197 ਜਣਿਆਂ ਨੇ ਕੋਰੋਨਾ ਤੇ ਫਤਿਹ ਹਾਸਿਲ ਕੀਤੀ-ਡਿਪਟੀ ਕਮਿਸ਼ਨਰ
ਹਰਪ੍ਰੀਤ ਕੌਰ , ਸੰਗਰੂਰ, 11 ਮਈ 2021
ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲੇ ਲਈ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ ਤਹਿਤ 197 ਪਾਜਿਟਿਵ ਮਰੀਜ਼ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਸਿਹਤਯਾਬ ਹੋਏ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ ਨੇ ਦਿੱਤੀ।
ਉਨਾਂ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ 183 ਮਰੀਜ਼ਾਂ ਨੇ ਹੋਮ ਆਈਸੋਲੇਸ਼ਨ ਤੋਂ , 1 ਮਰੀਜ਼ ਸਿਵਲ ਹਸਪਤਾਲ ਮਲੇਰਕੋਟਲਾ ਤੋਂ, 1 ਮਰੀਜ਼ ਕੋਲੰਬੀਆਂ ਏਸ਼ੀਆਂ ਪਟਿਆਲਾ ਤੋਂ, 2 ਮਰੀਜ਼ ਪੀ.ਜੀ.ਆਈ ਚੰਡੀਗੜ ਤੋਂ, 6 ਮਰੀਜ਼ ਰਜਿੰਦਰਾ ਹਸਪਤਾਲ ਪਟਿਆਲਾ ਤੋਂ, 2 ਮਰੀਜ਼ ਸਿਵਲ ਹਸਪਤਾਲ ਸੰਗਰੂਰ ਤੋਂ ਅਤੇ 2 ਮਰੀਜ਼ ਡੀ.ਐਮ.ਸੀ ਲੁਧਿਆਣਾ ਤੋਂ ਕੋਰੋਨਾ ਨੂੰ ਹਰਾਇਆ। ਉਨਾਂ ਕਿਹਾ ਕਿ ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ ’ਚ ਵੱਡੀ ਕਾਮਯਾਬੀ ਹੈ ਪਰ ਇਸ ਤੋਂ ਜੰਗ ਜਿੱਤਣ ਲਈ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਥੋੜੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ।