ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਚਾਨਣਾ ਪਾਉਣਾ ਅੱਜ ਸਮੇਂ ਦੀ ਮੁੱਖ ਲੋਡ਼ ਹੈ – ਗੁਰਜੋਤ ਕੌਰ
ਹਰਪ੍ਰੀਤ ਕੌਰ , ਸੰਗਰੂਰ, 13 ਮਈ: 2021
ਸਰਕਾਰੀ ਕੰਨਿਆ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਭਵਾਨੀਗੜ੍ਹ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੰੂ ਸਮਰਪਿਤ ਲੇਖ ਮੁਕਾਬਲੇ ਕਰਵਾਏ ਗਏ। ਇਹ ਜਾਣਕਾਰੀ ਜ਼ਿਲ੍ਹਾ ਕੋਆਰਡੀਨੇਟਰ ਕਿਰਨ ਅਤੇ ਸੰਗਰੂਰ-2 ਬਲਾਕ ਕੋਆਰਡੀਨੇਟਰ ਗੁਰਜੋਤ ਕੌਰ ਨੇ ਦਿੱਤੀ।
ਗੁਰਜੋਤ ਕੌਰ ਨੇ ਦੱਸਿਆ ਕਿ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੰੂ ਸਮਰਪਿਤ ਵਿਦਿਆਰਥੀਆਂ ਦੇ ਆਨ ਲਾਈਨ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਵਿਚ ਪੂਜਾ ਨੇ ਪਹਿਲਾ ਸਥਾਨ, ਗੁਰਪ੍ਰੀਤ ਕੌਰ ਨੇ ਦੂਜਾ ਸਥਾਨ ਅਤੇ ਬਬਨੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਕੁਰਬਾਨੀਆਂ ਬਾਰੇ ਬੱਚਿਆਂ ਨੇ ਲੇਖ ਜ਼ਰੀਏ ਅਪਣੀ ਪ੍ਰਤਿਭਾ ਜ਼ਾਹਿਰ ਕੀਤੀ।
ਉਨ੍ਹਾਂ ਦੱਸਿਆ ਕਿ ਇਸ ਦੌਰਾਨ ਵਿਦਿਆਰਥਣਾਂ ਨੂੰ ਗੁਰੂ ਜੀ ਦੁਆਰਾ ਵਿਖਾਏ ਹੱਕ-ਸੱਚ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਮੁਕਾਬਲੇ ਸਕੂਲ ਮੁਖੀ ਸ੍ਰੀਮਤੀ ਨੀਰਜਾ ਸੂਦ ਅਤੇ ਸਕੂਲ ਨੋਡਲ ਇੰਚਾਰਜ ਸ੍ਰੀਮਤੀ ਕਮਲਜੀਤ ਕੌਰ ਦੀ ਅਗਵਾਈ ਵਿਚ ਕਰਵਾਏ ਗਏ।