ਕੈਪਟਨ ਸਰਕਾਰ ਮਿਉਂਸਿਪਲ ਕਾਮਿਆਂ ਦੀਆਂ ਮੰਗਾਂ ਨੂੰ ਲੈ ਕੇ ਗੰਭੀਰ ਨਹੀਂ – ਪ੍ਰਧਾਨ
ਪਰਦੀਪ ਕਸਬਾ, ਬਰਨਾਲਾ 11 ਮਈ 2021
ਮਿਊਂਸੀਪਲ ਕਰਮਚਾਰੀ ਆਪਣੀਆਂ ਭੱਖਦੀਆਂ ਮੰਗਾਂ ਨੂੰ ਲੈ ਕੇ ਆਉਣ ਵਾਲੇ ਦਿਨਾਂ ਵਿੱਚ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਜਾ ਰਹੇ ਹਨ । ਇਸ ਦੇ ਸਬੰਧ ਵਿਚ ਅੱਜ ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ ਨੂੰ ਇਕ ਵਫਦ ਮਿਲਿਆ । ਜਿਸ ਵਿੱਚ ਉਨ੍ਹਾਂ ਨੇ ਤੇਰਾਂ ਮਈ ਨੂੰ ਕੀਤੀ ਜਾ ਰਹੀ ਹੜਤਾਲ ਬਾਰੇ ਸੂਚਨਾ ਦਿੱਤੀ
ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਪ੍ਰਧਾਨ ਚੰਦਰ ਸ਼ਰਮਾ ਗੁਲਸ਼ਨ ਕੁਮਾਰ, ਜਨਰਲ ਸਕੱਤਰ ਗੋਬਿੰਦਪਾਲ ,ਰਾਹੁਲ ਕੁਮਾਰ ਨੇ ਦੱਸਿਆ ਕਿ ਕੈਪਟਨ ਸਰਕਾਰ ਸਫ਼ਾਈ ਕਰਮਚਾਰੀਆਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਮਜ਼ਦੂਰ ਵਿਰੋਧੀ ਹੈ ਇਸ ਦੇ ਖ਼ਿਲਾਫ਼ ਸਮੁੱਚੇ ਸਫ਼ਾਈ ਕਰਮਚਾਰੀ ਇਕਜੁੱਟ ਹੋ ਕੇ ਤੇਰਾਂ ਮਈ ਨੂੰ ਅਣਮਿੱਥੇ ਸਮੇਂ ਲਈ ਮੁਕੰਮਲ ਹੜਤਾਲ ਕਰਨਗੇ ਉਨ੍ਹਾਂ ਕੈਪਟਨ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਸਰਕਾਰ ਸਾਡੀਆਂ ਤਨਖਾਹਾਂ ਨੂੰ ਸਮੇਂ ਅਨੁਸਾਰ ਸਾਡੇ ਖਾਤਿਆਂ ਵਿੱਚ ਪਾਵੇ ਠੇਕੇਦਾਰੀ ਪ੍ਰਥਾ ਬੰਦ ਕੀਤੀ ਜਾਵੇ ਬਰਾਬਰ ਕੰਮ ਬਰਾਬਰ ਤਨਖਾਹ ਸਕੇਲ ਭੱਤਾ ਦਿੱਤਾ ਜਾਵੇ ਅਤੇ ਸਮੁੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ ਉਨ੍ਹਾਂ ਕੈਪਟਨ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਿੰਨਾ ਸਮਾਂ ਸਫ਼ਾਈ ਕਰਮਚਾਰੀਆਂ ਦੀਆਂ ਸਮੁੱਚੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਸ ਸਮੇਂ ਤੱਕ ਸਾਡਾ ਸੰਘਰਸ਼ ਜਾਰੀ ਰਹੇਗਾ