ਪ੍ਰਾਇਮਰੀ ਅਤੇ ਮਿਡਲ ਸਕੂਲਾਂ ਦੇ ਉਜਾੜੇ ਖ਼ਿਲਾਫ਼ ਰੋਸ ਰੈਲੀ ਕਰਨ ਉਪਰੰਤ ਪੰਜਾਬ ਸਰਕਾਰ ਦੀ ਦੀ ਅਰਥੀ ਨੂੰ ਲਾਇਆ ਲਾਂਬੂ

Advertisement
Spread information

ਕਰੋਨਾ ਨਾਲ ਲਗਾਤਾਰ ਹੋ ਰਹੀਆਂ ਅਧਿਆਪਕਾਂ ਦੀਆਂ ਮੌਤਾਂ ਲਈ ਸਿੱਖਿਆ ਸਕੱਤਰ ਜਿੰਮੇਵਾਰ 

ਪਰਦੀਪ ਕਸਬਾ , ਬਰਨਾਲਾ 17 ਮਈ 2021
           ਪੰਜਾਬ ਸਰਕਾਰ ਵਲੋਂ ਸਿੱਖਿਆ ਦਾ ਲਗਾਤਾਰ ਉਜਾੜਾ ਕਰਨ, ਸਿੱਖਿਆ ਮੰਤਰੀ ਵੱਲੋਂ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਨਾ ਕਰਨ ਅਤੇ ਮੰਗਾਂ ਨੂੰ ਮੰਨਣ ਤੋਂ ਲਗਾਤਾਰ ਇਨਕਾਰੀ ਹੋਣ ਦੇ ਰੋਸ ਵਜੋਂ ਸਾਂਝੇ ਅਧਿਆਪਕ ਮੋਰਚੇ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਖਿਲਾਫ਼ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ। ਜਿਸ ਤਹਿਤ ਸਾਂਝਾ ਅਧਿਆਪਕ ਮੋਰਚੇ ਬਲਾਕ ਬਰਨਾਲਾ ਵੱਲੋਂ ਸਥਾਨਕ ਰੇਲਵੇ ਸਟੇਸ਼ਨ ਤੇ ਇਕੱਠੇ ਹੋ ਕੇ ਰੋਸ ਰੈਲੀ ਕਰਨ ਉਪਰੰਤ ਪੰਜਾਬ ਸਰਕਾਰ ਦੀ ਅਰਥੀ ਨੂੰ ਫੂਕਿਆ ਗਿਆ।
                   ਰੋਸ ਧਰਨੇ ਨੂੰ ਸੁਰੂ ਕਰਨ ਤੋਂ ਪਹਿਲਾਂ ਪਿਛਲੇ ਦਿਨੀਂ ਵਿੱਛੜ ਚੁੱਕੇ ਮੁਲਾਜ਼ਮਾਂ ਦੇ ਸਿਰਮੌਰ ਆਗੂ ਸਾਥੀ ਸੱਜਣ ਸਿੰਘ ਨੂੰ ਦੋ ਮਿੰਟ ਦਾ ਮੌਨ ਧਾਰਨ ਕਰਕੇ ਸਰਧਾਂਜਲੀ ਦਿੱਤੀ ਗਈ।
               ਇਸ ਉਪਰੰਤ ਸਾਂਝਾ ਅਧਿਆਪਕ ਮੋਰਚਾ ਦੇ ਆਗੂ ਹਰਿੰਦਰ ਮੱਲ੍ਹੀਆਂ, ਗੁਰਮੀਤ ਸਿੰਘ ਸੁਖਪੁਰ,ਰਘਬੀਰ ਸਿੰਘ ਨੇ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਾਇਮਰੀ ਸਿੱਖਿਆ ਤੰਤਰ ਦੇ ਕੁੱਲ ਖਾਤਮੇ ਦੇ ਨਿਸ਼ਾਨੇ ਤਹਿਤ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦਾ ਦਾਖਲਾ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਕਰਨ ਦੇ ਜੁਬਾਨੀ ਹੁਕਮ ਚਾਡ਼੍ਹੇ ਜਾ ਰਹੇ ਹਨ। ਜਿਸ ਦੇ ਸਿੱਟੇ ਵਜੋਂ ਪ੍ਰਾਇਮਰੀ ਵਿੱਚ ਡਾਇਰੈਕਟੋਰੇਟ ਦੀ ਵੱਖਰੀ ਹੋਂਦ, ਤਰੱਕੀਆਂ ਅਤੇ ਨਵੀਂ ਭਰਤੀ ਉੱਪਰ ਵੱਡਾ ਸਵਾਲੀਆ ਨਿਸ਼ਾਨ ਲੱਗ ਗਿਆ ਹੈ। ਇਸੇ ਪ੍ਰਕਾਰ ਮਿਡਲ ਸਕੂਲਾਂ ਵਿੱਚ ਮੌਜੂਦ ਛੇ ਅਸਾਮੀਆਂ ਵਿੱਚੋਂ ਪਹਿਲਾਂ ਆਰਟ ਐਂਡ ਕਰਾਫਟ ਅਤੇ ਪੀ.ਟੀ.ਆਈ. ਦੀਆਂ ਅਸਾਮੀਆਂ ਖਤਮ ਕਰ ਦਿੱਤੀਆਂ ਗਈਆਂ, ਫਿਰ 228 ਪੀ.