ਨਿੱਜੀ ਹਸਪਤਾਲਾਂ ‘ਚ ਅੱਜ ਤੋਂ  ਫੇਰ ਟੀਕਾਕਰਨ ਸ਼ੁਰੂ

Advertisement
Spread information

ਮੋਹਨ ਦੇਈ ਹਸਪਤਾਲ ਵਿਖੇ ਅੱਜ 2 ਹਜ਼ਾਰ ਖੁਰਾਕ ਵਾਲੀ ਕੋਵਿਸ਼ੀਲਡ ਵੈਕਸੀਨ ਦੀ ਪਹਿਲੀ ਖੇਪ ਪੁੱਜੀ

1.12 ਲੱਖ ਖੁਰਾਕਾਂ 28 ਮਈ ਤੱਕ ਪਹੁੰਚ ਜਾਣਗੀਆਂ ਲੁਧਿਆਣਾ – ਡੀ.ਸੀ. ਵਰਿੰਦਰ ਕੁਮਾਰ ਸ਼ਰਮਾ

ਦਵਿੰਦਰ ਡੀ ਕੇ  , ਲੁਧਿਆਣਾ, 22 ਮਈ 2021

              ਜ਼ਿਲ੍ਹਾ ਲੁਧਿਆਣਾ ਦੇ ਵਸਨੀਕਾਂ ਲਈ ਖੁਸ਼ਖਬਰੀ ਇਹ ਹੈ ਕਿ ਅੱਜ ਤੋਂ  ਕੋਵਿਡ-19 ਟੀਕਾਕਰਣ ਜ਼ਿਲ੍ਹੇ ਵਿੱਚ ਇੱਕ ਵਾਰ ਫੇਰ ਸ਼ੁਰੂ ਹੋ ਗਿਆ ਹੈ। ਕੋਵਿਸ਼ੀਲਡ ਵੈਕਸੀਨ ਦੀ 2 ਹਜ਼ਾਰ ਖੁਰਾਕ ਦੀ ਪਹਿਲੀ ਖੇਪ ‘ਸੀਰਮ ਇੰਸਟੀਚਿਊਟ ਆਫ ਇੰਡੀਆਂ ਤੋਂ ਮੋਹਨ ਦੇਈ ਓਸਵਾਲ ਹਸਪਤਾਲ ਵਿਖੇ ਪਹੁੰਚ ਚੁੱਕੀ ਹੈ ਜਦਕਿ 1.12 ਲੱਖ ਖੁਰਾਕ ਦੀ ਦੂਸਰੀ ਖੇਪ 6 ਨਿੱਜੀ ਹਸਪਤਾਲਾਂ ਵਿੱਚ 28 ਮਈ, 2021 ਤੱਕ ਪਹੁੰਚ ਜਾਵੇਗੀ।

Advertisement

                 

             ਮੋਹਨ ਦੇਈ ਓਸਵਾਲ ਹਸਪਤਾਲ ਵਿਖੇ ਟੀਕਾਕਰਨ ਮੁਹਿੰਮ ਦਾ ਉਦਘਾਟਨ ਕਰਦਿਆਂ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ-ਚੜ੍ਹ ਕੇ ਵੈਕਸੀਨੇਸ਼ਨ ਕਰਾਉਣ ਲਈ ਅੱਗੇ ਆਉਣ ਤਾਂ ਜੋ ਇਸ ਮਹਾਂਮਾਰੀ ਦਾ ਜੜ੍ਹ ਤੋਂ ਖਾਤਮਾ ਕੀਤਾ ਜਾ ਸਕੇ।

