ਜ਼ਿਲ੍ਹਾ ਸੰਗਰੂਰ ’ਚ ਹੁੱਕਾ ਬਾਰਾਂ ’ਤੇ ਪਾਬੰਦੀ ਹੁਕਮ ਜਾਰੀ

Advertisement
Spread information

ਜ਼ਿਲ੍ਹੇ ’ਚ ਮਿਊਂਸਪਲ ਕਮੇਟੀਆਂ ਅਧੀਨ ਪੈਂਦੇ ਖੇਤਰਾਂ ਅਤੇ ਜ਼ਿਲ੍ਹੇ ਦੇ ਸਮੁੱਚੇ ਪਿੰਡਾਂ ਵਿੱਚ ਹੁੱਕਾ ਬਾਰਾਂ ’ਤੇ ਮੁਕੰਮਲ ਪਾਬੰਦੀ ਲਗਾਈ

ਹਰਪ੍ਰੀਤ ਕੌਰ  , ਸੰਗਰੂਰ, 20 ਮਈ: 2021

ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਅਨਮੋਲ ਸਿੰਘ ਧਾਲੀਵਾਲ ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਹੁੱਕਾ ਬਾਰ ਚਲਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਸਿਵਲ ਸਰਜਨ ਸੰਗਰੂਰ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਕਈ ਥਾਵਾਂ ’ਤੇ ਲੋਕ ਹੁੱਕਾ ਬਾਰ ਚਲਾ ਕੇ ਨੌਜਵਾਨਾਂ ਨੂੰ ਨਸ਼ੇ ਵੱਲ ਧੱਕਣ ਦਾ ਯਤਨ ਕਰਦੇ ਹਨ। ਕੁਝ ਰੈਸਟੋਰੈਂਟਾਂ/ਹੁੱਕਾ ਬਾਰਾਂ ਵੱਲੋਂ ਆਉਣ ਵਾਲੇ ਵਿਜ਼ਟਰਾਂ ਨੂੰ ਹੁੱਕੇ ਲਈ ਆਫ਼ਰ ਕੀਤਾ ਜਾਂਦਾ ਹੈ, ਜਿਸ ਨਾਲ ਮਨੁੱਖੀ ਸਿਹਤ ’ਤੇ ਮਾੜਾ ਅਸਰ ਪੈਂਦਾ ਹੈ ਅਤੇ ਖਾਸ ਕਰਕੇ ਸਕੂਲਾਂ ਅਤੇ ਕਾਲਜਾਂ ਵਿੱਚ ਪੜ੍ਹਦੇ ਨੌਜਵਾਨ ਵੀ ਇਨ੍ਹਾਂ ਹੁੱਕਾ ਬਾਰਾਂ ਦਾ ਸ਼ਿਕਾਰ ਹੋ ਜਾਂਦੇ ਹਨ। ਇਹ ਹੁੱਕਾ ਬਾਰ ਛੋਟੀ ਉਮਰ ਦੇ ਬੱਚਿਆਂ ਨੂੰ ਤੰਬਾਕੂ ਤੋਂ ਇਲਾਵਾ ਹੋਰ ਕਈ ਹਾਨੀਕਾਰਕ ਨਸ਼ੇ ਦੇ ਰਹੇ ਹਨ, ਜੋ ਕਿ ਮਨੁੱਖੀ ਸਿਹਤ ਲਈ ਬੇਹੱਦ ਹਾਨੀਕਾਰਕ ਹਨ। ਇਸ ਦੇ ਨਾਲ-ਨਾਲ ਇਹ ਹੁੱਕਾ ਬਾਰ ਤੰਬਾਕੂਨੋੋਸ਼ੀ ਵਿਰੋਧੀ ਕਾਨੂੰਨ ਦੀ ਪਾਲਣਾ ਵੀ ਨਹੀਂ ਕਰਦੇ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਸਿਵਲ ਸਰਜਨ ਦੀ ਦਲੀਲ ਨਾਲ ਸਹਿਮਤ ਹੁੰਦੇ ਹੋਏ ਜ਼ਿਲ੍ਹੇ ’ਚ ਮਿਊਂਸਪਲ ਕਮੇਟੀਆਂ ਅਧੀਨ ਪੈਂਦੇ ਖੇਤਰਾਂ ਅਤੇ ਜ਼ਿਲ੍ਹੇ ਦੇ ਸਮੁੱਚੇ ਪਿੰਡਾਂ ਵਿੱਚ ਹੁੱਕਾ ਬਾਰਾਂ ’ਤੇ ਮੁਕੰਮਲ ਪਾਬੰਦੀ ਲਗਾਈ ਹੈ। ਆਪਣੇ ਹੁਕਮਾਂ ਵਿੱਚ ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਕਿਸੇ ਨੂੰ ਵੀ ਨਾਗਰਿਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ। ਧਾਰਾ 144 ਅਧੀਨ ਜਾਰੀ ਕੀਤਾ ਗਿਆ ਇਹ ਹੁਕਮ ਮਿਤੀ 16 ਜੁਲਾਈ 2021 ਤੱਕ ਲਾਗੂ ਰਹੇਗਾ।

Advertisement
Advertisement
Advertisement
Advertisement
Advertisement
Advertisement
error: Content is protected !!