ਡੀਮਾਰਟ ਤੇ ਢਿੱਲੋਂ ਗਰੁੱਪ ਨੇ ਮੁੱਖ ਮੰਤਰੀ ਕੋਵਿਡ-19 ਰਾਹਤ ਫੰਡ ਲਈ ਦਿੱਤੇ 5.05 ਕਰੋੜ ਰੁਪਏ ਦਾਨ

Advertisement
Spread information

 

ਕੇਵਲ ਢਿੱਲੋਂ ਨੇ ਸੱਚੇ ਪੰਜਾਬੀ ਹੋਣ ਦਾ ਫਰਜ਼ ਨਿਭਾਇਆ- ਕੈਪਟਨ ਅਮਰਿੰਦਰ

ਹਰਿੰਦਰ ਨਿੱਕਾ,ਚੰਡੀਗੜ•, 3 ਅਪਰੈਲ 2020

Advertisement

ਕੋਵਿਡ-19 ਮਹਾਂਮਾਰੀ ਅਤੇ ਕਰਫਿਊ ਕਾਰਨ ਸੂਬੇ ਦੇ ਲੋਕਾਂ ਨੂੰ ਰਾਹਤ ਦੇਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਲਈ ਸਥਾਪਤ ਕੀਤੇ ਮੁੱਖ ਮੰਤਰੀ ਕੋਵਿਡ-19 ਰਾਹਤ ਫੰਡ ਵਿੱਚ ਹੁਣ ਦਾ ਸਭ ਤੋਂ ਵੱਡਾ ਯੋਗਦਾਨ ਪਾਉਂਦਿਆਂ ਡੀ-ਮਾਰਟ ਤੇ ਢਿੱਲੋਂ ਗਰੁੱਪ 5.05 ਕਰੋੜ (5 ਕਰੋੜ ਤੇ ਪੰਜ ਲੱਖ) ਰੁਪਏ ਦਾਨ ਕੀਤੇ। ਇਸ ਗਰੁੱਪ ਵੱਲੋਂ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋ, ਕਰਨ ਢਿੱਲੋਂ ਤੇ ਕੰਵਰ ਢਿੱਲੋਂ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲ ਕੇ ਇਸ ਰਾਹਤ ਰਾਸ਼ੀ ਦਾ ਚੈਕ ਭੇਂਟ ਕੀਤਾ।
ਪੰਜਾਬ ਸਰਕਾਰ ਵੱਲੋਂ ਇਸ ਰਾਹਤ ਫੰਡ ਨੂੰ ਸਥਾਪਤ ਕਰਨ ਦਾ ਐਲਾਨ ਮੁੱਖ ਮੰਤਰੀ ਨੇ 24 ਮਾਰਚ ਨੂੰ ਕੀਤਾ ਗਿਆ ਸੀ ਜਿਸ ਦੀ ਰਾਸ਼ੀ ਲੋੜਵੰਦਾਂ, ਗਰੀਬਾਂ ਦੀ ਮੱਦਦ ਲਈ ਵਰਤੀ ਜਾਵੇਗੀ। ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ, ਕਾਰਪੋਰਟਾਂ ਨੂੰ ਖੁੱਲ•ੇ ਦਿਲ ਨਾਲ ਦਾਨ ਕਰਨ ਦੀ ਅਪੀਲ ਕੀਤੀ ਸੀ।
