ਪੁਲਸ ਨੇ ਦੋਸ਼ੀਆਂ ਖਿਲਾਫ ਮੁਕੱਦਮੇ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਸ਼ੁਰੁ
ਰਿਚਾ ਨਾਗਪਾਲ , ਬਲਵਿੰਦਰਪਾਲ , ਪਟਿਆਲਾ 13 ਮਈ 2021
ਜ਼ਿਲ੍ਹਾ ਪੁਲੀਸ ਪਟਿਆਲਾ ਨੇ ਜ਼ਿਲ੍ਹੇ ਦੇ ਵੱਖ ਵੱਖ ਬਲਾਕਾਂ ਵਿੱਚ ਦੋਸ਼ੀਆਂ ਤੇ ਕਾਰਵਾਈ ਕਰਦੇ ਹੋਏ 1200 ਲੀਟਰ ਲਾਹਨ ਸਮੇਤ 250 ਗ੍ਰਾਮ ਅਫ਼ੀਮ ਅਤੇ 375 ਗ੍ਰਾਮ ਸਮੈਕ ਬਰਾਮਦ ਕੀਤੀ ਹੈ । ਪਟਿਆਲਾ ਜ਼ਿਲ੍ਹੇ ਦੇ ਪੁਲੀਸ ਮੁਖੀ ਸੰਦੀਪ ਗਰਗ ਨੇ ਦੱਸਿਆ ਕਿ ਪੁਲੀਸ ਵੱਲੋਂ ਪਿਛਲੇ ਕਈ ਦਿਨਾਂ ਤੋਂ ਨਸ਼ਾ ਤਸਕਰਾਂ ਦੇ ਖ਼ਿਲਾਫ਼ ਮੁਹਿੰਮ ਵਿੱਢੀ ਗਈ ਹੈ ਜਿਸ ਤਹਿਤ ਦਰਜਨਾਂ ਨਸ਼ਾ ਤਸਕਰਾਂ ਕੋਲੋਂ ਨਸ਼ੀਲੇ ਪਦਾਰਥ ਬਰਾਮਦ ਕਰਕੇ ਉਨ੍ਹਾਂ ਤੇ ਕਾਰਵਾਈ ਕੀਤੀ ਜਾ ਰਹੀ ਹੈ ।
ਵਧੇਰੇ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਮਾਲਵਿੰਦਰ ਮਾਲਵਿੰਦਰ ਸਿੰਘ ਸੀਆਈਏ ਸਟਾਫ਼ ਨੇ ਦੱਸਿਆ ਕਿ ਸੁਖਦੇਵ ਸਿੰਘ ਪੁੱਤਰ ਲਖਵਿੰਦਰ ਸਿੰਘ ਨਿਵਾਸੀ ਨਵਾਂ ਗਾਓਂ ਥਾਣਾ ਖਨੌਰੀ ਜ਼ਿਲ੍ਹਾ ਸੰਗਰੂਰ ਦੇ ਘਰ ਪੁਲਸ ਵੱਲੋਂ ਰੇਡ ਕਰਨ ਉਪਰੰਤ 250 ਗ੍ਰਾਮ ਅਫੀਮ ਬਰਾਮਦ ਕੀਤੀ ਹੈ ।
ਇਸੇ ਤਰ੍ਹਾਂ ਸਹਾਇਕ ਥਾਣੇਦਾਰ ਚਰਨ ਸਿੰਘ ਥਾਣਾ ਤ੍ਰਿਪੜੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪੁਲੀਸ ਨੇ ਗਸ਼ਤ ਦੌਰਾਨ ਇੰਦਰਜੀਤ ਸਿੰਘ ਪੁੱਤਰ ਨਰੰਜਣ ਸਿੰਘ ਨਿਵਾਸੀ ਨੇਡ਼ੇ ਆਟਾ ਚੱਕੀ ਗੋਬਿੰਦ ਨਗਰ ਰਾਜੋਮਾਜਰਾ ਪਟਿਆਲਾ ਕੋਲੋਂ 375 ਗ੍ਰਾਮ ਸਮੈਕ ਬਰਾਮਦ ਕੀਤੀ ਹੈ ।
ਸਹਾਇਕ ਥਾਣੇਦਾਰ ਜੈਪਾਲ ਸਿੰਘ ਨੇ ਦੱਸਿਆ ਕਿ ਜਗਤਾਰ ਸਿੰਘ ਪੁੱਤਰ ਜੀਤ ਸਿੰਘ ਨਿਵਾਸੀ ਡੇਰਾ ਖੁਦ ਪੁਰੀਆਂ ਥਾਣਾ ਜੁਲਕਾਂ ਦੇ ਘਰ ਰੇਡ ਕਰਨ ਉਪਰੰਤ 200 ਲੀਟਰ ਲਾਹਨ ਅਤੇ 10 ਬੋਤਲਾਂ ਸ਼ਰਾਬ ਬਰਾਮਦ ਕੀਤੀ ਹੈ ।
ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ ਨਰਾਤਾ ਸਿੰਘ ਪੁੱਤਰ ਸੂਬਾ ਸਿੰਘ ਨਿਵਾਸੀ ਮਰੋੜੀ ਵਾਲਾ ਥਾਣਾ ਸਮਾਣਾ ਦੇ ਖੇਤਾਂ ਵਿੱਚ ਰੀਡ ਕਰਨ ਉਪਰੰਤ ਉਸ ਕੋਲੋਂ ਛੇ ਸੌ ਲੀਟਰ ਲਾਹਨ ਲਾਹਨ ਬਰਾਮਦ ਕੀਤੀ ਹੈ ਇਸੇ ਤਰ੍ਹਾਂ ਸਹਾਇਕ ਥਾਣੇਦਾਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਸ ਨੇ ਪੁਲਸ ਪਾਰਟੀ ਨਾਲ ਜਾਮਾ ਸਿੰਘ ਪੁੱਤਰ ਦਲੀਪ ਸਿੰਘ ਨਿਵਾਸੀ ਦੇ ਘਰ ਰੇਡ ਕੀਤੀ ਤਾਂ ਉਸ ਦੇ ਘਰ ਛੇ ਸੌ ਲੀਟਰ ਲਾਹਨ ਬਰਾਮਦ ਕੀਤੀ ਹੈ ।