ਜ਼ਿਲ੍ਹਾ ਨਿਵਾਸੀ ਕਰੋਨਾ ਖ਼ਿਲਾਫ਼ ਚੱਲ ਰਹੀ ਜੰਗ ਵਿਚ ਪ੍ਰਸ਼ਾਸਨ ਦਾ ਸਾਥ ਦੇਣ – ਵਰਿੰਦਰ ਕੁਮਾਰ ਦੁੱਗਲ

Advertisement
Spread information

ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫੇਰ 10002 ਸੈਂਪਲ ਲਏ, ਮਰੀਜ਼ਾਂ ਦੇ ਠੀਕ ਹੋਣ ਦੀ ਦਰ 81.26% ਹੋਈ

ਦਵਿੰਦਰ ਡੀ ਕੇ  , ਲੁਧਿਆਣਾ, 11 ਮਈ  2021

              ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 10002 ਸੈਂਪਲ ਲਏ ਗਏ।

Advertisement

            ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਕੁੱਲ 69851 ਮਰੀਜ਼ਾਂ ਵਿਚੋਂ 81.26% (56761 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕੁਝ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 10002 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 11480 ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 56761 ਹੋ ਗਈ ਹੈ।
ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 1515 ਮਰੀਜ਼ (1386 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 129 ਹੋਰ ਰਾਜਾਂ/ਜ਼ਿਲ੍ਹਿਆਂ ਦੇ) ਪੋਜ਼ਟਿਵ ਪਾਏ ਗਏ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 1089671 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 1089146 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 1010012 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 525 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 69851 ਹੈ, ਜਦਕਿ 9283 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।
ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 43 ਮੌਤਾਂ ਦੀ ਪੁਸ਼ਟੀ ਹੋਈ ਹੈ (30 ਜ਼ਿਲ੍ਹਾ ਲੁਧਿਆਣਾ, 1 ਮੋਗਾ, 1 ਹੁਸ਼ਿਆਰਪੁਰ, 1 ਫਾਜਿਲਕਾ, 3 ਫਤਿਹਗੜ੍ਹ ਸਾਹਿਬ, 1 ਬਰਨਾਲਾ, 1 ਮੁਕਤਸਰ, 1 ਪਟਿਆਲਾ, 1 ਸੰਗਰੂਰ, 1 ਰਾਜ ਦਿੱਲੀ, 1 ਬਿਹਾਰ ਅਤੇ 1 ਰਾਜ ਜੰਮੂ ਤੇ ਕਸ਼ਮੀਰ ਨਾਲ ਸਬੰਧਤ ਹੈ)। ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 1610 ਅਤੇ 815 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ।
ਸ੍ਰੀ ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ, ਜਿਸ ਨਾਲ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।

Advertisement
Advertisement
Advertisement
Advertisement
Advertisement
error: Content is protected !!