ਕਾਲਜ ਦੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੂੰ ਦਸਾਂ ਗੁਰੂ ਸਾਹਿਬਾਨਾਂ ਦੇ ਸਿਧਾਂਤਾਂ ਤੋਂ ਜਾਣੂ ਕਰਵਾਇਆ ਅਤੇ ਇਨ੍ਹਾਂ ਸਿਧਾਂਤਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਤ ਕੀਤਾ।
ਬਲਵਿੰਦਰਪਾਲ , ਪਟਿਆਲਾ, 13 ਮਈ 2021
ਗੌਰਮਿੰਟ ਕਾਲਜ ਆਫ ਐਜੂਕੇਸ਼ਨ, ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਇੱਕ ਵੈਬੀਨਾਰ ਪ੍ਰਿੰਸੀਪਲ ਡਾ. ਪਰਮਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਇਆ। ਡਾ. ਪਰਮਿੰਦਰ ਸਿੰਘ ਵਲੋਂ ਵੈਬੀਨਾਰ ਦੇ ਮੁੱਖ ਵਕਤਾ ਸ੍ਰੀਮਤੀ ਬਲਜਿੰਦਰ ਕੌਰ ਦਾ ਸਵਾਗਤ ਕਰਦਿਆਂ ਕਾਲਜ ਦੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੂੰ ਦਸਾਂ ਗੁਰੂ ਸਾਹਿਬਾਨਾਂ ਦੇ ਸਿਧਾਂਤਾਂ ਤੋਂ ਜਾਣੂ ਕਰਵਾਇਆ ਅਤੇ ਇਨ੍ਹਾਂ ਸਿਧਾਂਤਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਤ ਕੀਤਾ।
ਪ੍ਰਿੰਸੀਪਲ ਨੇ ਸਿੱਖ ਗੁਰੂਆਂ, ਵਿਸ਼ੇਸ਼ ਕਰਕੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਦੱਸੇ ਰਾਹ ‘ਤੇ ਚਲਦਿਆਂ ਸਿੱਖ ਕੌਮ ਵਲੋਂ ਕਰੋਨਾ ਕਾਲ ਦੌਰਾਨ ਕੀਤੀ ਜਾ ਰਹੀ ਵੱਖ ਵੱਖ ਤਰ੍ਹਾਂ ਦੇ ਲੰਗਰਾਂ ਦੀ ਸੇਵਾ ਦਾ ਵੀ ਵਿਸ਼ੇਸ਼ ਤੌਰ ‘ਤੇ ਜਿਕਰ ਕੀਤਾ। ਉਨ੍ਹਾਂ ਨੇ ਪੋਗਰਾਮ ਇੰਚਾਰਜ ਪੋ. ਨਵਨੀਤ ਕੌਰ ਜੇਜੀ ਤੇ ਡਾ. ਪ੍ਰੀਤੀ ਭਾਟੀਆ ਵਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ।
ਮੁੱਖ ਵਕਤਾ ਸ੍ਰੀਮਤੀ ਬਲਜਿੰਦਰ ਕੌਰ ਨੇ ਗੁਰੂ ਸਾਹਿਬ ਦੇ ਜੀਵਨ ਅਤੇ ਇਤਿਹਾਸਕ ਤੱਥਾਂ ਨੂੰ ਸਾਂਝੇ ਕਰਦਿਆਂ ਮੌਜੂਦਾ ਸਮੇਂ ‘ਚ ਗੁਰੂ ਸਾਹਿਬਾਨਾਂ ਵੱਲੋਂ ਦਿੱਤੇ ਮੂਲ ਸਿਧਾਂਤਾਂ ‘ਕਿਰਤ ਕਰੋ, ਨਾਮ ਜਪੋ, ਵੰਡ ਛਕੋ’ ਆਪਣਾਉਂਦਿਆਂ ਸਰਬੱਤ ਦੇ ਭਲੇ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਵੈਬਿਨਾਰ ‘ਚ ਕਾਲਜ ਸਟਾਫ ਤੇ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ। ਪ੍ਰੋਗਰਾਮ ਇੰਚਾਰਜ ਪ੍ਰੋ ਨਵਨੀਤ ਕੌਰ ਜੇਜੀ ਤੇ ਡਾ. ਪ੍ਰੀਤੀ ਭਾਟੀਆ ਨੇ ਮੁੱਖ ਮਹਿਮਾਨ ਤੇ ਸਮੂਹ ਹਾਜਰੀਨ ਦਾ ਧੰਨਵਾਦ ਕੀਤਾ।