ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਨੰਗਲ ਨਿਵਾਸੀਆਂ ਵਾਂਗ ਉਪਰਾਲੇ ਕਰਨ ਦੀ ਜ਼ਰੂਰਤ
ਰਘਵੀਰ ਹੈਪੀ ,ਬਰਨਾਲਾ, 19 ਮਈ 2021
ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਜ਼ਿਲ੍ਹਾ ਪ੍ਰਸਾਸ਼ਨ, ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ਤੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਇਸ ਮਹਾਂਮਾਰੀ ਨੂੰ ਕੰਟਰੋਲ ਕੀਤਾ ਜਾ ਸਕੇ।ਇਸ ਗੱਲ ਦਾ ਪ੍ਰਗਟਾਵਾ ਸ੍ਰੀ ਵਰਜੀਤ ਵਾਲੀਆ ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਨੇ ਕੀਤਾ।
ਉਨ੍ਹਾਂ ਦੱਸਿਆ ਕਿ ਪਿੰਡ ਨੰਗਲ ਵਿਖੇ ਪੇਂਡੂ ਸੰਜੀਵਨੀ ਮਾਡਲ ਕਮੇਟੀ ਸਰਪੰਚ ਦਰਸ਼ਨ ਸਿੰਘ, ਰਾਜੇਸ਼ ਭੁਟਾਨੀ ਪਟਵਾਰੀ, ਸਾਹਿਬ ਸਿੰਘ ਜੀ ਓ ਜੀ ਅਤੇ ਯੁਵਕ ਸੇਵਾਵਾਂ ਕਲੱਬ ਦੇ ਅਹੁਦੇਦਾਰ ਅਤੇ ਹੋਰ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਆਰੰਭ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਨੰਗਲ ਨਿਵਾਸੀਆਂ ਵਾਂਗ ਉਪਰਾਲਿਆਂ ਦੀ ਜ਼ਰੂਰਤ ਹੈ ਤਾਂ ਕਿ ਇਸ ਇਸ ਮਹਾਂਮਾਰੀ ਤੋਂ ਨਿਜਾਤ ਪਾ ਸਕੀਏ।
ਸਿਵਲ ਸਰਜਨ ਡਾ. ਹਰਿੰਦਰਜੀਤ ਸਿੰਘ ਨੇ ਕਿਹਾ ਕਿ ਜਿਸ ਵਿਅਕਤੀ ਵਿੱਚ ਕੋਰੋਨਾ ਦੇ ਲੱਛਣ ਜਿਵੇਂ ਗਲਾ ਖਰਾਬ਼, ਬੁਖ਼ਾਰ, ਖਾਂਸੀ, ਜੁਕਾਮ ਆਦਿ ਹੋਣ ਤਾਂ ਉਨ੍ਹਾਂ ਦੀ ਆਕਸੀਜਨ ਲੇਵਲ ਅਤੇ ਤਾਪਮਾਨ ਚੈਕ ਕੀਤਾ ਜਾਵੇ ਅਤੇ ਨੇੜੇ ਦੇ ਸਿਹਤ ਕੇਂਦਰ ਵਿੱਚ ਕੋਰੋਨਾ ਦਾ ਟੈਸਟ ਕਰਵਾਇਆ ਜਾਵੇ। ਜੇਕਰ ਉਹ ਵਿਅਕਤੀ ਕੋਰੋਨਾ ਪਾਜੀਟਿਵ ਆਉਂਦਾ ਹੈ ਤਾਂ ਉਸ ਦੇ ਇਲਾਜ ਵਿੱਚ ਸਿਹਤ ਵਿਭਾਗ ਦੀ ਟੀਮ ਦਾ ਪੂਰਾ ਸਹਿਯੋਗ ਦਿੱਤਾ ਜਾਵੇ।
ਇਸ ਸਮੇਂ ਸਮੂਹ ਕਮੇਟੀ ਮੈਂਬਰਾਂ ਨੇ ਪੂਰਾ ਭਰੋਸਾ ਦਿਵਾਇਆ ਕਿ ਕੋਰੋਨਾ ਮਹਾਂਮਾਰੀ ਨੂੰ ਮਾਤ ਦੇਣ ਲਈ ਮਰੀਜਾਂ ਦੇ ਇਲਾਜ ਵਿੱਚ ਜ਼ਿਲ੍ਹਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਦਾ ਪੂਰਾ ਸਹਿਯੋਗ ਦਿੱਤਾ ਜਾਵੇਗਾ।