ਲੁਧਿਆਣਾ ਜ਼ਿਲ੍ਹੇ ਵਿੱਚ ਕੋਰੋਨਾ ਲਾਗ ਨਾਲ ਪੀਡ਼ਤ ਮਰੀਜ਼ਾਂ ਦੇ ਤੰਦਰੁਸਤ ਹੋਣ ਦੀ ਦਰ ਵਿਚ ਹੋਇਆ ਵਾਧਾ – ਡਿਪਟੀ ਕਮਿਸ਼ਨਰ

Advertisement
Spread information

ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫੇਰ 14834 ਸੈਂਪਲ ਲਏ
-ਮਰੀਜ਼ਾਂ ਦੇ ਠੀਕ ਹੋਣ ਦੀ ਦਰ 80.29% ਹੋਈ

ਦਵਿੰਦਰ ਡੀ ਕੇ,  ਲੁਧਿਆਣਾ, 16 ਮਈ 2021

ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 14834 ਸੈਂਪਲ ਲਏ ਗਏ।

Advertisement

ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਕੁੱਲ 75795 ਮਰੀਜ਼ਾਂ ਵਿਚੋਂ 80.29% (60858 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕੁਝ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 14834 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 13217 ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 60858 ਹੋ ਗਈ ਹੈ।
ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 1037 ਮਰੀਜ਼ (942 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 95 ਹੋਰ ਰਾਜਾਂ/ਜ਼ਿਲ੍ਹਿਆਂ ਦੇ) ਪੋਜ਼ਟਿਵ ਪਾਏ ਗਏ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 1159705 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 1159173 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 1073496 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 532 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 75795 ਹੈ, ਜਦਕਿ 9882 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।
ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 29 ਮੌਤਾਂ ਦੀ ਪੁਸ਼ਟੀ ਹੋਈ ਹੈ (20 ਜ਼ਿਲ੍ਹਾ ਲੁਧਿਆਣਾ, 2 ਫਿਰੋਜ਼ਪੁਰ, 2 ਜ਼ਿਲ੍ਹਾ ਫਤਿਹਗੜ੍ਹ, 1 ਨਵਾਂਸ਼ਹਿਰ, 1 ਬਠਿੰਡਾ, 1 ਪਟਿਆਲਾ, 1 ਕਲਕੱਤਾ ਅਤੇ 1 ਰਾਜ ਦਿੱਲੀ ਨਾਲ ਸਬੰਧਤ ਹੈ)। ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 1720 ਅਤੇ 862 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ।
ਸ੍ਰੀ ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ, ਜਿਸ ਨਾਲ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।

Advertisement
Advertisement
Advertisement
Advertisement
Advertisement
error: Content is protected !!