ਸੰਦੀਪ ਗੋਇਲ ਦਾ ਦਿਲ ਤੋਂ ਧੰਨਵਾਦ ਕਰਦੇ ਹਨ, ਜਿੰਨ੍ਹਾਂ ਨੇ ਉਨ੍ਹਾਂ ਪੂਰੀ ਬਾਰੀਕੀ ਦੇ ਨਾਲ ਵੈਕਸੀਨ ਦੇ ਫ਼ਾਇਦੇ ਬਾਰੇ ਜਾਗਰੂਕ ਕੀਤਾ | ਉਨ੍ਹਾਂ ਕਿਹਾ ਕਿ ਵੈਕਸੀਨ ਲਗਵਾਉਣ ਤੋਂ ਬਾਅਦ ਉਹ ਪੂਰੀ ਤਰ੍ਹਾਂ ਨਾਲ ਠੀਕ ਹਨ ਅਤੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਵੈਕਸੀਨ ਜਰੂਰ ਲਗਵਾਈ ਜਾਵੇ | ਮੌਕੇ ਮੁਹੰਮਦ ਸਫ਼ੀਕ, ਮੁਹੰਮਦ ਗੋਗੀ, ਹਾਜੀ ਗੁਲਜਾਰ, ਮੁਹੰਮਦ ਰਫ਼ੀ, ਮਹਿਬੂਬ, ਮਹਿਮੂਦ ਮੰਨਸੂਰੀ, ਸਲਮਾ, ਅਫਰੋਜ਼, ਜਰੀਨਾ, ਸਾਜਿਦ, ਪਾਲੀ ਆਦਿ ਹਾਜ਼ਰ ਸਨ |
ਕੋਰੋਨਾ ਵਾਇਰਸ ਤੋਂ ਬਚਣ ਲਈ ਵੈਕਸੀਨ ਜਰੂਰ ਲਗਵਾਈ ਜਾਵੇ-ਸੀਐਮਓ
ਸਿਵਲ ਹਸਪਤਾਲ ਦੇ ਸੀਐਮਓ ਡਾਕਟਰ ਹਰਜਿੰਦਰ ਸਿੰਘ ਗਰਗ ਨੇ ਕਿਹਾ ਕਿ ਉਨ੍ਹਾ ਨਾਲ ਐਸਐਸਪੀ ਸੰਦੀਪ ਗੋਇਲ ਨੇ ਗੱਲ ਕੀਤੀ ਸੀ ਕਿ ਮੁਸਲਿਮ ਭਾਈਚਾਰੇ ਦੇ ਲੋਕਾਂ ਲਈ ਵੈਕਸੀਨ ਦਾ ਪ੍ਰਬੰਧ ਕੀਤਾ ਜਾਵੇ | ਜਿਸਤੋਂ ਬਾਅਦ ਉਨ੍ਹਾਂ ਨੇ ਤੁਰੰਤ ਕਰਮਚਾਰੀਆਂ ਨੂੰ ਨਿਰਦੇਸ਼ ਦੇ ਕੇ ਮੁਸਲਿਮ ਭਾਈਚਾਰੇ ਦੇ ਲੋਕਾਂ ਦੇ ਵੈਕਸੀਨ ਲਗਵਾਈ ਗਈ | ਉਨ੍ਹਾਂ ਲੋਕਾਂ ਨੁੂੰ ਵੀ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਵੈਕਸੀਨ ਜਰੂਰ ਲਗਵਾਈ ਜਾਵੇ |
Advertisement
Advertisement
Advertisement
Advertisement
Advertisement
error: Content is protected !!