ਟੀ.ਆਈ. ਨੂੰ ਜਬਰੀ ਬੀ. ਪੀ. ਈ. ਓ ਦਫਤਰਾਂ ਵਿੱਚ ਸ਼ਿਫਟ ਕਰ ਦਿੱਤਾ ਗਿਆ ਅਤੇ ਹੁਣ ਮਿਡਲ ਸਕੂਲਾਂ ਦੀਆਂ ਪੋਸਟਾਂ ਸੀਨੀਅਰ ਸੈਕੰਡਰੀ ਵਿੱਚ ਸ਼ਿਫਟ ਕਰਕੇ ਮਿਡਲ ਸਕੂਲਾਂ ਦੀ ਸੁਤੰਤਰ ਹੋਂਦ ਖ਼ਤਮ ਕੀਤੀ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਸ਼ਟਰੀ ਸਿੱਖਿਆ ਨੀਤੀ- 2020 ਤਹਿਤ ਪ੍ਰਾਇਮਰੀ ਸਿੱਖਿਆ ਤੰਤਰ ਅਤੇ ਮਿਡਲ ਸਕੂਲਾਂ ਦੇ ਖਾਤਮੇ ਦੀ ਇਬਾਰਤ ਲਿਖੀ ਜਾ ਰਹੀ ਹੈ।
                ਇਸ ਮੌਕੇ ਬਲਾਕ ਆਗੂਆਂ ਏਕਮਪ੍ਰੀਤ ਸਿੰਘ , ਅੰਮ੍ਰਿਤਪਾਲ ਅਤੇ ਜਰਨੈਲ ਸਿੰਘ ਨੇ ਕਿਹਾ ਕਿ ਪੰਜਾਬ ਦਾ ਸਿੱਖਿਆ ਸਕੱਤਰ ਪੰਜਾਬ ਸਰਕਾਰ ਵੱਲੋਂ ਜਾਰੀ ਕਰੋਨਾ ਲਈ ਜਾਰੀ ਹਰ ਤਰਾਂ ਦੀ ਗਾਈਡਲਾਈਨਜ ਪੈਰਾਂ ਚ ਮਧੌਲਦਾ ਹੋਇਆ ਲਗਾਤਾਰ ਅਧਿਆਪਕ ਵਿਰੋਧੀ ਫੈਸਲੇ ਲੈ ਰਿਹਾ ਹੈ, ਅਧਿਆਪਕਾਂ ਦੀ ਬਾਂਹ ਮਰੋੜ ਕੇ ਜਬਰਦਸਤੀ ਦਾਖਲੇ ਕਰਨ ਲਈ ਘਰੋਂ ਘਰੀ ਤੋਰ ਕੇ ਕਰੋਨਾ ਸੰਕਮ੍ਰਿਤ ਕਰਨ ਲਈ ਸਿੱਖਿਆ ਸਕੱਤਰ ਜਿੰਮੇਵਾਰ ਹੈ ਜਿਸ ਕਾਰਨ ਪੂਰੇ ਪੰਜਾਬ ਚ ਲਗਾਤਾਰ ਅਧਿਆਪਕਾਂ ਦੀਆਂ ਮੌਤਾਂ ਦੇ ਅੰਕੜੇ ਦਿਨ ਬ ਦਿਨ ਵੱਧ ਰਹੇ ਹਨ। ਆਗੂਆਂ ਨੇ ਕਿਹਾ ਕਿ ਸਕੂਲਾਂ ਵਿੱਚ ਪਹਿਲਾਂ ਹੀ ਸਾਰੇ ਦਾਖਲੇ ਹੋ ਚੁੱਕੇ ਹਨ ਤੇ ਦਾਖਲੇ ਲਈ ਕੋਈ ਹੋਰ ਵਿਦਿਆਰਥੀ ਨਾ ਹੋਣ ਦੇ ਬਾਵਜੂਦ ਵੀ ਸਿੱਖਿਆ ਸਕੱਤਰ ਆਪਣੀ ਜ਼ਿੱਦ ਤੇ ਅੜਿਆ ਹੋਇਆ ਹੈ, ਜਿਸ ਨੂੰ ਹੁਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
              ਆਗੂਆਂ ਨੇ ਸਮੂਹ ਅਧਿਆਪਕਾਂ ਨੂੰ ਆਪਣੀ ਜੁਝਾਰੂ ਵਿਰਾਸਤ ਤੋਂ ਪ੍ਰੇਰਨਾ ਲੈਂਦਿਆਂ ਨਿੱਠ ਕੇ ਸੰਘਰਸ਼ ਦੇ ਮੈਦਾਨ ਵਿੱਚ ਕੁੱਦਣ ਦਾ ਸੁਨੇਹਾ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਸ਼ਲ ਸਿੰਘੀ, ਅਮਰੀਕ ਸਿੰਘ ਭੱਦਲਵੱਡ, ਮਨਜੀਤ ਸਿੰਘ ਬਖਤਗੜ, ਰਜਿੰਦਰ ਮੂਲੋਵਾਲ, ਪਰਦੀਪ ਸਿੰਘ, ਰਮਨਦੀਪ ਸਿੰਘ ਬੀ ਪੀ ਈ ਓ, ਹਰਚਰਨ ਸਿੰਘ ਚੰਨਾ ਅਤੇ ਭਰਾਤਰੀ ਜਥੇਬੰਦੀਆਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਬਲਵੰਤ ਸਿੰਘ ਉੱਪਲੀ ਆਦਿ ਹਾਜਰ ਸਨ।
Advertisement
Advertisement
Advertisement
Advertisement
Advertisement
error: Content is protected !!