ਸਾਂਝੇ ਹੰਭਲੇ ਨਾਲ ਹੀ ਜਿੱਤੀ ਜਾ ਸਕੇਗੀ ਕਰੋਨਾ ਵਾਇਰਸ ਖਿਲਾਫ ਜੰਗ: ਅਰੁਣ ਜਿੰਦਲ

Advertisement
Spread information

* ਰਾਸ਼ਨ ਦੀ ਵੰਡ ਲਈ ਐਨਐਸਐਸ ਵਲੰਟੀਅਰਾਂ ਦੀਆਂ ਟੀਮਾਂ ਦਾ ਗਠਨ

ਬਰਨਾਲਾ  3 ਅਪ੍ਰੈਲ 2020
ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰੈੱਡ ਕ੍ਰਾਸ ਰਾਹੀਂ ਲੋੜਵੰਦਾਂ ਤੱਕ ਘਰ ਘਰ ਰਾਸ਼ਨ ਪਹੁੰਚਾਇਆ ਜਾ ਰਿਹਾ ਹੈ ਤੇ ਇਸ ਕਾਰਜ ਵਿੱਚ ਐਨਐਸਐਸ ਤੇ ਹੋਰ ਨੌਜਵਾਨ ਵਲੰਟੀਅਰ ਸਲਾਹੁਣਯੋਗ ਸੇਵਾਵਾਂ ਨਿਭਾਅ ਰਹੇ ਹਨ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਰੁਣਕੁਮਾਰ ਜਿੰਦਲ ਨੇ ਇੱਥੇ ਰੈੱਡ ਕਰਾਸ ਦਫਤਰ ਦੇ ਮੀਟਿੰਗ ਹਾਲ ਵਿਖੇ ਐਨਐਸਐਸ ਵਲੰਟੀਅਰਾਂ ਨਾਲ ਮੀਟਿੰਗ ਅਤੇ ਟੀਮਾਂ ਦੇ ਗਠਨ ਦੌਰਾਨ ਕੀਤਾ। ਇਸ ਮੌਕੇ ਜ਼ਿਲਾ ਵਿਕਾਸ ਤੇ ਪੰਚਾਇਤ ਅਫਸਰ ਸੰਜੀਵ  ਸ਼ਰਮਾ, ਸਹਾਇਕ ਡਾਇਰੈਕਟਰ (ਯੁਵਕ ਸੇਵਾਵਾਂ)  ਵਿਜੈ ਭਾਸਕਰ ਤੇ ਰੈੱਡ ਕ੍ਰਾਸ ਸੁਸਾਇਟੀ ਦੇ ਸਕੱਤਰ ਸਰਵਣ ਸਿੰਘ ਵੀ ਮੌਜੂਦ ਸਨ। ਇਸ ਮੌਕੇ ਏਡੀਸੀ  ਜਿੰਦਲ ਨੇ ਆਖਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ  ਤੇਜ ਪ੍ਰਤਾਪ ਸਿੰਘ ਫੂਲਕਾ ਦੀ ਅਗਵਾਈ ਵਿਚ ਸਮਾਰਟ ਰਾਸ਼ਨ ਕਾਰਡ ਸਕੀਮ ਤੋਂ ਵਾਂਝੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਵੰਡ ਕੀਤੀ ਜਾ ਰਹੀ ਹੈ। ਇਸ ਰਾਸ਼ਨ ਦੀ ਵੰਡ ਲਈ ਨੌਜਵਾਨ ਵਲੰਟੀਅਰਾਂ ਦੀਆਂ ਸੇਵਾਵਾਂ ਦੀ ਵੱਡੀ ਲੋੜ ਹੈ। ਉਨਾਂ ਵੱਖ ਵੱਖ ਇਲਾਕਿਆਂ ਵਿਚ ਰਾਸ਼ਨ ਦੀ ਵੰਡ ਲਈ ਟੀਮਾਂ ਦਾ ਗਠਨ ਕੀਤਾ ਜੋ ਵਿਭਾਗੀ ਅਮਲੇ ਦੇ ਨਾਲ ਰਾਸ਼ਨ ਵੰਡ ਦੀਆਂ ਸੇਵਾਵਾਂ ਨਿਭਾਉਣਗੇ। ਜਿੰਦਲ ਨੇ ਕਿਹਾ ਕਿ  ਕਰੋਨਾ ਵਾਇਰਸ ਖਿਲਾਫ ਸਾਂਝੇ ਹੰਭਲੇ ਨਾਲ ਹੀ ਜੰਗ ਜਿੱਤੀ ਜਾ ਸਕਦੀ ਹੈ।

Advertisement
Advertisement
Advertisement
Advertisement
Advertisement
error: Content is protected !!