ਮੁੱਖ ਮੰਤਰੀ ਨੇ ਇਸ ਯੋਗਦਾਨ ਲਈ ਸ਼ਲਾਘਾ ਕਰਦਿਆਂ ਕੇਵਲ ਸਿੰਘ ਢਿੱਲੋਂ ਨੂੰ ਕਿਹਾ ਕਿ ਉਨ•ਾਂ ਨੇ ਸੱਚੇ ਪੰਜਾਬੀ ਹੋਣ ਦਾ ਫਰਜ਼ ਨਿਭਾਉਂਦਿਆਂ ਪੂਰੀ ਪੰਜਾਬੀਅਤ ਦੀ ਮੱਦਦ ਲਈ ਯੋਗਦਾਨ ਪਾਇਆ ਹੈ। ਉਨ•ਾਂ ਕਿਹਾ ਕਿ ਸੰਕਟ ਦੀ ਘੜੀ ਵਿੱਚ ਸਾਨੂੰ ਸਾਰਿਆਂ ਨੂੰ ਮਿਲ ਕੇ ਇਸ ਦਾ ਸਾਹਮਣਾ ਕਰਨਾ ਚਾਹੀਦਾ ਹੈ ਅਤੇ ਲੋੜਵੰਦਾਂ, ਗਰੀਬਾਂ ਦੇ ਨਾਲ ਇਸ ਜੰਗ ਵਿੱਚ ਅੱਗੇ ਲੱਗ ਕੇ ਕੰਮ ਕਰ ਰਹੇ ਵਿਅਕਤੀਆਂ ਦੀ ਮੱਦਦ ਅਤੇ ਰਾਹਤ ਲਈ ਕੰਮ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਨੇ ਹਮੇਸ਼ਾ ਹੀ ਪੰਜਾਬ ਦੇ ਵੱਡੇ ਹਿੱਤਾਂ ਲਈ ਵੱਡੇ ਕਦਮ ਚੁੱਕੇ ਹਨ। ਅਤਿਵਾਦ ਦੇ ਸਮੇਂ ਜਦੋਂ ਪੰਜਾਬ ਵਿੱਚੋਂ ਨਿਵੇਸ਼ ਤੇ ਉਦਯੋਗ ਘਟ ਗਏ ਸਨ ਤਾਂ ਢਿੱਲੋਂ ਗਰੁੱਪ ਨੇ ਸੰਗਰੂਰ ਵਿਖੇ ਪੈਪਸੀਕੋ ਸਥਾਪਤ ਕਰ ਕੇ ਵੱਡਾ ਯੋਗਦਾਨ ਪਾਇਆ ਸੀ ਜਿਹੜਾ ਅੱਜ ਵੀ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਹੋਰਨਾਂ ਨੂੰ ਵੀ ਰਾਹਤ ਫੰਡ ਵਿੱਚ ਆਪਣਾ ਯੋਗਦਾਨ ਪਾਉਣ ਲਈ ਅੱਗੇ ਆਉਣ ਲਈ ਕਿਹਾ ਤਾਂ ਜੋ ਇਸ ਸੰਕਟ ਕਾਰਨ ਔਕੜਾਂ ਚੱਲਣ ਵਾਲਿਆਂ ਨੂੰ ਰਾਹਤ ਪਹੁੰਚਾਈ ਜਾਵੇ। ਉਨ•ਾਂ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਹਰ ਸੰਭਵ ਉਪਰਾਲੇ ਕਰ ਰਹੀ ਹੈ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਹਰੇਕ ਜ਼ਿੰਮੇਵਾਰ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਉਹ ਇਸ ਮਹਾਂਮਾਰੀ ਕਾਰਨ ਪੈਦਾ ਹੋਏ ਸੰਕਟ ਨਾਲ ਨਜਿੱਠਣ ਲਈ ਆਪਣਾ ਯੋਗਦਾਨ ਪਾਉਣ ਤਾਂ ਹਰ ਇਕ ਜਾਨ ਬਚਾਈ ਜਾ ਸਕੇ ਅਤੇ ਮੁੜ ਪਹਿਲਾਂ ਵਾਲੇ ਮ ਹਾਲਾਤ ਬਣ ਸਕਣ।
