”ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਰੂਹਾਨੀ ਯਾਤਰਾ” ਸਿਰਲੇਖ ਹੇਠ ਕੌਫੀ ਟੇਬਲ ਬੁੱਕ ਰੀਲੀਜ

Advertisement
Spread information

ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ

ਦਵਿੰਦਰ ਡੀ ਕੇ  ‘ ਲੁਧਿਆਣਾ, 17 ਮਈ 2021

                    ਡਿਪਟੀ ਕਮਿਸਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਐਸ.ਐਸ. ਮਰਵਾਹਾ ਦੇ ਸਹਿਯੋਗ ਨਾਲ ਤਿਆਰ ਕੀਤੀ, ਐਡਵੋਕੇਟ ਅਤੇ ਲੇਖਕ ਸ੍ਰੀ ਹਰਪ੍ਰੀਤ ਸੰਧੂ ਦੁਆਰਾ ਸੰਕਲਿਤ ”ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਰੂਹਾਨੀ ਯਾਤਰਾ” ਸਿਰਲੇਖ ਵਾਲੀ, ਕੌਫੀ ਟੇਬਲ ਬੁੱਕ ਰੀਲੀਜ਼ ਕੀਤੀ।

Advertisement

ਡਿਪਟੀ ਕਮਿਸ਼ਨਰ ਲੁਧਿਆਣਾ ਨੇ ਕੌਫੀ ਟੇਬਲ ਬੁੱਕ ਦੀ ਮਹੱਤਤਾ ਬਾਰੇ ਦੱਸਿਆ ਕਿ ਪੁਸਤਕ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਪਵਿੱਤਰ ਯਾਤਰਾ ਨੂੰ ਗੁਰੂ ਕਾ ਮਹਿਲ (ਅੰਮ੍ਰਿਤਸਰ), ਗੁਰੂਦੁਆਰਾ ਵਿਆਹ ਅਸਥਾਨ (ਕਰਤਾਰਪੁਰ, ਜ਼ਿਲ੍ਹਾ ਜਲੰਧਰ) ਦੇ ਰੰਗੀਨ ਦਰਸ਼ਨਾਂ ਦੁਆਰਾ ਗੁਰੂਦੁਆਰਾ ਭੋਰਾ ਸਾਹਿਬ (ਬਾਬਾ ਬਕਾਲਾ) ਤੋਂ (ਗੁਰੂਦੁਆਰਾ ਤਖਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ) ਉਨ੍ਹਾਂ ਦੇ ਜਨਮ ਤੋਂ ਸ਼ਹਾਦਤ ਤੱਕ ਦਰਸਾਇਆ ਗਿਆ ਹੈ।

ਡਿਪਟੀ ਕਮਿਸ਼ਨਰ ਲੁਧਿਆਣਾ ਨੇ ਅੱਗੇ ਦੱਸਿਆ ਕਿ ਸੱਚਮੁਚ ਅਸੀਂ ਭਾਗਾਂ ਵਾਲੇ ਹਾਂ ਕਿ ਫੋਟੋਗ੍ਰਾਫੀ ਅਤੇ ਦਸਤਾਵੇਜ਼ੀ ਪ੍ਰੋਗਰਾਮਾਂ ਦੇ ਜ਼ਰੀਏ ਸ੍ਰੀ ਹਰਪ੍ਰੀਤ ਸੰਧੂ ਨੇ ਸਮਾਜ ਨੂੰ ਸਾਡੇ ਗਿਆਨਵਾਨ ਗੁਰੂ ਜੀ ਦੇ ਕਦਮਾਂ ‘ਤੇ ਚੱਲਣ ਦੀ ਪ੍ਰੇਰਣਾ ਦਿੱਤੀ ਹੈ। ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਐਡਵੋਕੇਟ ਹਰਪ੍ਰੀਤ ਸੰਧੂ ਦੇ ਸੁਹਿਰਦ ਯਤਨਾਂ ਦੀ ਸ਼ਲਾਘਾ ਕੀਤੀ ਜਿਨ੍ਹਾਂ ਨੇ ਇਸ ਕੌਫੀ ਟੇਬਲ ਪੁਸਤਕ ਦੀ ਰਚਨਾ ਕੀਤੀ ਹੈ ਅਤੇ ਇਸ ਪਵਿੱਤਰ ਕਾਰਜ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਕੀਤਾ ਹੈ, ਜਿਨ੍ਹਾਂ ਸਾਡੇ ਇਤਿਹਾਸ ‘ਤੇ ਆਪਣੀ ਸ਼ਖਸੀਅਤ ਡੂੰਘੀ ਛਾਪ ਛੱਡੀ ਹੈ।

Advertisement
Advertisement
Advertisement
Advertisement
Advertisement
error: Content is protected !!