ਕੁਦਰਤੀ ਸ੍ਰੋਤ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਦੀ ਅਪੀਲ
ਰਘਵੀਰ ਹੈਪੀ, ਬਰਨਾਲਾ, 22 ਮਈ 2021
ਪੰਜਾਬ ਸਰਕਾਰ ਵੱਲੋਂ ‘ਕਾਮਯਾਬ ਕਿਸਾਨ ਖੁਸ਼ਹਾਲ ਪੰਜਾਬ’ ਤਹਿਤ ਵੱਖ-ਵੱਖ ਸਕੀਮਾਂ ਅਧੀਨ ਖੇਤੀ ਮਸ਼ੀਨਰੀ ਸਬਸਿਡੀ ’ਤੇ ਦੇਣ ਲਈ ਅਰਜ਼ੀਆਂ ਦੀ ਮੰਗ 26 ਮਈ 2021 ਤੱਕ ਪੋਰਟਲ ਰਾਹੀਂ ਕੀਤੀ ਗਈ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਇਹ ਮਸ਼ੀਨਰੀ ’ਤੇ ਸਬਸਿਡੀ ਲੈਣ ਲਈ ਖੇਤੀਬਾੜੀ ਵਿਭਾਗ ਦੇ ਪੋਰਟਲ https://agrimachinerypb.com ’ਤੇ ਆਨਲਾਈਨ ਅਪਲਾਈ ਕੀਤਾ ਜਾਵੇ ਜਾਂ ਵਧੇਰੇ ਜਾਣਕਾਰੀ ਲਈ ਕਿਸਾਨ ਆਪਣੇ ਬਲਾਕ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ। ਉਨਾਂ ਦੱਸਿਆ ਕਿ ਸਾਲ 2020 ਦੌਰਾਨ ਖੇਤੀ ਮਸ਼ੀਨਰੀ ’ਤੇ ਕਰੀਬ 92 ਲੱਖ ਦੀ ਸਬਸਿਡੀ ਦਿੱਤੀ ਗਈ।
ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਚਰਨਜੀਤ ਸਿੰਘ ਕੈਂਥ ਨੇ ਦੱਸਿਆ ਕਿ ਬਲਾਕਵਾਰ ਜਾਣਕਾਰੀ ਪ੍ਰਾਪਤ ਕਰਨ ਲਈ ਬਲਾਕ ਬਰਨਾਲਾ ਦੇ ਡਾ. ਸੁਖਪਾਲ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ 98724-49779, ਸਹਿਣਾ ਬਲਾਕ ਦੇ ਡਾ. ਗੁਰਬਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ 98148-22665 ਤੇ ਮਹਿਲ ਕਲਾਂ ਬਲਾਕ ਦੇ ਡਾ. ਲਖਵੀਰ ਸਿੰਘ, ਖੇਤੀਬਾੜੀ ਅਫ਼ਸਰ 98760-22022 ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਕਿਹੜੀ ਕਿਹੜੀ ਮਸ਼ੀਨਰੀ ’ਤੇ ਮਿਲੇਗੀ ਸਬਸਿਡੀ
ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਇਨਾਂ ਮਸ਼ੀਨਾਂ ਵਿਚ ਪਰਾਲੀ ਸਾਂਭਣ ਵਾਲੀਆਂ ਮਸ਼ੀਨਾਂ ਜਿਵੇਂ ਕਿ ਬੇਲਰ, ਹੈਪੀਸੀਡਰ, ਜ਼ੀਰੋ ਡਰਿੱਲ, ਸੁਪਰਸੀਡਰ, ਉਲਟਾਵੇਂ ਹਲ, ਚੌਪਰ, ਮਲਚਰ ਤੇ ਹੋਰ ਮਸ਼ੀਨਰੀ ਜਿਵੇਂ ਕਿ ਸਪਰੇਅਰ, ਕਪਾਹ/ਮੱਕੀ ਬੀਜਣ ਵਾਲੇ ਨਿਊ ਮੈਟਿਕ ਪਲਾਂਟਰ, ਬਹੁ ਫਸਲੀ ਪਲਾਂਟਰ, ਪੈਡੀ ਟਰਾਂਸਪਲਾਂਟਰ, ਆਲੂ ਬੀਜਣ/ਪੁੱਟਣ ਵਾਲੀਆਂ ਮਸ਼ੀਨਾਂ, ਗੰਨੇ ਦੀ ਬਿਜਾਈ ਅਤੇ ਕਟਾਈ ਵਾਲੀਆਂ ਮਸ਼ੀਨਾਂ, ਲੇਜ਼ਰ ਲੈਵਲਰ, ਮੱਕੀ ਡਰਾਇਰ, ਵੀਡਰ ਆਦਿ ਸ਼ਾਮਲ ਹਨ।
10 ਜੂਨ ਤੋਂ ਪਹਿਲਾਂ ਝੋਨੇ ਦੀ ਲਵਾਈ ’ਤੇ ਪਾਬੰਦੀ
ਜ਼ਿਲਾ ਮੈਜਿਸਟ੍ਰੇਟ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਬਰਨਾਲਾ ਦੀ ਹਦੂੂਦ ਅੰਦਰ ਮਿਤੀ 10 ਜੂਨ 2021 ਤੋਂ ਪਹਿਲਾਂ ਝੋਨੇ ਦੀ ਪਨੀਰੀ ਪੁੱਟ ਕੇ ਲਗਾਉਣ ’ਤੇ ਪੂਰਨ ਪਾਬੰਦੀ ਲਗਾਈ ਹੈ। ਜ਼ਿਲਾ ਮੈਜਿਸਟ੍ਰੇਟ ਨੇ ਹੁਕਮਾਂ ਰਾਹੀਂ ਕਿਹਾ ਕਿ ਅਗੇਤਾ ਝੋਨਾ ਲਾਉਣ ਨਾਲ ਜਿੱਥੇ ਧਰਤੀ ਹੇਠਲੇ ਪਾਣੀ ਦੇ ਪੱਧਰ ’ਤੇ ਪ੍ਰਭਾਵ ਪੈਂਦਾ ਹੈ, ਉਥੇ ਹੋਰ ਵੀ ਸਮੱਸਿਆਵਾਂ ਪੇਸ਼ ਆਉਦੀਆਂ ਹਨ, ਇਸ ਲਈ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਲਵਾਈ ਦਾ ਸਮਾਂ 10 ਜੂਨ ਤੋਂ ਨਿਸ਼ਚਿਤ ਕੀਤਾ ਗਿਆ ਹੈਵ