ਕੋਰੋਨਾਵਾਇਰਸ ਦੀ ਰੋਕਥਾਮ ‘ਚ ਮਦਦਗਾਰ ਤਕਨੀਕ ਲਿਆਉ, ਇੱਕ ਲੱਖ ਰੁਪਏ ਦਾ ਇਨਾਮ ਪਾੳ

Advertisement
Spread information

ਕੋਰੋਨਾਵਾਇਰਸ ਦੀ ਰੋਕਥਾਮ ‘ਚ ਮਦਦਗਾਰ ਤਕਨੀਕ
ਲਿਆਉ, ਇੱਕ ਲੱਖ ਰੁਪਏ ਦਾ ਇਨਾਮ ਪਾੳ- ਡਿਪਟੀ ਕਮਿਸ਼ਨਰ
ਹਰਿੰਦਰ ਨਿੱਕਾ  ਸੰਗਰੂਰ 3 ਅਪ੍ਰੈਲ 2020
ਡਿਪਟੀ ਕਮਿਸ਼ਨਰ  ਘਨਸ਼ਿਆਮ  ਥੋਰੀ ਨੇ ਅੱਜ ਇਥੇ ਐਲਾਨ ਕੀਤਾ ਕਿ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਪ੍ਰਭਾਵ ਤੋ. ਬਚਾਉਣ ਲਈ ਅਹਿਤਿਆਤ ਵਜੋਂ ਜਿਥੇ ਕਰਫਿਊ ਨੂੰ ਲਾਗੂ ਕੀਤਾ ਜਾ ਰਿਹਾ ਹੈ ਉਥੇ ਹੀ ਜੇ ਕੋਈ ਜ਼ਿਲ੍ਹਾ ਸੰਗਰੂਰ ਜਾਂ ਪੰਜਾਬ ਦਾ ਵਸਨੀਕ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਕਾਰਗਾਰ ਸਾਬਤ ਹੋਣ ਵਾਲੇ ਵਰਕਿੰਗ ਮਾਡਲ ਨੂੰ ਲਿਆਉਣ ਦਾ ਸਾਰਥਕ ਉਪਰਾਲਾ ਕਰੇਗਾ ਤਾਂ ਉਸ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਗਦ ਪੁਰਸਕਾਰ ਪ੍ਰਦਾਨ ਕੀਤਾ ਜਾਵੇਗਾ। ਸ਼੍ਰੀ ਥੋਰੀ ਨੇ ਦੱਸਿਆ ਕਿ ਕੋਰੋਨਾਵਾਇਰਸ ਦੇ ਪ੍ਰਭਾਵ ਤੋਂ ਲੋਕਾਂ ਨੂੰ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ਉੱਤੇ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ ਜਿਨ੍ਹਾਂ ਵਿੱਚ ਪੇਂਡੂ ਤੇ ਸ਼ਹਿਰੀ ਪੱਧਰ ਉਤੇ ਜਾਗਰੂਕਤਾ ਮੁਹਿੰਮ ਚਲਾਉਣ ਦੇ ਨਾਲ ਨਾਲ ਮੈਡੀਕਲ ਸੇਵਾਵਾਂ ਤੇ ਹੋਰ ਖੇਤਰਾਂ ਵਿੱਚ ਸਰਗਰਮ ਗਤੀਵਿਧੀਆਂ ਵੀ ਸ਼ਾਮਲ ਹਨ।ਡਿਪਟੀ ਕਮਿਸ਼ਨਰ ਨੇ ਸੰਗਰੂਰ ਅਤੇ ਪੰਜਾਬ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਆਪਣੇ ਪੱਧਰ ‘ਤੇ ਤਿਆਰ ਕੀਤੀ ਤਕਨੀਕ ਜਾਂ ਮਾਡਲ ਜਿਲ੍ਹਾ ਪ੍ਰਸ਼ਾਸਨ ਨਾਲ ਸਾਂਝਾ ਕਰਨ ਜੋ ਕਿ ਕੋਰੋਨਾਵਾਇਰਸ ਦੀ ਰੋਕਥਾਮ ਲਈ ਲਾਹੇਵੰਦ ਸਿੱਧ ਹੋਣ। ਉਨ੍ਹਾਂ ਕਿਹਾ ਕਿ ਜੇਕਰ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਕਿਸੇ ਵੀ ਨਾਗਰਿਕ ਦੁਆਰਾ ਪੇਸ਼ ਕੀਤੇ ਜਾਣ ਵਾਲੇ ਕਾਰਜਸ਼ੀਲ (ਵਰਕਿੰਗ) ਮਾਡਲ ਜਾਂ ਤਕਨੀਕ ਨੂੰ ਅਪਣਾਇਆ ਜਾਂਦਾ ਹੈ ਤਾਂ ਉਸ ਨਾਗਰਿਕ ਨੂੰ ਇੱਕ ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ ਅਤੇ ਇਨਾਮ ਦੀ ਇਹ ਰਕਮ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਦਾਨ ਲਈ ਸ਼ੁਰੂ ਕੀਤੀ ਪਹਿਲ ਸੁਸਾਇਟੀ ਦੇ ਖਾਤੇ ਤੋਂ ਅਦਾ ਕੀਤੀ ਜਾਵੇਗੀ।

Advertisement
Advertisement
Advertisement
Advertisement
Advertisement
error: Content is protected !!