ਕੋਰੋਨਾ ਕਾਲ ਦੌਰਾਨ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਅਹਿਮ ਕਾਰਜ – ਡੀ ਸੀ ਸੰਗਰੂਰ
ਹਰਪ੍ਰੀਤ ਕੌਰ , ਸੰਗਰੂਰ, 18 ਮਈ 2021
ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਰਾਮਵੀਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੋਵਿਡ-19 ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ ਵਰਚੂਅਲ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਆਈ ਸੀ ਆਈ ਬੈਂਕ ਨਾਲ ਤਾਲਮੇਲ ਕਰਕੇ ਜ਼ੂਮ ਐਪ ਰਾਹੀਂ ਕਰਵਾਈ ਵਰਚੂਅਲ ਆਨਲਾਈਨ ਇੰਟਰਵਿਊ ਵਿੱਚ ਕੁੱਲ 15 ਪ੍ਰਾਰਥੀਆਂ ਵੱਲੋਂ ਭਾਗ ਲਿਆ ਗਿਆ ਅਤੇ ਕੰਪਨੀ ਦੇ ਐਚ.ਆਰ. ਵੱਲੋਂ ਪਹਿਲੇ ਰਾਊਂਡ ਲਈ 6 ਪ੍ਰਾਰਥੀਆਂ ਦੀ ਸਿਲੈਕਸ਼ਨ ਕੀਤੀ ਗਈ। ਇਹ ਜਾਣਕਾਰੀ ਜ਼ਿਲਾ ਰੋਜ਼ਗਾਰ ਅਫ਼ਸਰ ਸ੍ਰੀ ਰਵਿੰਦਰਪਾਲ ਸਿੰਘ ਨੇ ਦਿੱਤੀ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਜੈਨੇਂਦਰ ਨਾਥ ਸ਼ਰਮਾ ਪਲੇਸਮੈਂਟ ਅਫਸਰ ਅਤੇ ਸਰਕਾਰੀ ਰਣਬੀਰ ਕਾਲਜ ਸੰਗਰੂਰ ਦੇ ਪ੍ਰੋਫੈਸਰ ਸ੍ਰੀਮਤੀ ਮੋਨਿਕਾ ਦੀ ਮੱਦਦ ਨਾਲ ਇਹ ਕਾਊਂਸਲਿੰਗ ਸੈਸ਼ਨ ਆਯੋਜਿਤ ਕੀਤਾ ਗਿਆ ਜਿਸ ਵਿੱਚ ਵਿੱਦਿਅਕ ਯੋਗਤਾ ਘੱਟੋ-ਘੱਟ ਗਰੈਜੂਏਟ ਪਾਸ (ਲੜਕੇ/ਲੜਕੀਆਂ) ਅਤੇ ਉਮਰ ਸੀਮਾ 26 ਸਾਲ ਰੱਖੀ ਗਈ ਸੀ। ਉਨ੍ਹਾਂ ਨੌਜਵਾਨ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਉਹ ਵਰਚੂਅਲ ਆਨਲਾਈਨ ਪਲੇਸਮੈਂਟ ਕੈਂਪਾਂ ਵਿੱਚ ਵੱੱਧ ਤੋਂ ਵੱਧ ਜੁੜਨ ਅਤੇ ਇਸ ਸੁਵਿਧਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਤਾਂ ਜੋ ਕੋਵਿਡ-19 ਜਿਹੀ ਮਹਾਂਮਾਰੀ ਦੇ ਚੱਲਦਿਆਂ ਬੇਰਜ਼ਗਾਰੀ ਜਿਹੇ ਗੰਭੀਰ ਹਾਲਾਤਾਂ ਵਿੱਚ ਵੀ ਘਰ ਬੈਠੇ ਬੇਰੋਜ਼ਗਾਰ ਵਿਦਿਆਰਥੀ/ਪ੍ਰਾਰਥੀ ਇਸ ਆਨਲਾਈਨ ਵਰਚੂਅਲ ਪਲੇਸਮੈਂਟ ਕੈਂਪਾਂ ਵਿੱਚ ਭਾਗ ਲੈ ਕੇ ਰੋਜ਼ਗਾਰ ਪ੍ਰਾਪਤ ਕਰ ਸਕਣ।