ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ ਅਤੇ ਟਰੱਸਟ ਦੇ ਮੁਖੀਆਂ ਨੂੰ ਪਿੰਡਾਂ ’ਚ ਠੀਕਰੀ ਪਹਿਰਾ ਲਗਾਉਣ ਦੇ ਆਦੇਸ਼

Advertisement
Spread information

ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ  ਸੰਗਰੂਰ ਵਿੱਚ ਸਮੂਹ ਧਾਰਮਿਕ ਸਥਾਨਾਂ ਤੇ ਅਗਲੇ ਹੁਕਮਾਂ ਤੱਕ ਠੀਕਰੀ ਪਹਿਰਾ ਲਗਾਉਣ

ਹਰਪ੍ਰੀਤ ਕੌਰ, ਸੰਗਰੂਰ  , 17 ਮਈ 2021

ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਅਨਮੋਲ ਸਿੰਘ ਧਾਲੀਵਾਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆ ਜ਼ਿਲ੍ਹਾ ਸੰਗਰੂਰ ਵਿੱਚ ਸਮੂਹ ਧਾਰਮਿਕ ਸਥਾਨਾਂ ਤੇ ਅਗਲੇ ਹੁਕਮਾਂ ਤੱਕ ਠੀਕਰੀ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ, ਟਰੱਸਟ ਦੇ ਮੁਖੀਆਂ ਦੀ ਜਿੰਮੇਵਾਰੀ ਲਗਾਈ ਹੈ। ਪਹਿਲਾਂ ਤੋਂ ਜਾਰੀ ਹੁਕਮਾਂ ਦੀ ਤਾਰੀਖ ਵਿੱਚ ਵਾਧਾ ਕਰਦਿਆਂ ਕਿਹਾ ਗਿਆ ਹੈ ਕਿ ਪਿਛਲੇ ਦਿਨੀ ਧਾਰਮਿਕ ਸਥਾਨਾਂ ਤੇ ਸ਼ਰਾਰਤੀ ਅਨਸਰਾਂ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਹੋਈਆਂ ਹਨ।

Advertisement

           ਇਸ ਕਾਰਨ ਇਲਾਕੇ ਵਿੱਚ ਤਨਾਵ ਪੈਦਾ ਹੁੰਦਾ ਹੈ ਅਤੇ ਲੋਕਾਂ ਦੀ ਜਾਨ ਮਾਲ ਨੂੰ ਨੁਕਸਾਨ ਪਹੁੰਚਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਹਨਾਂ ਹਾਲਾਤਾਂ ਵਿੱਚ ਇਹ ਜਰੂਰੀ ਹੈ ਕਿ ਪਿੰਡਾਂ ਅਤੇ ਕਸਬਿਆਂ ਵਿੱਚ ਧਾਰਮਿਕ ਸਥਾਨਾਂ ਦੀ ਮਰਿਆਦਾ ਨੂੰ ਕਾਇਮ ਰੱਖਿਆ ਜਾਵੇ ਤਾਂ ਜੋ ਧਾਰਮਿਕ ਸਥਾਨਾਂ ਦੀ ਸੁਰੱਖਿਆ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਬਣਾਏ ਰੱਖਣ ਲਈ ਅਤੇ ਲੋਕਾਂ ਦੀ ਜਾਨ ਮਾਲ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਢੁੱਕਵੇਂ ਕਦਮ ਉਠਾਉਣ ਦੀ ਫੌਰੀ ਜਰੂਰਤ ਹੈ। ਇਹ ਹੁਕਮ 16 ਜੁਲਾਈ 2021 ਤੱਕ ਲਾਗੂ ਰਹਿਣਗੇ।

Advertisement
Advertisement
Advertisement
Advertisement
Advertisement
error: Content is protected !!