ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸਿਧਾਂਤਾਂ ਤੇ ਚੱਲਣਾ ਅੱਜ ਦੇ ਸਮੇਂ ਦੀ ਮੁੱਖ ਲੋੜ- ਸਿੱਖਿਆ ਅਫ਼ਸਰ ਮਲਕੀਤ ਸਿੰਘ
ਲੇਖ ਮੁਕਾਬਲੇ ’ਚ ਨੌਵੀ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਲਿਆ ਹਿੱਸਾ
ਹਰਪ੍ਰੀਤ ਕੌਰ , ਸੰਗਰੂਰ, 15 ਮਈ: 2021
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਸਿੱਖਿਆ ਵਿਭਾਗ ਦੀ ਸਰਪ੍ਰਸਤੀ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਹਾਈ ਸਕੂਲ ਮੋਜੋਵਾਲ, ਬਲਾਕ ਚੀਮਾ, ਜ਼ਿਲ੍ਹਾ ਸੰਗਰੂਰ ਵਿਖੇ ਲੇਖ ਲਿਖਣ ਮੁਕਾਬਲਾ ਕਰਵਾਇਆ ਗਿਆ। ਇਸ ਆਨ ਲਾਈਨ ਲੇਖ ਮੁਕਾਬਲੇ ਵਿਚ ਨੌਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ।
ਇਹ ਮੁਕਾਬਲਾ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਸ੍ਰ. ਮਲਕੀਤ ਸਿੰਘ, ਉਪ ਜ਼ਿਲ੍ਰਾ ਸਿੱਖਿਆ ਅਫਸਰ ਸ੍ਰੀ ਹਰਜੀਤ ਕੁਮਾਰ ਅਤੇ ਜਿਲ੍ਹਾ ਨੋਡਲ ਅਫਸਰ ਮੈਡਮ ਕਿਰਨ ਬਾਲਾ, ਬਲਾਕ ਨੋਡਲ ਅਫਸਰ ਮੈਡਮ ਲਵਲੀ ਜੌਹਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਇਆ ਗਿਆ । ਲੇਖ ਮੁਕਾਬਲੇ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਬਹੁਤ ਹੀ ਪ੍ਰਭਾਵਸ਼ਾਲੀ ਜਾਣਕਾਰੀ ਸਾਂਝੀ ਕੀਤੀ ਗਈ।
ਮੁਕਾਬਲੇ ਦੌਰਾਨ ਸੈਕੰਡਰੀ ਵਰਗ ਅਧੀਨ ਦਿਲਪ੍ਰੀਤ ਕੌਰ , ਜਮਾਤ ਦਸਵੀਂ ਨੇ ਪਹਿਲਾ, ਸਰੋਜ ਕੌਰ, ਜਮਾਤ ਦਸਵੀਂ ਨੇ ਦੂਜਾ ਅਤੇ ਹਰਮਨਪ੍ਰੀਤ ਕੌਰ ਜਮਾਤ ਦਸਵੀਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਾਰੇ ਵਿਦਿਆਰਥੀਆਂ ਨੇ ਬਹੁਤ ਹੀ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਫਲਸਫੇ, ਕੁਰਬਾਨੀ ਦੇ ਜਜ਼ਬੇ ਅਤੇ ਸਿੱਖਿਆਵਾਂ ਨੂੰ ਬਿਆਨ ਕੀਤਾ।
ਇਸ ਮੌਕੇ ਸਕੂਲ ਦੇ ਹੈੱਡ ਮਿਸਟਰੈਸ ਸ਼੍ਰੀ ਮਤੀ ਗੀਤੂ ਰਾਣੀ ਨੇ ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਦਾ ਧੰਨਵਾਦ ਕਰਦੇ ਹੋਏ ਆਨ ਲਾਈਨ ਵਿਦਿਆਰਥੀਆਂ ਨੂੰ ਦੱਸਿਆ ਕਿ ਅਜਿਹੇ ਮੁਕਾਬਲੇ ਬੱਚਿਆਂ ਅੰਦਰ ਨੈਤਿਕ ਗੁਣਾਂ ਦਾ ਵਿਕਾਸ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਆਪਣੇ ਧਰਮ ਤੇ ਵਿਰਸੇ ਪ੍ਰਤੀ ਜਾਣੂ ਵੀ ਕਰਵਾਉਂਦੇ ਹਨ। ਉਨ੍ਹਾਂ ਨੇ ਵੱਧ ਤੋਂ ਵੱਧ ਬੱਚਿਆਂ ਨੂੰ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਵੀ ਕੀਤਾ।