ਕਰਨ ਢਿੱਲੋਂ ਨੇ ਇਸ ਜੰਗ ਵਿੱਚ ਫਰੰਟਲਾਈਨ ‘ਤੇ ਕੰਮ ਕਰ ਰਹੇ ਡਾਕਟਰਾਂ, ਪੈਰਾ ਮੈਡੀਕਲ ਸਟਾਫ, ਪੁਲਿਸ, ਪ੍ਰਸ਼ਾਸਨ, ਸਫਾਈ ਕਰਮੀਆਂ ਨੂੰ ਸਲਾਮ ਕਰਦਿਆਂ ਉਨ•ਾਂ ਵੱਲੋਂ ਦਿਨ-ਰਾਤ ਬਿਨਾਂ ਆਰਾਮ ਅਤੇ ਜੋਖਮ ਦੇ ਕੀਤੇ ਜਾ ਰਹੇ ਕੰਮ ਦੀ ਸ਼ਲਾਘਾ ਕੀਤੀ। ਕੰਵਰ ਢਿੱਲੋਂ ਨੇ ਬਾਕੀ ਸੂਬਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਇਸ ਸੰਕਟ ਦੀ ਘੜੀ ਵਿੱਚ ਆਪਣਾ ਯੋਗਦਾਨ ਪਾਉਣ ਲਈ ਘੱਟੋ-ਘੱਟ ਘਰਾਂ ਤੋਂ ਬਾਹਰ ਨਹੀਂ ਨਿਕਲਣਾ ਚਾਹੀਦਾ।
ਉਨ•ਾਂ ਅੱਗੇ ਦੱਸਿਆ ਕਿ ਕਰਫਿਊ ਕਾਰਨ ਘਰਾਂ ਵਿੱਚ ਬੈਠੇ ਲੋਕਾਂ ਦੀ ਮੱਦਦ ਲਈ ਡੀ-ਮਾਰਟ ਵੱਲੋਂ ਨਵੀਂ ਲਾਚ ਕੀਤੀ ਐਪ ਜ਼ਰੀਏ ਲੋਕਾਂ ਨੂੰ ਘਰ-ਘਰ ਜਾ ਕੇ ਜ਼ਰਰੀ ਵਸਤਾਂ ਭੇਜਣ ਦੀ ਸ਼ੁਰੂਆਤ ਕੀਤੀ ਹੈ। ਇਸ ਤੋਂ ਇਲਾਵਾ ਢਿੱਲੋਂ ਗਰੁੱਪ ਵੱਲੋਂ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਜਿੱਥੇ ਉਨ•ਾਂ ਦਾ ਗਰੁੱਪ ਸਥਾਪਤ ਹੈ, ਉਥੇ ਕਮਜ਼ੋਰ ਵਰਗਾਂ ਤੇ ਲੋੜਵੰਦਾਂ ਨੂੰ ਵੀ ਮੁਫਤ ਜ਼ਰੂਰੀ ਵਸਤਾਂ ਵੰਡੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਬਰਨਾਲਾ ਤੇ ਜ਼ੀਰਕਪੁਰ ਵਿਖੇ ਸਥਾਨਕ ਪ੍ਰਸ਼ਾਸਨ ਦੀ ਮੱਦਦ ਨਾਲ ਲੋੜਵੰਦਾਂ ਦੀ ਮੱਦਦ ਲਈ ਉਪਰਾਲੇ ਕੀਤੇ ਜਾ ਰਹੇ ਹਨ।
ਕੇਵਲ ਸਿੰਘ ਢਿੱਲੋਂ ਨੇ ਹੋਰਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਸੂਬਾ ਸਰਕਾਰ ਦੇ ਰਾਹਤ ਫੰਡ ਵਿੱਚ ਯੋਗਦਾਨ ਪਾਈਏ ਅਤੇ ਲੋੜਵੰਦਾਂ ਦੀ ਮੱਦਦ ਕੀਤੀ ਜਾਵੇ।
——-

Advertisement
Advertisement
Advertisement
Advertisement
Advertisement
error: Content is protected !!