ਕਿਹਾ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਸੱਦੇ ਨੂੰ ਅਸੀਂ ਲਾਗੂ ਨਹੀਂ ਕਰਾਂਗੇ ਪਰ ਕਿਸਾਨ ਜਥੇਬੰਦੀਆਂ ਦੀ ਹਮਾਇਤ ਜ਼ਰੂਰ ਕਰਾਂਗੇ
ਪਰਦੀਪ ਕਸਬਾ , ਬਰਨਾਲਾ 7 ਮਈ 2021
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਜਬਰੀ ਲਾਕਡਾਊਨ ਵਿਰੁੱਧ 8 ਮਈ ਨੂੰ ਪੰਜਾਬ ਭਰ ਦੇ ਪਿੰਡਾਂ ਸ਼ਹਿਰਾਂ ਚ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਤਹਿਤ ਕੁੱਲ ਅੱਠ ਮਈ ਨੂੰ ਬਰਨਾਲੇ ਵਿਚ ਵੀ ਲਾਕਡਾਊਨ ਤੋੜਨ ਦਾ ਸੱਦਾ ਦਿੱਤਾ ਗਿਆ ਸੀ ਪਰ ਵਪਾਰ ਮੰਡਲ ਵੱਲੋਂ ਕਿਸਾਨਾਂ ਵੱਲੋਂ ਦਿੱਤੇ ਗਏ ਸੱਦੇ ਨੂੰ ਵੀ ਲਾਗੂ ਕੀਤਾ ਜਾਣਾ ਸੀ ਪਰ ਐਨ ਸਮੇਂ ਉਤੇ ਵਪਾਰ ਮੰਡਲ ਵੱਲੋਂ ਲਾਕ ਡਾਊਨ ਤੋੜਨ ਦੇ ਸੱਦੇ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ ।
ਇਸ ਸੰਬੰਧੀ ਜਦੋਂ ਵਪਾਰ ਮੰਡਲ ਜ਼ਿਲਾ ਬਰਨਾਲਾ ਦੇ ਪ੍ਰਧਾਨ ਅਨਿਲ ਬਾਂਸਲ ਨਾਨਾ ਨਾਲ ਗੱਲ ਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਅਸੀਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਮੰਨ ਲਿਆ ਹੈ। ਜਿਸ ਕਰਕੇ 8 ਮਈ ਕਿਸਾਨਾਂ ਵੱਲੋਂ ਦਿੱਤੇ ਸੱਦੇ ਨੂੰ ਮੁਲਤਵੀ ਕਰਕੇ ਬਰਨਾਲੇ ਸ਼ਹਿਰ ਵਿੱਚ ਦੁਕਾਨਾਂ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਅਤੇ ਸਰਕਾਰ ਨੇ ਸਾਡੀਆਂ ਮੰਗਾਂ ਮੰਨ ਲਈਆਂ ਹਨ ।
ਉਨ੍ਹਾਂ ਕਿਹਾ ਕਿ ਸਾਡਾ ਪ੍ਰਸ਼ਾਸਨ ਨਾਲ ਇਹ ਸਮਝੌਤਾ ਹੋਇਆ ਹੈ । ਸਮਝੌਤੇ ਅਨੁਸਾਰ ਸਾਨੂੰ ਰੁਟੇਸ਼ਨ ਦੇ ਹਿਸਾਬ ਨਾਲ ਦੁਕਾਨਾਂ ਖੋਲ੍ਹਣ ਦੀ ਆਗਿਆ ਦੇ ਦਿੱਤੀ ਹੈ । ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਨੇ ਹਫ਼ਤੇ ਵਿੱਚ ਪੰਜ ਦਿਨ ਦੁਕਾਨਾਂ ਨੂੰ ਖੋਲ੍ਹਣ ਦੀ ਆਗਿਆ ਦਿੱਤੀ ਹੈ ਅਤੇ ਦੋ ਦਿਨ ਦਾ ਲਾਕ ਡਾਊਨ ਹੈ । ਜਿਸ ਦੇ ਅਨੁਸਾਰ ਵਪਾਰ ਮੰਡਲ ਆਪਣੀਆਂ ਦੁਕਾਨਾਂ ਨੂੰ ਬੰਦ ਰੱਖੇਗਾ ।
ਵਪਾਰ ਮੰਡਲ ਦੇ ਪ੍ਰਧਾਨ ਅਨਿਲ ਬਾਂਸਲ ਨਾਨਾ ਨੇ ਕਿਹਾ ਕਿ ਸਾਡੇ ਅੰਦੋਲਨ ਦੀ ਜਿੱਤ ਕਿਸਾਨਾਂ ਦੀ ਹਮਾਇਤ ਨਾਲ ਹੋਈ ਹੈ । ਇਸੇ ਕਰਕੇ ਅਸੀਂ ਕਿਸਾਨ ਜਥੇਬੰਦੀਆਂ ਦਾ ਵਿਸ਼ੇਸ਼ ਧੰਨਵਾਦ ਕਰਦੇ ਹਾਂ । ਜਿਨ੍ਹਾਂ ਦੀ ਹਮਾਇਤ ਨਾਲ ਸਾਡੇ ਸੰਘਰਸ਼ ਨੂੰ ਬਲ ਮਿਲਿਆ ਅਤੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਝੁਕ ਕੇ ਸਾਡੀਆਂ ਮੰਗਾਂ ਨੂੰ ਮੰਨਣਾ ਪਿਆ। ਇਸ ਮੌਕੇ ਉਨ੍ਹਾਂ ਦੇ ਨਾਲ ਜਤਿੰਦਰ ਜਿੰਮੀ, ਮੋਨੂੰ ਗੋਇਲ, ਹੇਮਰਾਜ ਗਰਗ, ਵਿਜੇ ਗੋਇਲ, ਰਜਤ ,ਸਜੀਵ ਸੋਰੀ , ਵਕੀਲ ਚੰਦ ਗੋਇਲ , ਅਸ਼ੋਕ ਸਹਿਣਾ , ਰਾਜੂ ਅਰੋੜਾ ਆਦਿ ਵੀ ਹਾਜ਼ਰ ਸਨ ।