ਸੰਯੁਕਤ ਕਿਸਾਨ ਮੋਰਚੇ ਵੱਲੋਂ ਕਸਬਾ ਮਹਿਲ ਕਲਾ ਦੇ ਟੋਲ ਪਲਾਜੇ ਉੱਪਰ 228 ਵੇ ਦਿਨ ਵੀ ਪੱਕਾ ਮੋਰਚਾ ਜਾਰੀ ਜਾਰੀ
ਗੁਰਸੇਵਕ ਸਿੰਘ ਸਹੋਤਾ , ਮਹਿਲ ਕਲਾਂ 15 ਮਈ , 2021
ਸੰਯੁਕਤ ਮੋਰਚੇ ਦੇ ਸੱਦੇ ਉੱਪਰ ਕੇਂਦਰ ਸਰਕਾਰ ਵੱਲੋਂ ਤਿੰਨ ਲਿਆਂਦੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਨੂੰ ਲੈ ਕੇ ਵੱਖ ਵੱਖ ਜਥੇਬੰਦੀਆਂ ਵੱਲੋਂ ਲੁਧਿਆਣਾ ਬਰਨਾਲਾ ਮੁੱਖ ਮਾਰਗ ਤੇ ਕਸਬਾ ਮਹਿਲ ਕਲਾਂ ਦੇ ਟੋਲ ਪਲਾਜੇ ਵਿਖੇ ਲਗਾਤਾਰ ਚੱਲ ਰਹੇ ਪੱਕੇ ਮੋਰਚੇ 228 ਵੇਂ ਦਿਨ ਬੀ ਕੇ ਯੂ ਡਕੌਂਦਾ ਬੀ ਕੇ ਯੂ ਕਾਦੀਆਂ ਜਮਹੂਰੀ ਕਿਸਾਨ ਸਭਾ ਅਤੇ ਜਮਹੂਰੀ ਅਧਿਕਾਰ ਸਭਾ ਵੱਲੋਂ ਜਾਰੀ ੁਰੱਖਦਿਆਂ ਵੱਡੀ ਗਿਣਤੀ ਕਿਸਾਨ ਮਰਦ/ਅੌਰਤਾਂ ਵੱਲੋਂ ਨਾ ਲਿਆਂਦੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕੇਂਦਰ ਸਰਕਾਰ ਨੂੰ ਤੁਰੰਤ ਤੂਫ਼ਾਨ ਵਿਰੋਧੀ ਖੇਤੀ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕੀਤੀ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉਗੋਕੇ ,ਜ਼ਿਲ੍ਹਾ ਮੀਤ ਪ੍ਰਧਾਨ ਗੁਰਦੇਵ ਸਿੰਘ ਮਾਂਗੇਵਾਲ, ਜ਼ਿਲ੍ਹਾ ਜਰਨਲ ਸਕੱਤਰ ਜਨਰਲ ਸਕੱਤਰ ਮਲਕੀਤ ਸਿੰਘ ਈਨਾ, ਬਲਾਕ ਮਹਿਲ ਕਲਾਂ ਦੇ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ ,ਬਲਾਕ ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਗੁਰਮੇਲ ਸਿੰਘ ਠੁੱਲੀਵਾਲ, ਬਲਾਕ ਪ੍ਰਧਾਨ ਮਾਸਟਰ ਪਿਸ਼ੌਰਾ ਸਿੰਘ ਹਮੀਦੀ, ਬੀ ਕੇ ਯੂ ਕਾਦੀਆਂ ਦੇ ਜ਼ਿਲਾ ਆਗੂ ਰਣਜੀਤ ਸਿੰਘ ਮਿੱਠੂ ਕਲਾਲਾ, ਬਲਾਕ ਜਰਨਲ ਸਕੱਤਰ ਸ਼ਮਸ਼ੇਰ ਸਿੰਘ ਹੁੰਦਲ , ਅਜਮੇਰ ਸਿੰਘ , ਗੋਬਿੰਦਰ ਸਿੰਘ ਸਿੱਧੂ ਮਾਸਟਰ ਸੁਖਵਿੰਦਰ ਸਿੰਘ ਕਲਾਲਮਾਜਰਾ ਸਮਾਜ ਸੇਵੀ ਮੰਗਤ ਸਿੰਘ ਸਿੱਧੂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਪਹਿਲਾਂ ਨੋਟਬੰਦੀ ਜੀਐੱਸਟੀ ਵਰਗੇ ਫ਼ੈਸਲਿਆਂ ਨੇ ਦੇਸ਼ ਦੇ ਹਰ ਵਰਗ ਨੂੰ ਆਰਥਕ ਪੱਖੋਂ ਬੁਰੀ ਤਰ੍ਹਾਂ ਝੰਜੋੜ ਕੇ ਰੱਖ ਦਿੱਤਾ ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਹਿਤੈਸ਼ੀ ਨਹੀਂ ਬਲਕਿ ਕਿਸਾਨ ਵਿਰੋਧੀ ਸਾਬਤ ਹੋਈ ਅਤੇ ਤਿੰਨ ਲਿਆਂਦੇ ਕਿਸਾਨ ਵਿਰੋਧੀ ਖੇਤੀ ਕਾਲੇ ਕਾਨੂੰਨ ਨੂੰ ਕਿਸਾਨਾਂ ਤੇ ਜ਼ਬਰਦਸਤੀ ਥੋਪਣ ਦੀ ਕੋਸ਼ਿਸ਼ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਛੇਤੀਂ ਕਿਸਾਨਾਂ ਦੀ ਗੱਲ ਨਾ ਸੁਣੀ ਤਾ ਸਰਕਾਰ ਨੂੰ ਹੋਰ ਤਿੱਖੇ ਸੰਘਰਸ਼ਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ । ਕਿਸਾਨਾਂ ਦੇ ਪੱਖ ਨੂੰ ਸਵੀਕਾਰਨ ਵਿੱਚ ਨਾਕਾਮ ਰਹੇ ਹਨ ਤੇ ਕਾਰੋਬਾਰੀ ਘਰਾਣਿਆਂ ਪੱਖੀ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਲਈ ਬਜਿੱਦ ਹਨ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਜਗਤ ਦੇ ਹੱਥਾਂ ਦੀ ਕਠਪੁੱਤਲੀ ਬਣ ਕੇ ਦੇਸ਼ ਦੇ ਕਿਸਾਨਾਂ ਨਾਲ ਧੋਖਾ ਕਰ ਰਹੀ ਹੈ। ਆਗੂਆਂ ਨੇ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਵੱਲੋਂ ਜਦੋਂ ਤੱਕ ਤਿੰਨ ਕਾਲੇ ਕਾਨੂੰਨਾਂ ਨੂੰ ਖ਼ਾਰਜ ਕਰ ਕੇ ਐੱਮਐੱਸਪੀ ਨੂੰ ਪੂਰੇ ਦੇਸ਼ ‘ਚ ਕਾਨੂੰਨੀ ਰੂਪ ਵਿੱਚ ਲਾਗੂ ਨਹੀਂ ਕੀਤਾ ਜਾਂਦਾ ਉਦੋਂ ਤੱਕ ਕਿਸਾਨ ਸੰਘਰਸ਼ ਜਾਰੀ ਰੱਖਿਆ ਜਾਵੇਗਾ। ।ਇਸ ਮੌਕੇ ਕਿਸਾਨ ਜਗਤਾਰ ਸਿੰਘ ਕਲਾਲਮਾਜਰਾ , ਪਰਮਜੀਤ ਸਿੰਘ ਗਾਂਧੀ , ਕੁਲਦੀਪ ਸਿੰਘ ਗਿੱਲ ਕਲਾਲ ਮਾਜਰਾ, ਗੁਰਦੇਵ ਸਿੰਘ ਮਹਿਲ ਖੁਰਦ , ਬਹਾਦਰ ਸਿੰਘ ਪੰਡੋਰੀ ਵਾਲੇ , ਕੁਲਦੀਪ ਕੌਰ ਵਜੀਦਕੇ ਖੁਰਦ,ੜ ਕਿਰਨਜੀਤ ਕੌਰ, ਬੂਟਾ ਸਿੰਘ , ਲਾਲ ਸਿੰਘ ਅਮਲਾ ਸਿੰਘ ਵਾਲਾ , ਔਰਤ ਆਗੂ ਸ਼ਿੰਦਰਪਾਲ ਕੌਰ ਅਮਲਾ ਸਿੰਘ ਵਾਲਾ , ਹਰਬੰਸ ਕੌਰ , ਤਰਨਜੀਤ ਸਿੰਘ , ਜਸਬੀਰ ਕੌਰ , ਕਰਨੈਲ ਸਿੰਘ , ਮਨਜੀਤ ਕੌਰ, ਗੁਰਮੇਲ ਕੌਰ , ਅਮਨਦੀਪ ਕੌਰ , ਜਸਬੀਰ ਕੌਰ , ਗੁਰਦੇਵ ਕੌਰ ਮਹਿਲ ਕਲਾਂ, ਮਨਜੀਤ ਕੌਰ ਆਦਿ ਨੇ ਵੀ ਆਪਣੀ ਹਾਜ਼ਰੀ ਲੁਆਈ। ਉਧਰ ਦੂਜੇ ਪਾਸੇ ਟੋਲ ਪਲਾਜ਼ੇ ਦੇ ਮੈਨੇਜਰ ਪਰਮਿੰਦਰ ਸਿੰਘ ਨੇ ਸੰਪਰਕ ਕਰਨ ਤੇ ਕਿਹਾ ਕਿ ਪਹਿਲਾਂ ਕਰੋਨਾ ਦੀ ਮਾਰ ਅਤੇ ਹੁਣ ਕਿਸਾਨਾਂ ਦੇ ਅੰਦੋਲਨ ਕਾਰਨ ਰੋਜ਼ਾਨਾ ਕੰਪਨੀ ਨੂੰ 4 ਲੱਖ ਦਾ ਘਾਟਾ ਸਹਿਣਾ ਪੈ ਰਿਹਾ ਹੈ ।