267 ਜਣਿਆਂ ਨੇ ਕੋਰੋਨਾ ਤੇ ਫਤਿਹ ਹਾਸਿਲ ਕੀਤੀ-ਡਿਪਟੀ ਕਮਿਸ਼ਨਰ

Advertisement
Spread information

ਥੋੜ੍ਹੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ -ਡਿਪਟੀ ਕਮਿਸ਼ਨਰ

ਹਰਪ੍ਰੀਤ ਕੌਰ  , ਸੰਗਰੂਰ, 14 ਮਈ: 2021

ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲ੍ਹੇ ਲਈ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ ਤਹਿਤ  267 ਪਾਜਿਟਿਵ ਮਰੀਜ਼ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਸਿਹਤਯਾਬ ਹੋਏ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ 266 ਮਰੀਜ਼ਾਂ ਨੇ ਹੋਮ ਆਈਸੋਲੇਸ਼ਨ ਤੋਂ  ਅਤੇ 1 ਮਰੀਜ਼ ਨੇ ਰਜਿੰਦਰਾ ਹਸਪਤਾਲ ਪਟਿਆਲਾ ਤੋਂ ਕੋਰੋਨਾ ਨੂੰ ਹਰਾਇਆ। ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ ’ਚ ਵੱਡੀ ਕਾਮਯਾਬੀ ਹੈ ਪਰ ਇਸ ਤੋਂ ਜੰਗ ਜਿੱਤਣ ਲਈ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਥੋੜ੍ਹੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ।

Advertisement
Advertisement
Advertisement
Advertisement
Advertisement
Advertisement
error: Content is protected !!