ਜਥੇਬੰਦੀਆਂ ਵੱਲੋਂ ਕਾਰਵਾਈ ਨਾ ਹੋਣ ਦੀ ਅਪੀਲ ਦੇ ਬਾਵਜੂਦ ਵੀ ਦੁਕਾਨਾਂ ਨਾ ਖੁੱਲ੍ਹੀਆਂ
ਗੁਰਸੇਵਕ ਸਿੰਘ ਸਹੋਤਾ , ਮਹਿਲ ਕਲਾਂ 07 ਮਈ 2021
ਸਯੁੰਕਤ ਕਿਸਾਨ ਮੋਰਚੇ ਵੱਲੋਂ ਕੇਂਦਰ ਤੇ ਰਾਜ ਸਰਕਾਰਾਂ ਦੇ ਕੋਰੋਨਾ ਮਹਾਂਮਾਰੀ ਦੀ ਆੜ ਹੇਠ ਤਾਲਾਬੰਦੀ ਦੇ ਵਿਰੋਧ ਦੇ ਉਲੀਕੇ ਪ੍ਰੋਗਰਾਮ ਤਹਿਤ ਅੱਜ ਅਨਾਜ ਮੰਡੀ ਕਸਬਾ ਮਹਿਲ ਕਲਾਂ ਵਿਖੇ ਵੱਖ ਵੱਖ ਜਥੇਬੰਦੀਆਂ ਵੱਲੋਂ ਮੀਟਿੰਗ ਕਰਨ ਉਪਰੰਤ ਮਹਿਲ ਕਲਾਂ ਦੇ ਬਜਾਰ ਅੰਦਰ ਰੋਸ ਮਾਰਚ ਕੱਢ ਕੇ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਦਾ ਸੱਦਾ ਦਿੱਤਾ । ਇਸ ਮੌਕੇ ਬੀਕੇਯੂ ਡਕੌਂਦਾ ਦੇ ਮਲਕੀਤ ਸਿੰਘ ਈਨਾ, ਬਲਾਕ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ, ਬਲਾਕ ਆਗੂ ਜੱਗਾ ਸਿੰਘ ਛਾਪਾ , ਜਗਤਾਰ ਸਿੰਘ ਕਲਾਲ ਮਾਜਰਾ,ਬੀਕੇਯੂ ਉਗਰਾਹਾਂ ਦੇ ਜ਼ਿਲ੍ਹਾ ਮੀਤ ਪ੍ਰਧਾਨ ਬੁੱਕਣ ਸਿੰਘ ਸੱਦੋਵਾਲ, ਬਲਾਕ ਮੀਤ ਪ੍ਰਧਾਨ ਹਰਜੀਤ ਸਿੰਘ ਦੀਵਾਨਾ, ਜਨਰਲ ਸਕੱਤਰ ਕੁਲਜੀਤ ਸਿੰਘ ਵਜੀਦਕੇ, ਵਿੱਤ ਸਕੱਤਰ ਨਾਹਰ ਸਿੰਘ ਗੁੰਮਟੀ ,ਬਲਾਕ ਆਗੂ ਕੁਲਦੀਪ ਸਿੰਘ ਚੌਹਾਨ ਕੇ ਕਲਾਂ, ਬੀ ਕੇ ਯੂ ਕਾਦੀਆਂ ਦੇ ਜ਼ਿਲਾ ਆਗੂ ਜਸਵਿੰਦਰ ਸਿੰਘ ਛੀਨੀਵਾਲ ਕਲਾਂ ,ਬਲਾਕ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਹੁੰਦਲ, ਸੇਵਾਮੁਕਤ ਪਟਵਾਰੀ ਦਰਬਾਰ ਸਿੰਘ ਮਾਨ, ਬੀ ਕੇ ਯੂ ਸਿੱਧੂਪੁਰ ਦੇ ਬਲਾਕ ਪ੍ਰਧਾਨ ਜਗਪਾਲ ਸਿੰਘ ਸਹਿਜੜਾ ,ਬੁਲਾਰੇ ਮਨਜੀਤ ਸਿੰਘ ਸਹਿਜੜਾ, ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਗੁਰਮੇਲ ਸਿੰਘ ਠੁੱਲੀਵਾਲ, ਦੁਕਾਨਦਾਰ ਯੂਨੀਅਨ ਮਹਿਲ ਕਲਾਂ ਦੇ ਪ੍ਰਧਾਨ ਗਗਨਦੀਪ ਸਿੰਘ ਸਰਾਂ ਕੁਰੜ, ਜਨਰਲ ਸਕੱਤਰ ਹਰਦੀਪ ਸਿੰਘ ,ਕਰਮਜੀਤ ਸਿੰਘ ਕਾਕਾ ਹਰਦਾਸਪੁਰਾ, ਡਾ ਮਿੱਠੂ ਮੁਹੰਮਦ ਮੀਤ ਪ੍ਰਧਾਨ ਬਲਜੀਤ ਸਿੰਘ ਗੰਗੋਹਰ, ਹੋਪ ਫਾਰ ਮਹਿਲ ਕਲਾਂ ਦੇ ਇੰਚਾਰਜ ਕੁਲਵੰਤ ਸਿੰਘ ਟਿੱਬਾ,ਟਰੱਕ ਯੂਨੀਅਨ ਮਹਿਲ ਕਲਾਂ ਦੇ ਪ੍ਰਧਾਨ ਅਰਸਦੀਪ ਸਿੰਘ ਬਿੱਟੂ
ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਕਾਸ਼ ਸਿੰਘ ਸੱਦੋਵਾਲ, ਜਰਨਲ ਸਕੱਤਰ ਭੋਲਾ ਸਿੰਘ ਕਲਾਲ ਮਾਜਰਾ, ਭਾਰਤ ਨੌਜਵਾਨ ਸਭਾ ਦੇ ਜ਼ਿਲ੍ਹਾ ਆਗੂ ਮਨਵੀਰ ਸਿੰਘ ਬੀਹਲਾ ,ਲੋਕ ਭਲਾਈ ਵੈਲਫੇਅਰ ਸੁਸਾਇਟੀ ਕਸਬਾ ਮਹਿਲ ਕਲਾਂ ਦੇ ਪ੍ਰਧਾਨ ਡਾ ਪਰਮਿੰਦਰ ਸਿੰਘ ਹਮੀਦੀ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਕੇਂਦਰ ਦੇ ਨਕਸ਼ੇ ਕਦਮਾਂ ‘ਤੇ ਚੱਲਦਿਆਂ ਪੰਜਾਬ ‘ਚ ਮੁਕੰਮਲ ਲਾਕਡਾਊਨ ਦੇ ਆਸਾਰ ਬਣਾਏ ਹੋਏ ਹਨ।
ਜਦ ਕਿ ਇੱਕ ਸਾਲ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ, ਲੋਕਾਂ ਨੂੰ ਉਨ੍ਹਾਂ ਦੇ ਰੋਜ਼ੀ ਰੋਟੀ ਦੇ ਧੰਦਿਆਂ ਨੂੰ ਬੰਦ ਕੀਤੇ ਹੋਏ। ਆਮ ਲੋਕ ਭੁਖਮਰੀ ਦਾ ਸ਼ਿਕਾਰ ਹੋ ਰਹੇ ਹਨ ਪਰ ਸਰਕਾਰ ਸਿਰਫ਼ ਹੱਥ ‘ਤੇ ਹੱਥ ਧਰ ਕੇ ਬੈਠੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਰਾਜ ਅੰਦਰ ਕਰੋਨਾ ਮਹਾਮਾਰੀ ਦੇ ਆੜ ਹੇਠ ਕੀਤੀ ਤਾਲਾਬੰਦੀ ਤੋ ਛੋਟੇ ਦੁਕਾਨਦਾਰ, ਵਪਾਰੀ, ਮਜ਼ਦੂਰ, ਰੇਹੜੀ ਫੜੀਆਂ ਵਾਲੇ ਸਰਕਾਰ ਦੀ ਧੱਕੇਸ਼ਾਹੀ ਤੋਂ ਬਹੁਤ ਪਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਚਾਹੀਦਾ ਹੈ। ਬੇਸ਼ੱਕ ਘੱਟ ਸਮੇਂ ਵਾਸਤੇ ਪਰ ਸਾਰੀਆਂ ਦੁਕਾਨਾਂ ਨੂੰ ਖੋਲ੍ਹਣ ਦੀ ਇਜਾਜ਼ਤ ਦੇਣੀ ਚਾਹੀਦੀ ਹੈ ਤਾਂ ਜੋ ਲੋਕ ਆਪਣੇ ਘਰਾਂ ਦੇ ਗੁਜ਼ਾਰੇ ਤੇ ਹੋਰ ਖਰਚਿਆਂ ਤੋਂ ਤੰਗ ਨਾ ਹੋਣ, ਉਨ੍ਹਾਂ ਕਸਬਾ ਮਹਿਲ ਕਲਾਂ ਦੇ ਦੁਕਾਨਦਾਰਾਂ, ਕਿਰਤੀਆਂ ਨੂੰ ਆਪਣੀਆਂ ਦੁਕਾਨਾਂ ਖੋਲ੍ਹਣ ਦੀ ਅਪੀਲ ਕੀਤੀ।
ਜਥੇਬੰਦੀਆਂ ਦੀ ਅਪੀਲ ਦੇ ਬਾਵਜੂਦ ਵੀ ਦੁਕਾਨਾਂ ਨਾ ਖੁੱਲ੍ਹੀਆਂ
