ਬਰਨਾਲਾ ਦੇ ਸਰਕਾਰੀ ਸਕੂਲਾਂ ਵਿਚ ਸੋਲਰ ਸਿਸਟਮ ਲਾਉਣ ਦੀ ਪ੍ਰਕਿਰਿਆ ਜਾਰੀ

Advertisement
Spread information

ਸੰਧੂ ਪੱਤੀ ਤੇ ਹੰਡਿਆਇਆ ਸਕੂਲ ਵਿਚ ਸੋਲਰ ਸਿਸਟਮ ਪ੍ਰਕਿਰਿਆ ਮੁਕੰਮਲ

ਪਰਦੀਪ ਕਸਬਾ  , ਬਰਨਾਲਾ, 11 ਮਈ 2021

                  ਸਿੱਖਿਆ ਵਿਭਾਗ ਵੱਲੋਂ ਜ਼ਿਲਾ ਬਰਨਾਲਾ ਦੇ ਸਰਕਾਰੀ ਸਕੂਲਾਂ ਵਿਚ ਸੋਲਰ ਸਿਸਟਮ ਲਾਉਣ ਦੀ ਪ੍ਰਕਿਰਿਆ ਜਾਰੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਿਲਾ ਸਿੱਖਿਆ ਅਫਸਰ ਬਰਨਾਲਾ ਸਰਬਜੀਤ ਸਿੰਘ ਤੂਰ ਅਤੇ ਉਪ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਹਰਕੰਵਲਜੀਤ ਕੌਰ ਨੇ ਦੱਸਿਆ ਕਿ ਜ਼ਿਲਾ ਬਰਨਾਲਾ ਦੇ ਸਕੂਲਾਂ ਵਿਚ ਸੋਲਰ ਸਿਸਟਮ ਲਾਉਣ ਦੀ ਪਹਿਲਕਦਮੀ ਕੀਤੀ ਜਾ ਰਹੀ ਹੈ, ਇਹ ਜਿੱਥੇ ਵਾਤਾਵਰਣ ਪੱਖੀ ਹੈ, ਉਥੇ ਸਕੂਲਾਂ ’ਤੇ ਆਰਥਿਕ ਬੋਝ ਵੀ ਨਹੀਂ ਪਵੇਗਾ। ਉਨਾਂ ਦੱਸਿਆ ਕਿ ਜ਼ਿਲਾ ਬਰਨਾਲਾ ਦੇ 37 ਅਪਰ ਪ੍ਰਾਇਮਰੀ ਸਕੂਲਾਂ ਵਿਚ ਸੋਲਰ ਸਿਸਟਮ ਲਈ ਪਹਿਲਕਦਮੀ ਕੀਤੀ ਜਾ ਰਹੀ ਹੈ, ਜੋ ਕਿ ਪ੍ਰਕਿਰਿਆ ਅਧੀਨ ਹੈ। ਸਹਾਇਕ ਜ਼ਿਲਾ ਮੈਂਟਰ ਸਮਾਰਟ ਸਕੂਲ ਮਗਿੰਦਰਜੀਤ ਸਿੰਘ ਨੇ ਦੱਸਿਆ ਕਿ ਬਰਨਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸੰਧੂ ਪੱਤੀ ਸਕੂਲ  ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਵਿਖੇ ਸੋਲਰ ਸਿਸਟਮ ਦੀ ਪ੍ਰਕਿਰਿਆ ਮੁਕੰਮਲ ਹੋ ਗਈ ਹੈ।

Advertisement

             ਇਸ ਮੌਕੇ ਉਪ ਜ਼ਿਲਾ ਸਿੱਖਿਆ ਅਫਸਰ ਐਲੀਮੈਂਟਰੀ ਵਸੁੰਧਰਾ ਕਪਿਲਾ ਨੇ ਦੱਸਿਆ ਕਿ 33 ਪ੍ਰਾਇਮਰੀ ਸਕੂਲਾਂ ਵਿਚ ਸੋਲਰ ਸਿਸਟਮ ਪ੍ਰਕਿਰਿਆ ਅਧੀਨ ਹੈ। 

             ਸੰਧੂ ਪੱਤੀ ਸਕੂਲ ਦੇ ਪਿ੍ਰੰਸੀਪਲ ਡਾ. ਰਵਿੰਦਰਪਾਲ ਨੇ ਦੱਸਿਆ ਕਿ ਇਹ ਸਿਸਟਮ ਸਕੂਲ ਲਈ ਵਰਦਾਨ ਸਾਬਿਤ ਹੋਵੇਗਾ। ਉਨਾਂ ਕਿਹਾ ਕਿ ਸਿੱਖਿਆ ਅਧਿਕਾਰੀਆਂ ਦੀ ਅਗਵਾਈ ਹੇਠ ਇਹ ਪ੍ਰਕਿਰਿਆ ਮੁਕੰਮਲ ਕੀਤੀ ਗਈ ਹੈ। ਹੰਡਿਆਇਆ ਸਕੂਲ ਦੇ ਪਿ੍ਰੰਸੀਪਲ ਹਰਨੇਕ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ ਉਪਰਾਲੇ ਸਦਕਾ ਸਕੂਲ ਵਿਚ ਸੋਲਰ ਸਿਸਟਮ ਅਧੀਨ ਮੀਟਰ ਲੱਗ ਚੁੱਕੇ ਹਨ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਚੇਅਰਮੈਨ ਲਖਵਿੰਦਰ ਕੁਮਾਰ, ਕਮੇਟੀ ਮੈਂਬਰ ਸੁਖਦੇਵ ਸਿੰਘ, ਹਰਬੰਸ ਸਿੰਘ, ਰਾਹੁਲ ਸ਼ਰਮਾ, ਜਰਨੈਲ ਸਿੰਘ ਸਮੇਤ ਸਮੁੱਚੇ ਅਮਲੇ ਵੱਲੋਂ ਸਿੱਖਿਆ ਵਿਭਾਗ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਗਈ।

Advertisement
Advertisement
Advertisement
Advertisement
Advertisement
error: Content is protected !!