ਕੋਵਿਡ-19 ਤੋਂ ਪ੍ਰਭਾਵਿਤ ਜੇਕਰ ਕਿਸੇ ਵਿਅਕਤੀ ਨੂੰ ਜਾਣਕਾਰੀ ਜਾਂ ਮਦਦ ਦੀ ਲੋੜ ਹੈ ਤਾਂ ਉਹ ਸੰਪਰਕ ਕਰ ਸਕਦੇ ਹਨ
ਦਵਿੰਦਰ ਡੀ ਕੇ , ਲੁਧਿਆਣਾ, 12 ਮਈ 2021
ਪੰਜਾਬ ਅਤੇ ਹਰਿਆਣਾ ਹਾਈਕੋਰਟ-ਕਮ-ਪ੍ਰਬੰਧਕੀ ਜੱਜ ਸ੍ਰੀ ਰਾਜਨ ਗੁਪਤਾ, ਸੈਸ਼ਨਜ਼ ਡਵੀਜਨ, ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਅਗੁਵਾਈ ਅਤੇ ਸ੍ਰੀ ਪੀ.ਐਸ. ਕਾਲੇਕਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਦੇਖ-ਰੇਖ ਹੇਠ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜਿਲ੍ਹਾ ਲੁਧਿਆਣਾ ਦੇ ਕੋਵਿਡ-19 ਤੋਂ ਪ੍ਰਭਾਵਿਤ ਵਿਅਕਤੀਆਂ ਦੀ ਜਾਣਕਾਰੀ ਅਤੇ ਮੱਦਦ ਲਈ 24×7 ਹੈਲਪਲਾਈਨ ਨੰਬਰ 0161-2400051 ਜਾਰੀ ਕੀਤਾ ਗਿਆ ਹੈ ।ਜ
ਇਸ ਤੋਂ ਇਲਾਵਾ ਜਿਲ੍ਹਾ ਪ੍ਰਸ਼ਾਸ਼ਨ, ਲੁਧਿਆਣਾ ਵੱਲੋਂ ਜਿਲ੍ਹਾ ਲੁਧਿਆਣਾ ਅਧੀਨ ਕੋਰੋਨਾ ਮਹਾਂਮਾਰੀ (ਕੋਵਿਡ-19) ਤੋਂ ਪ੍ਰਭਾਵਿਤ ਵਿਅਕਤੀਆਂ ਦੀ ਜਾਣਕਾਰੀ ਅਤੇ ਮਦਦ ਲਈ ਹੇਠ ਲਿਖੇ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ :-
District Ludhiana Covid Control Room Helpline 24×7
For Home Isolation/Counseling- 78147-64759
For Ambulance/Oxygen 78143-63850
For Hospital Problem/Bed Availability 62849-12553
For General Problem 62845-31852
Civil Surgeon Office Ludhiana 0161-2444193 ਜਾਂ 0161-4622276 Covid-19 Control Room
ਸ੍ਰੀ ਪੀ.ਐਸ. ਕਾਲੇਕਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਦੱਸਿਆ ਗਿਆ ਕਿ ਕੋਵਿਡ-19 ਤੋਂ ਪ੍ਰਭਾਵਿਤ ਜੇਕਰ ਕਿਸੇ ਵਿਅਕਤੀ ਨੂੰ ਜਾਣਕਾਰੀ ਜਾਂ ਮਦਦ ਦੀ ਲੋੜ ਹੈ ਤਾਂ ਉਹ ਉਕਤ ਦਰਸਾਏ ਗਏ
ਹੈਲਪਲਾਈਨ ਨੰਬਰਾਂ ਤੇ ਸੰਪਰਕ ਕਰਕੇ ਲੋੜੀਂਦੀ ਜਾਣਕਾਰੀ ਜਾਂ ਮਦਦ ਹਾਸਲ ਕਰ ਸਕਦਾ ਹੈ ।