ਇਸ ਮੌਕੇ ਜਥੇਬੰਦੀਆਂ ਦੇ ਆਗੂਆਂ ਵੱਲੋਂ ਵਾਰ ਵਾਰ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਦੀਆ ਅਪੀਲਾ ਕੀਤੇ ਜਾਣ ਦੇ ਬਾਵਜੂਦ ਵੀ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਨਹੀ ਖੋਲ੍ਹੀਆਂ ਅਤੇ ਪੂਰੀ ਤਰ੍ਹਾਂ ਕਾਰੋਬਾਰ ਬੰਦ ਰੱਖੇ । ਭਾਵੇਂ ਕਿ ਕਿਸਾਨ ਆਗੂਆਂ ਵੱਲੋਂ ਦੁਕਾਨਦਾਰਾਂ ਨੂੰ ਇਹ ਭਰੋਸਾ ਵੀ ਦਿੱਤਾ ਗਿਆ ਕਿ ਦੁਕਾਨਾਂ ਖੋਲ੍ਹਣ ਵਾਲੇ ਕਿਸੇ ਵੀ ਦੁਕਾਨਦਾਰ ਤੇ ਕਾਰਵਾਈ ਨਹੀਂ ਹੋਣ ਦਿੱਤੀ ਜਾਵੇਗੀ .ਫਿਰ ਵੀ ਦੁਕਾਨਦਾਰ ਦੁਕਾਨਾਂ ਖੋਲ੍ਹਣ ਲਈ ਰਾਜੀ ਨਾ ਹੋਏ ।
*ਲੋਕ ਪੁਲਿਸ ਦਾ ਸਾਥ ਦੇਣ-ਡੀ.ਐਸ.ਪੀ.ਮਹਿਲ ਕਲਾਂ
ਇਸ ਮੌਕੇ ਡੀਐੱਸਪੀ ਕੁਲਦੀਪ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਤੇ ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਦੀ ਦਿਸ਼ਾ ਨਿਰਦੇਸ਼ਾਂ ਅਤੇ ਐੱਸਐੱਸਪੀ ਬਰਨਾਲਾ ਸੰਦੀਪ ਗੋਇਲ ਦੀ ਅਗਵਾਈ ਹੇਠ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਭੀੜ ਘਟਾਉਣ, ਮਾਸਕ ਪਾਓੁਣ, ਵਾਰ ਵਾਰ ਹੱਥ ਧੋਣ ਤੇ ਸੇਨੇਟਾਈਜ਼ਰ ਦੀ ਵਰਤੋਂ ਕਰਕੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦੀਆਂ ਸਾਵਧਾਨੀਆਂ ਵਰਤਣ ਲਈ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਦੁਕਾਨਦਾਰ ਸਰਕਾਰ ਦੇ ਹੁਕਮਾਂ ਦੀ ਪਾਲਣਾ ਨਹੀਂ ਕਰਦਾ ਤਾਂ ਉਸ ਖ਼ਿਲਾਫ਼ ਧਾਰਾ 188 ਅਧੀਨ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਮੂਹ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਕੋਰੋਨਾ ਦੇ ਬਚਾਅ ਲਈ ਸਰਕਾਰ ਦੇ ਹੁਕਮਾਂ ਤੇ ਪ੍ਰਸ਼ਾਸਨ ਦੀਆਂ ਸਾਵਧਾਨੀਆਂ ਦੀ ਪਾਲਣਾ ਕਰਨ ਦੇ ਨਾਲ਼ ਪੁਲਿਸ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ ।
Advertisement