ਹਮੇਸ਼ਾ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਬਹੁਪੱਖੀ ਵਿਕਾਸ ਲਈ ਯਤਨਸ਼ੀਲ ਰਹਾਂਗਾ – ਏ.ਐੱਮ.ਈ. ਇੰਦਰਜੀਤ ਸਿੰਘ
ਪ੍ਰਦੀਪ ਕਸਬਾ, ਬਰਨਾਲਾ ,16 ਮਈ 2021
ਨਗਰ ਕੌਂਸਲ ਬਰਨਾਲਾ ਦੇ ਸਹਾਇਕ ਮਿਊਂਸੀਪਲ ਇੰਜੀਨੀਅਰ ਇੰਦਰਜੀਤ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਨਵਾਸੀਆ, ਮੀਤ ਪ੍ਰਧਾਨ ਨਰਿੰਦਰ ਗਰਗ ਨੀਟਾ ਤੇ ਸੁਪਰਡੈਂਟ ਹਰਪ੍ਰੀਤ ਸਿੰਘ ਦੀ ਹਾਜ਼ਰੀ ‘ਚ ਨਿਯੁਕਤੀ ਪੱਤਰ ਹਾਸਲ ਕਰਦਿਆਂ ਉਨ੍ਹਾਂ ਆਪਣਾ ਕਾਰਜ ਸ਼ੁਰੂ ਕਰ ਦਿੱਤਾ ਹੈ।
‘ਟੂਡੇ ਨਿਊਜ਼ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ‘ ਏਐਮਈ ਇੰਦਰਜੀਤ ਸਿੰਘ ਨੇ ਦੱਸਿਆ ਕਿ ਜਿੱਥੇ ਉਹ ਜ਼ਿਲ੍ਹਾ ਬਠਿੰਡਾ ਦੀਆਂ ਕਈ ਨਗਰ ਕੌਂਸਲਾਂ ’ਚ ਐੱਮਈ ਦੇ ਅਹੁਦੇ ‘ਤੇ ਨਿਯੁਕਤ ਹਨ, ਉਥੇ ਹੀ ਕਾਂਗਰਸ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਹੁਕਮਾਂ ‘ਤੇ ਜ਼ਿਲ੍ਹਾ ਬਰਨਾਲਾ ‘ਚ ਨਗਰ ਕੌਂਸਲ ਬਰਨਾਲਾ, ਧਨੌਲਾ ਤੇ ਨਗਰ ਪੰਚਾਇਤ ਹੰਡਿਆਇਆ ’ਚ ਬਤੌਰ ਏਐੱਸਈ ਅਹੁਦਾ ਸੰਭਾਲ ਲਿਆ ਹੈ। ਉਹ ਕੇਵਲ ਸਿੰਘ ਢਿੱਲੋਂ ਦੀ ਵਿਕਾਸਮਈ ਸੁਰ ਤਹਿਤ ਸ਼ਹਿਰ ਬਰਨਾਲਾ ਤੇ ਆਸ-ਪਾਸ ਨਗਰ ਕੌਂਸਲ ਅਧੀਨ ਆਉਂਦੇ ਖੇਤਰ, ਧਨੌਲਾ ਤੇ ਨਗਰ ਪੰਚਾਇਤ ਹੰਡਿਆਇਆ ਅਧੀਨ ਆਉਂਦੇ ਖੇਤਰ ‘ਚ ਹਮੇਸ਼ਾ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਬਹੁਪੱਖੀ ਵਿਕਾਸ ਲਈ ਯਤਨਸ਼ੀਲ ਰਹਿਣਗੇ।
ਨਗਰ ਕੌਂਸਲ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਨਵਾਸੀਆ ਤੇ ਮੀਤ ਪ੍ਰਧਾਨ ਨਰਿੰਦਰ ਗਰਗ ਨੀਟਾ ਨੇ ਏਐੱਮਈ ਇੰਦਰਜੀਤ ਸਿੰਘ ਨੂੰ ਨਿਯੁਕਤੀ ਪੱਤਰ ਦੇਣ ਸਮੇਂ ਕਿਹਾ ਜਿੱਥੇ ਉਹ ਬਰਨਾਲਾ ਦੇ ਬਸਿੰਦੇ ਹਨ, ਉਥੇ ਹੀ ਉਹ ਆਪਣੇ ਸ਼ਹਿਰ ਦੇ ਵਿਕਾਸ ਤਹਿਤ ਠੇਕੇਦਾਰਾਂ ਵਲੋਂ ਕੀਤੇ ਜਾ ਰਹੇ ਕੰਮਾਂ ਨੂੰ ਜਲਦੀ ਨਾਲ ਮੁਕੰਮਲ ਕਰਨ ‘ਚ ਅਹਿਮ ਯੋਗਦਾਨ ਪਾਉਣਗੇ। ਇਸ ਮੌਕੇ ਨਗਰ ਕੌਂਸਲ ਬਰਨਾਲਾ ਦੇ ਸੁਪਰਡੈਂਟ ਹਰਪ੍ਰੀਤ ਸਿੰਘ ਤੇ ਸਾਬਕਾ ਸਰਪੰਚ ਗੁਰਦਰਸ਼ਨ ਸਿੰਘ ਬਰਾੜ, ਗੋਵਿੰਦਪਾਲ ਆਦਿ ਹਾਜ਼ਰ ਸਨ।