ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਈਦ ਦੇ ਤਿਉਹਾਰ ਮੌਕੇ ਰੌਂਜਾ ਸਰੀਫ ਫ਼ਤਹਿਗੜ੍ਹ ਸਾਹਿਬ ਵਿਖੇ ਕੀਤਾ ਸਜਦਾ
ਬੀ ਟੀ ਐੱਨ , ਫਤਹਿਗੜ੍ਹ ਸਾਹਿਬ , 14 ਮਈ 2021
ਈਦ ਦੇ ਪਵਿੱਤਰ ਦਿਹਾੜੇ ਮੌਕੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਰੋਜਾ ਸਰੀਫ ਫ਼ਤਹਿਗੜ੍ਹ ਸਾਹਿਬ ਵਿਖੇ ਸਿਜਦਾ ਕੀਤਾ ਅਤੇ ਮੁਸਲਿਮ ਭਾਈਚਾਰੇ ਨੂੰ ਈਦ ਦੀ ਵਧਾਈ ਦਿੱਤੀ । ਉਹਨਾਂ ਕਿਹਾ ਕਿ ਈਦ ਦੇ ਪਵਿੱਤਰ ਦਿਹਾੜੇ ਉੱਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਲੇਰਕੋਟਲਾ ਨੂੰ ਜ਼ਿਲ੍ਹਾ ਬਨਾਉਣ ਦਾ ਐਲਾਨ ਕਰਨ ਦੇ ਨਾਲ-ਨਾਲ ਉੱਥੇ ਮੈਡੀਕਲ ਕਾਲਜ ਤੇ ਹਸਪਤਾਲ ਅਤੇ ਹੋਰ ਬਹੁਤ ਸਾਰੀਆਂ ਸਹੂਲਤਾ ਦਾ ਐਲਾਨ ਕੀਤਾ ਹੈ, ਜਿਸ ਨਾਲ ਸੂਬੇ ਦੀ ਤਰੱਕੀ ਹੋਰ ਤੇਜ਼ ਹੋਵੇਗੀ।
ਇਸ ਮੌਕੇ ਸ. ਨਾਗਰਾ ਨੇ ਕਿਹਾ ਕਿ ਈਦ ਦਾ ਤਿਉਹਾਰ ਲੋਕਾਂ ਦੇ ਆਪਸੀ ਪਿਆਰ, ਸਨੇਹ, ਏਕਤਾ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਕਰਦਾ ਹੈ। ਈਦ ਸਿਰਫ਼ ਮੁਸਲਮਾਨਾਂ ਦਾ ਹੀ ਨਹੀਂ ਸਗੋਂ ਸਾਰੇ ਲੋਕਾਂ ਦਾ ਮੁਕੱਦਸ ਤਿਉਹਾਰ ਹੈ ਅਤੇ ਇਹ ਤਿਉਹਾਰ ਭਾਈਚਾਰਕ ਸਾਂਝ ਅਤੇ ਸਾਂਝੀਵਾਲਤਾ ਦੀ ਸੱਚੀ ਭਾਵਨਾ ਨਾਲ ਮਨਾਇਆ ਜਾਣਾ ਚਾਹੀਦਾ ਹੈ।ਉਨ੍ਹਾ ਨੇ ਲੋਕਾਂ ਨੂੰ ਨਫ਼ਰਤੀ ਅਤੇ ਫੁੱਟਪਾਊ ਸ਼ਕਤੀਆਂ ਦੇ ਮੁਕਾਬਲੇ ਲਈ ਪਿਆਰ, ਸਾਂਝ ਅਤੇ ਹਮਰਦਰਦੀ ਦੀ ਭਾਵਨਾ ਨਾਲ ਵਿਚਰਨ ਦਾ ਸੱਦਾ ਦਿਤਾ।
ਸ. ਨਾਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਧਰਮ ਅਤੇ ਹਰ ਤਬਕੇ ਦੇ ਲੋਕਾਂ ਅਤੇ ਖੇਤਰਾਂ ਦਾ ਬਰਾਬਰ ਵਿਕਾਸ ਕਰਨ ਲਈ ਵਚਨਬੱਧ ਹੈ ਅਤੇ ਸੂਬੇ ਵਿਚ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ। ਇਸ ਮੌਕੇ ਘੱਟ ਗਿਣਤੀ ਸੈੱਲ ਫਤਿਹਗੜ੍ਹ ਸਾਹਿਬ ਦੇ ਚੇਅਰਮੈਨ ਸੈੱਫ ਅਹਿਮਦ,ਮੌਜੀ ਆਦਿ ਹਾਜ਼ਰ ਸਨ।