ਜ਼ਿਲ੍ਹਾ ਮੈਜਿਸਟਰੇਟ ਵੱਲੋਂ ਨਵੇਂ ਹੁਕਮ ਜਾਰੀ ਜਾਣੋ ਦੁਕਾਨਾਂ ਖੁੱਲ੍ਹਣ ਦੀ ਨਵੀਂ ਸਾਰਨੀ ਕੀ ਹੋਵੇਗੀ

Advertisement
Spread information

ਹੁਣ ਗ਼ੈਰ ਜ਼ਰੂਰੀ ਵਸਤਾਂ ਨਾਲ ਸਬੰਧਤ ਦੁਕਾਨਾਂ ਸੋਮਵਾਰ, ਬੁੱਧਵਾਰ ਤੇ ਸ਼ੁੱਕਰਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹੀਆਂ ਜਾ ਸਕਣਗੀਆਂ

ਰਿਚਾ ਨਾਗਪਾਲ  , ਪਟਿਆਲਾ, 25 ਮਈ:2021

          ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਕੋਵਿਡ-19 ਮਹਾਂਮਾਰੀ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਜਾਰੀ ਹੁਕਮਾਂ ‘ਚ ਛੋਟ ਦਿੰਦਿਆ ਗੈਰ ਜ਼ਰੂਰੀ ਵਸਤਾਂ ਨਾਲ ਸਬੰਧਤ ਸਾਰੀਆਂ ਦੁਕਾਨਾਂ ਨੂੰ ਹੁਣ ਸੋਮਵਾਰ, ਬੁੱਧਵਾਰ ਅਤੇ ਸ਼ੁੱਕਰਵਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲਣ ਦੀ ਛੋਟ ਦੇ ਆਦੇਸ਼ ਜਾਰੀ ਕੀਤੇ ਹਨ।
       ਪੱਤਰ ਨੰਬਰ-2046-60/ਐਮ.2 ਮਿਤੀ 07.05.2021 ਦੀ ਲਗਾਤਾਰਤਾ ‘ਚ ਜਾਰੀ ਹੁਕਮਾਂ ‘ਚ ਕਿਹਾ ਗਿਆ ਹੈ ਕਿ ਗੈਰ ਜ਼ਰੂਰੀ ਵਸਤਾਂ ਨਾਲ ਸਬੰਧਤ ਸਾਰੀਆਂ ਦੁਕਾਨਾਂ ਹੁਣ ਸੋਮਵਾਰ, ਬੁੱਧਵਾਰ ਅਤੇ ਸ਼ੁੱਕਰਵਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲਣਗੀਆਂ। ਤੁੰਰਤ ਪ੍ਰਭਾਵ ਨਾਲ ਲਾਗੂ ਕੀਤੇ ਹੁਕਮਾਂ ‘ਚ ਸਪਸ਼ਟ ਕੀਤਾ ਗਿਆ ਹੈ ਕਿ ਸ਼ਾਮ 6 ਵਜੇ ਤੋਂ ਪਾਬੰਦੀ ਦੇ ਹੁਕਮ ਪਹਿਲਾਂ ਦੀ ਤਰ੍ਹਾਂ ਦੀ ਲਾਗੂ ਰਹਿਣਗੇ।

          ਸ੍ਰੀ ਕੁਮਾਰ ਅਮਿਤ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਰੰਭੇ ਮਿਸ਼ਨ ਫ਼ਤਿਹ ਤਹਿਤ ਕੋਰੋਨਾ ਵਾਇਰਸ ਵਿਰੁੱਧ ਜੰਗ ਨੂੰ ਜਿੱਤਣ ਲਈ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼, ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨਿਰਧਾਰਤ ਸੰਚਾਲਨ ਵਿਧੀ (ਐਸ.ਓ.ਪੀਜ) ਅਤੇ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।

Advertisement
Advertisement
Advertisement
Advertisement
Advertisement
Advertisement
error: Content is protected !!