ਫ਼ਾਜ਼ਿਲਕਾ ਜ਼ਿਲ੍ਹੇ ਵਿੱਚ 8 ਥਾਂਵਾਂ ਤੇ 18 ਮਈ ਨੂੰ ਹੋਵੇਗਾ ਟੀਕਾਕਰਨ: ਡਿਪਟੀ ਕਮਿਸ਼ਨਰ
ਟੀਕਾ ਲੱਗਣ ਤੋਂ ਬਾਅਦ ਘੱਟੋ-ਘੱਟ 30 ਮਿੰਟ ਤੱਕ ਟੀਕਾਕਰਨ ਕੇਂਦਰ ਵਿੱਚ ਉਡੀਕ ਕਰਨੀ ਜ਼ਰੂਰੀ
ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਈ ਜਾਵੇ
ਬੀ ਟੀ ਐੱਨ , ਫ਼ਾਜ਼ਿਲਕਾ 18 ਮਈ 2021
ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਾਇਰ ਆਈ.ਏ.ਐਸ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਵਿੱਚ ਵੱਖ-ਵੱਖ 8 ਥਾਵਾਂ ਤੇ 18 ਮਈ ਨੂੰ ਕੋਰੋਨਾ ਦਾ ਟੀਕਾ ਲਗਾਇਆ ਜਾਵੇਗਾ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਹਰੇਕ ਵਿਅਕਤੀ ਨੂੰ ਇਹ ਟੀਕਾ ਲਗਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 45 ਸਾਲ ਤੋਂ ਵਧੇਰੇ ਉਮਰ ਵਾਲੇ ਹਰੇਕ ਵਿਅਕਤੀ ਇਹ ਟੀਕਾ ਜ਼ਰੂਰ ਲਗਵਾਉਣ।
ਸਿਵਲ ਸਰਜਨ ਡਾ. ਪਰਮਿੰਦਰ ਨੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਟੀਕਾਕਰਨ ਫਾਜਿਲ਼ਕਾ ਦੇ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਕੰਨਿਆਂ, ਅਬੋਹਰ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਕੰਨਿਆਂ , ਜਲਾਲਾਬਾਦ ਦੇ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਕੰਨਿਆਂ , ਅਰਨੀਵਾਲਾ ਸੇਖਸ਼ੁਭਾਨ ਦੇ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ, ਖੂਈਖੇੜਾ ਦੇ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ, ਸੀਤੋਗੁੰਨੋ ਦੇ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ, ਬਹਾਵਵਾਲਾ ਦੇ ਸਰਕਾਰੀ ਮਿਡਲ ਸਕੂਲ ਅਤੇ ਜੰਡਵਾਲਾ ਭੀਮੇਸ਼ਾਹ ਦੇ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਵਿਖੇ ਲਗਾਇਆ ਜਾਵੇਗਾ ।ਉਨਾਂ ਨੇ ਕਿਹਾ ਕਿ ਇੰਨਾਂ ਕੇਂਦਰਾਂ ਤੇ ਉਸਾਰੀ ਕਿਰਤੀ, 45 ਸਾਲ ਤੋਂ ਵੱਡੀ ਉਮਰ ਦੇ ਲੋਕ ਅਤੇ ਸਿਹਤ ਕਰਮੀਆਂ ਦੇ ਪਰਿਵਾਰਕ ਮੈਂਬਰ ਟੀਕਾਕਰਨ ਕਰਵਾ ਸਕਦੇ ਹਨ।
ਡਾ. ਚਰਨਜੀਤ ਸਿੰਘ ਨੋਡਲ ਅਫਸਰ ਵੈਕਸੀਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਹਰੇਕ ਵਿਅਕਤੀ ਨੂੰ ਕਰਨੀ ਚਾਹੀਦੀ ਹੈ ਚਾਹੇ ਉਸ ਨੇ ਟੀਕਾਕਰਨ ਕਰਵਾ ਲਿਆ ਹੋਵੇ। ਉਨ੍ਹਾਂ ਕਿਹਾ ਕਿ ਸਾਵਧਾਨੀਆਂ ਵਰਤ ਕੇ ਹੀ ਕਰੋਨਾ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਮੂਹ ਜ਼ਿਲ੍ਹਾ ਵਾਸੀ ਮਾਸਕ ਜ਼ਰੂਰ ਪਹਿਨ ਕੇ ਰੱਖਣ ਅਤੇ ਸਮਾਜਿਕ ਦੂਰੀ ਦਾ ਵੀ ਧਿਆਨ ਰੱਖਣ। ਉਨ੍ਹਾਂ ਕਿਹਾ ਕਿ ਕੋੋਵਿਡ ਵਿਰੋਧੀ ਟੀਕਾ ਲੱਗਣ ਤੋਂ ਬਾਅਦ ਘੱਟੋ ਘੱਟ 30 ਮਿੰਟ ਤੱਕ ਟੀਕਾਕਰਨ ਕੇਂਦਰ ਵਿੱਚ ਉਡੀਕ ਕਰਨੀ ਜ਼ਰੂਰੀ ਹੈ। ਉਨ੍ਹਾਂ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਤੁਹਾਨੂੰ ਕਰੋਨਾ ਦੇ ਲੱਛਣ ਪਤਾ ਲੱਗਦੇ ਹਨ ਤਾਂ ਸਭ ਤੋਂ ਪਹਿਲਾਂ ਆਪਣਾ ਕਰੋਨਾ ਦਾ ਟੈਸਟ ਜ਼ਰੂਰ ਕਰਵਾਓ।