               ਉਨ੍ਹਾਂ ਦੱਸਿਆ ਕਿ 28 ਮਈ, 2021 ਨੂੰ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ 50,000 ਖੁਰਾਕ, ਐਸ.ਪੀ.ਐਸ. ਹਸਪਤਾਲ ਵਿੱਚ 25,000, ਫੋਰਟਿਸ ਹਸਪਤਾਲ ਵਿੱਚ 10,000, ਮੋਹਨ ਦੇਈ ਓਸਵਾਲ ਹਸਪਤਾਲ ਵਿੱਚ 10,000, ਦੀਪ ਹਸਪਤਾਲ ਵਿੱਚ 15,000 ਅਤੇ ਵਰਮਾ ਮਲਟੀਸਪੈਸ਼ਲਿਟੀ ਹਸਪਤਾਲ ਵਿੱਚ 2,000 ਖੁਰਾਕ ਪਹੁੰਚੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਨਿੱਜੀ ਹਸਪਤਾਲਾਂ ਵਿੱਚ ਵਸਨੀਕ ਨਾਮਾਤਰ ਖਰਚਾ ਅਦਾ ਕਰਕੇ ਆਪਣੇ ਆਪ ਨੂੰ ਟੀਕਾ ਲਗਵਾ ਸਕਦੇ ਹਨ, ਜਦੋਂਕਿ ਇਹ ਟੀਕਾਕਰਨ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਬਿਲਕੁਲ ਮੁਫਤ ਹੈ। ਉਨ੍ਹਾਂ ਦੱਸਿਆ ਕਿ ਮੋਹਨ ਦੇਈ ਓਸਵਾਲ ਹਸਪਤਾਲ ਵਿੱਚ ਹਰੇਕ ਟੀਕੇ ਦੀ ਕੀਮਤ 850 ਰੁਪਏ ਹੈ, ਜਦੋਂ ਕਿ ਇਹ ਦੂਜੇ ਹਸਪਤਾਲਾਂ ਵਿੱਚ ਵੱਖਰੀ ਹੋ ਸਕਦੀ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਨਿੱਜੀ ਹਸਪਤਾਲਾਂ ਨੇ ਸੀਰਮ ਇੰਸਟੀਚਿਊਟ ਆਫ਼ ਇੰਡੀਆ ਨਾਲ ਸਿੱਧੇ ਤੌਰ ‘ਤੇ ਸੰਪਰਕ ਕਰਕੇ ਇਸ ਵੈਕਸੀਨ ਨੂੰ ਮੰਗਵਾਇਆ ਹੈ। ਉਨ੍ਹਾਂ ਸਮੂਹ ਨਿੱਜੀ ਹਸਪਤਾਲਾਂ ਨੂੰ ਅਪੀਲ ਕੀਤੀ ਕਿ ਉਹ ਵੀ ਵੈਕਸੀਨ ਦਾ ਪ੍ਰਬੰਧ ਕਰਨ ਅਤੇ ਜੇ ਕੋਈ ਹਸਪਤਾਲ ਵੈਕਸੀਨ ਬੁੱਕ ਕਰਵਾਉਣਾ ਚਾਹੁੰਦਾ ਹੈ ਤਾਂ ਉਹ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਲੁਧਿਆਣਾ ਸ੍ਰੀ ਸੰਦੀਪ ਕੁਮਾਰ ਨਾਲ ਸੰਪਰਕ ਕਰ ਸਕਦੇ ਹਨ।

ਉਨ੍ਹਾਂ ਇੱਥੋਂ ਤੱਕ ਦੱਸਿਆ ਕਿ ਸ਼ਹਿਰ ਦੇ ਉਦਯੋਗ ਨੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਰਾਹੀਂ ਸੀਰਮ ਇੰਸਟੀਚਿਊਟ  ਆਫ਼ ਇੰਡੀਆ ਤੋਂ 1 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਵਿਡ ਵੈਕਸੀਨ ਬੁੱਕ ਕਰਵਾਈ ਹੈ। ਉਨ੍ਹਾਂ ਦੱਸਿਆ ਕਿ ਇਹ ਵੈਕਸੀਨ ਵੀ ਜਲਦ ਹੀ ਜ਼ਿਲ੍ਹੇ ਵਿੱਚ ਪਹੁੰਚ ਜਾਵੇਗੀ, ਜਿਸ ਤੋਂ ਬਾਅਦ ਉਨ੍ਹਾਂ ਦੀਆਂ ਫੈਕਟਰੀਆਂ ਵਿੱਚ  ਵਿਸ਼ੇਸ਼ ਕੈਂਪ ਲਗਾਏ ਜਾਣਗੇ ਜਿਥੇ ਉਨ੍ਹਾਂ ਦੇ ਫੈਕਟਰੀ ਕਾਮਿਆਂ ਦਾ ਟੀਕਾਕਰਨ ਕੀਤਾ ਜਾਵੇਗਾ।

ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਯੋਜਨਾ ਹੈ ਕਿ ਹਰ ਯੋਗ ਵਿਅਕਤੀ ਦਾ 15 ਜੂਨ, 2021 ਤੱਕ ਹਰ ਹੀਲੇ ਟੀਕਾ

Advertisement
Advertisement
Advertisement
Advertisement
Advertisement
error: Content is protected !!