ਕਾਨੂੰਨ ਤੋੜਨ ਵਾਲੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ – ਐੱਸਐੱਸਪੀ
ਬੀ ਟੀ ਐਨ , ਫਤਹਿਗੜ੍ਹ ਸਾਹਿਬ, 15 ਮਈ 2021
ਸ੍ਰੀਮਤੀ ਅਮਨੀਤ ਕੌਂਡਲ ਐਸ.ਐਸ.ਪੀ ਜਿਲ੍ਹਾ ਫਤਿਹਗੜ੍ਹ ਸਾਹਿਬ ਵੱਲੋਂ ਮਾੜੇ ਅਨਸਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਸ਼੍ਰੀ ਜਗਜੀਤ ਸਿੰਘ ਪੀ.ਪੀ.ਐਸ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਜਿਲ੍ਹਾ ਫਤਿਹਗੜ੍ਹ ਸਾਹਿਬ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਰਘਬੀਰ ਸਿੰਘ ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਜੀ ਦੀ ਨਿਗਰਾਨੀ ਹੇਠ ਇਸਪੈਕਟਰ, ਗੱਬਰ ਸਿੰਘ ਇੰਚਾਰਜ ਸੀ ਆਈ ਏ ਸਟਾਫ ਸਰਹਿੰਦ ਦੀ ਅਗਵਾਈ ਵਿਚ ਸੀ.ਆਈ.ਏ ਸਾਟਫ ਸਰਹਿੰਦ ਦੀ ਪੁਲਿਸ ਪਾਰਟੀ ਨੇ ਕਾਰਵਾਈ ਕਰਦੇ ਹੋਏ ਮਨਦੀਪ ਸਿੰਘ ਉਰਫ ਬੱਬੂ ਪੁੱਤਰ ਸਰਦਾਰਾ ਸਿੰਘ ਵਾਸੀ ਪਿੰਡ ਮਹਿਦੂਦਾਂ ਥਾਣਾ ਬਡਾਲੀ ਆਲਾ ਸਿੰਘ ਜਿਲਾ ਫਤਿਹਗੜ ਸਾਹਿਬ ਨੂੰ ਸਰਹਿੰਦ ਸਟੇਡੀਅਮ ਰੋਡ ਤੇ ਮਾਧੋਪੁਰ ਰੇਲਵੇ ਫਾਟਕਾਂ ਦੇ ਪਾਸ ਬੀਤੀ ਰਾਤ ਕਾਬੂ ਕਰਕੇ ਉਸ ਪਾਸੋਂ ਇੱਕ ਦੇਸੀ ਕੱਟਾ ਸਮੇਤ ਇੱਕ ਜਿੰਦਾ ਰੋਂਦ 315 ਬੋਰ ਬਰਾਮਦ ਕੀਤਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੀ ਜਗਜੀਤ ਸਿੰਘ ਪੀ.ਪੀ.ਐਸ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਨੇ ਦੱਸਿਆ ਕਿ ਮੁਲਜ਼ਮ ਮਨਦੀਪ ਸਿੰਘ ਉਰਫ ਬੱਬੂ ਦੇ ਖਿਲਾਫ ਮੁੱਕਦਮਾ ਨੰਬਰ 96 ਮਿਤੀ 14,05.2021 ਅਧ 25/54/59 Arms Act ਥਾਣਾ ਸਰਹਿੰਦ ਦਰਜ ਰਜਿਸਟਰ ਕਰਵਾਇਆ ਗਿਆ ਹੈ।
ਮੁਲਜ਼ਮ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਉਸਨੇ ਆਪਣੀ ਪੁੱਛਗਿਛ ਦੌਰਾਨ ਇੱਕ ਹੋਰ ਦੋਸ਼ੀ ਕੱਟਾ 315 ਬੋਰ ਹੋਣਾ ਮੰਨਿਆ ਜਿਸ ਨੂੰ ਦੁਸ਼ੀ ਦੀ ਨਿਸ਼ਾਨਦੇਹੀ ਪਰ ਉਸ ਦੀ ਮੋਟਰ ਵਾਲੇ ਕਮਰੇ ਪਿੰਡ ਮਹਿਦੂਦਾਂ ਤੋਂ ਬ੍ਰਾਮਦ ਕੀਤਾ ਗਿਆ ਹੈ। ਦੋਸ਼ੀ ਮਨਦੀਪ ਸਿੰਘ ਮਾੜੀ ਪ੍ਰਵਿਤੀ ਦਾ ਵਿਅਕਤੀ ਹੈ ਜਿਸ ਦੇ ਖਿਲਾਫ ਪਹਿਲਾ ਵੀ ਜਿਲ੍ਹਾ ਫਤਹਿਗੜ੍ਹ ਸਾਹਿਬ ਅਤੇ ਜਿਲ੍ਹਾ ਮੋਹਾਲੀ ਵਿੱਚ ਵੱਖ-ਵੱਖ ਥਾਣਿਆਂ ਦੇ ਪੰਜ ਮੁਕੱਦਮੇ ਲੜਾਈ ਝਗੜਿਆਂ, ਚੋਰੀ ਲੁੱਟ ਖੋਹ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਸਬੰਧ ਵਿੱਚ ਦਰਜ ਹਨ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਜਿਸ ਤੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਪਤਾ ਲਗਾਇਆ ਜਾਵੇਗਾ ਕਿ ਇਹ ਦੇਸੀ ਹਥਿਆਰਾਂ ਦੀ ਸਪਲਾਈ ਕੌਣ ਕਰਦਾ ਹੈ ਅਤੇ ਦੋਸ਼ੀ ਨੇ ਇਹਨਾਂ ਹਥਿਆਰਾਂ ਨਾਲ ਕਿਸੇ ਵਾਰਦਾਤ ਨੂੰ ਅੰਜਾਮ ਦੇਣਾ ਸੀ