24 ਘੰਟਿਆਂ ਵਿਚ 268 ਨੇ ਜਿੱਤੀ ਕੋਵਿਡ ਖਿਲਾਫ ਜੰਗ-ਹਰੀਸ਼ ਨਾਇਰ

Advertisement
Spread information

 ਲੋਕਾਂ ਨੂੰ ਸੈਂਪਿਗ ਕਰਵਾਉਣ ਅਤੇ ਵੈਕਸੀਨ ਲਗਵਾਉਣ ਦੀ ਡਿਪਟੀ ਕਮਿਸ਼ਨਰ ਨੇ ਕੀਤੀ ਅਪੀਲ

ਬੀ ਟੀ ਐੱਨ  , ਫਾਜ਼ਿਲਕਾ, 14 ਮਈ 2021

ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਾਇਰ ਆਈ.ਏ.ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪਿੱਛਲੇ 24 ਘੰਟਿਆਂ ਵਿਚ ਫਾਜ਼ਿਲਕਾ ਜ਼ਿਲੇ ਵਿਚ 268 ਲੋਕਾਂ ਨੇ ਕੋਵਿਡ ਖਿਲਾਫ ਜੰਗ ਜਿੱਤ ਕੇ ਸਿਹਤਯਾਬੀ ਹਾਸਲ ਕੀਤੀ ਹੈ। ਉਨਾਂ ਨੇ ਕਿਹਾ ਕਿ ਸਮੇਂ ਸਿਰ ਜਾਂਚ ਕਰਵਾ ਲਈ ਜਾਵੇ ਅਤੇ ਬਿਮਾਰੀ ਦਾ ਅਗੇਤਾ ਪਤਾ ਲੱਗ ਜਾਵੇ ਤਾਂ ਜਿਆਦਾਤਰ ਲੋਕ ਆਪਣੇ ਘਰ ਵਿਚ ਰਹਿ ਕੇ ਹੀ ਦਵਾਈਆਂ ਲੈ ਕੇ ਸਿਹਤਮੰਦ ਹੋ ਜਾਂਦੇ ਹਨ। ਇਸ ਲਈ ਉਨਾਂ ਨੇ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਕੋਵਿਡ ਦੇ ਲੱਛਣ ਵਿਖਾਈ ਦੇਣ ਤਾਂ ਬਿਨਾਂ ਦੇਰੀ ਆਪਣੇ ਟੈਸਟ ਕਰਵਾਓ। ਉਨਾਂ ਨੇ ਕਿਹਾ ਕਿ ਜ਼ਿਲੇ ਦੇ ਸਰਕਾਰੀ ਹਸਪਤਾਲਾਂ ਵਿਚ ਟੈਸਟ ਬਿਲਕੁਲ ਮੁਫ਼ਤ ਕੀਤੇ ਜਾ ਰਹੇ ਹਨ।
ਇਸ ਮੌਕੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੱਛਲੇ 24 ਘੰਟਿਆਂ ਵਿਚ ਜ਼ਿਲੇ ਵਿਚ ਕੋਵਿਡ ਦੇ 449 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰਾਂ ਹੁਣ ਤੱਕ ਜ਼ਿਲੇ ਵਿਚ ਕੁੱਲ 13522 ਲੋਕਾਂ ਦੀ ਰਿਪੋਰਟ ਪਾਜਿਟਿਵ ਆ ਚੁੱਕੀ ਹੈ ਪਰ ਰਾਹਤ ਦੀ ਗੱਲ ਇਹ ਹੈ ਕਿ ਇੰਨਾਂ ਵਿਚੋਂ 8817 ਲੋਕ ਪੂਰੀ ਤਰਾਂ ਸਿਹਤਮੰਦ ਹੋ ਚੁੱਕੇ ਹਨ। ਜਦ ਕਿ ਇਸ ਸਮੇਂ 4449 ਐਕਟਿਵ ਕੇਸ ਜ਼ਿਲੇ ਵਿਚ ਹਨ ਜਦ ਕਿ 256 ਦੁੱਖਦਾਈ ਮੌਤਾਂ ਹੋਈਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਵਿਚ ਵੈਕਸੀਨੇਸਨ ਅਭਿਆਨ ਵੀ ਚਲਾਇਆ ਜਾ ਰਿਹਾ ਹੈ। ਉਨਾਂ ਨੇ ਦੱਸਿਆ ਕਿ 15 ਮਈ ਨੂੰ ਹੇਠ ਲਿਖੀਆਂ ਥਾਂਵਾਂ ਤੇ ਵੈਕਸੀਨੇਸ਼ਨ ਕੀਤੀ ਜਾਵੇਗੀ। ਸਰਕਾਰੀ ਸੀਨਿਅਰ ਸੰਕੈਡਰੀ ਸਕੂਲ ਕੰਨਿਆਂ ਫਾਜਿਲ਼ਕਾ, ਸਰਕਾਰੀ ਸੀਨਿਅਰ ਸੰਕੈਡਰੀ ਸਕੂਲ ਕੰਨਿਆਂ ਅਬੋਹਰ, ਸਰਕਾਰੀ ਸੀਨਿਅਰ ਸੰਕੈਡਰੀ ਸਕੂਲ ਕੰਨਿਆਂ ਜਲਾਲਾਬਾਦ, ਸਰਕਾਰੀ ਸੀਨਿਅਰ ਸੰਕੈਡਰੀ ਸਕੂਲ ਅਰਨੀਵਾਲਾ ਸੇਖਸੁਭਾਨ, ਸਰਕਾਰੀ ਸੀਨਿਅਰ ਸੰਕੈਡਰੀ ਸਕੂਲ ਖੂਈਖੇੜਾ, ਸਰਕਾਰੀ ਸੀਨਿਅਰ ਸੰਕੈਡਰੀ ਸਕੂਲ ਸੀਤੋਗੁਨੋ, ਸਰਕਾਰੀ ਮਿੱਡਲ ਸਕੂਲ ਬਹਾਵਵਾਲਾ, ਸਰਕਾਰੀ ਸੀਨਿਅਰ ਸੰਕੈਡਰੀ ਸਕੂਲ ਜੰਡਵਾਲਾ ਭੀਮੇਸ਼ਾਹ। ਉਨਾਂ ਨੇ ਕਿਹਾ ਕਿ ਇੰਨਾਂ ਕੇਂਦਰਾਂ ਤੇ ਉਸਾਰੀ ਕਿਰਤੀ, 45 ਸਾਲ ਤੋਂ ਵੱਡੀ ਉਮਰ ਦੇ ਲੋਕ ਅਤੇ ਸਿਹਤ ਕਰਮੀਆਂ ਦੇ ਪਰਿਵਾਰਕ ਮੈਂਬਰ ਆਪਣੇ ਵੈਕਸੀਨ ਲਗਵਾ ਸਕਦੇ ਹਨ।

Advertisement
Advertisement
Advertisement
Advertisement
Advertisement
Advertisement
error: Content is protected !!