ਦਿੱਲੀ ਦੇ ਬਾਰਡਰਾਂ ਤੇ ਚੱਲ ਰਹੇ ਸੰਘਰਸ਼ ਨੂੰ ਪੰਜ ਮਹੀਨਿਆਂ ਤੋਂ ਵਧੇਰੇ ਸਮਾਂ ਹੋ ਚੁੱਕਾ ਹੈ
ਗੁਰਸੇਵਕ ਸਿੰਘ ਸਹੋਤਾ ਮਹਿਲ ਕਲਾਂ , ਬਰਨਾਲਾ 11 ਮਈ 2021
ਮੋਦੀ ਹਕੂਮਤ ਵੱਲੋਂ ਲਾਗੂ ਕੀਤੇ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਖਿਲਾਫ਼ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਦਿੱਲੀ ਦੇ ਬਾਰਡਰਾਂ ਤੇ ਚੱਲ ਰਹੇ ਸੰਘਰਸ਼ ਨੂੰ ਪੰਜ ਮਹੀਨਿਆਂ ਤੋਂ ਵਧੇਰੇ ਸਮਾਂ ਹੋ ਚੁੱਕਾ ਹੈ। ਇਸੇ ਹੀ ਤਰ੍ਹਾਂ ਪੰਜਾਬ ਅੰਦਰ ਸੈਂਕੜੇ ਥਾਵਾਂ ਰੇਲਵੇ ਸਟੇਸ਼ਨਾਂ, ਟੋਲ ਪਲਾਜਿਆਂ, ਰਿਲਾਇੰਸ ਮਾਲ ਤੇ ਪੈਟਰੋਲ ਪੰਪਾਂ ਤੇ ਅੱਠ ਮਹੀਨੇ ਤੋਂ ਵਧੇਰੇ ਸਮੇਂ ਤੋਂ ਸਮਾਂ ਬੀਤ ਗਿਆ ਹੈ।ਪਰ ਮੋਦੀ ਹਕੂਮਤ ਨੇ ਹੰਕਾਰੀ ਰਵੱਈਆ ਧਾਰਨ ਕੀਤਾ ਹੋਇਆ ਹੈ। ਇਸ ਕਿਸਾਨ/ ਲੋਕ ਸੰਘਰਸ਼ ਵਿੱਚ 400 ਤੋਂ ਵਧੇਰੇ ਕਿਸਾਨ ਸ਼ਹੀਦ ਹੋ ਚੁੱਕੇ ਹਨ।
ਬੀਕੇਯੂ ਏਕਤਾ ਡਕੌਂਦਾ ਪਿੰਡ ਇਕਾਈ ਕੁਤਬਾ ਦੇ ਪਰਧਾਨ ਸੁਖਵਿੰਦਰ ਸਿੰਘ ਜੋ ਲਗਾਤਾਰ ਲੰਬਾ ਸਮਾਂ ਟਿੱਕਰੀ ਬਾਰਡਰ ਤੇ ਸ਼ਾਮਿਲ ਰਹੇ, ਬੀਤੇ ਦਿਨ ਕੁੱਝ ਬਿਮਾਰ ਰਹਿਣ ਤੋਂ ਬਾਅਦ ਸ਼ਹੀਦ ਹੋ ਗਏ।ਇਸੇ ਹੀ ਤਰ੍ਹਾਂ ਕਿਰਪਾਲ ਸਿੰਘ ਵਾਲਾ ਦਾ ਕਿਸਾਨ ਆਤਮਾ ਸਿੰਘ ਵੀ ਸ਼ਹੀਦਾਂ ਦੀ ਕਤਾਰ ਵਿੱਚ ਸ਼ਾਮਿਲ ਹੋ ਗਿਆ। ਸ਼ਹੀਦ ਕਿਸਾਨ ਸੁਖਵਿੰਦਰ ਸਿੰਘ ਦੇ ਅੰਤਿਮ ਸੰਸਕਾਰ ਸਮੇਂ ਬੀਕੇਯੂ ਏਕਤਾ ਡਕੌਂਦਾ ਬਲਾਕ ਮਹਿਲ ਕਲਾਂ ਦੇ ਪਰਧਾਨ ਜ਼ਰਾਹ ਸਿੰਘ ਹਰਦਾਸਪੁਰਾ, ਮੁਕੰਦ ਸਿੰਘ ਹਰਦਾਸਪੁਰਾ, ਗੁਰਦੀਪ ਸਿੰਘ ਦੀਪਾ ਨਿਹਾਲੂਵਾਲ,ਦਰਸ਼ਨ ਸਿੰਘ ਕੁਤਬਾ ਨੇ ਕਿਹਾ ਕਿ ਸ਼ਹੀਦ ਕਿਸਾਨਾਂ ਦੀ ਕੁਰਬਾਨੀ ਅਜਾਈਂ ਨਹੀਂ ਜਾਵੇਗੀ। ਮੋਦੀ ਹਕੂਮਤ ਵੱਲੋਂ ਲਾਗੂ ਕੀਤੇ ਕਾਲੇ ਕਾਨੂੰਨ ਰੱਦ ਕਰਾਉਣ ਲਈ ਚੱਲ ਰਿਹਾ ਸੰਘਰਸ਼ ਹੋਰ ਵਿਸ਼ਾਲ ਅਤੇ ਤਿੱਖਾ ਹੋਵੇਗਾ।
Advertisement