ਕੇਂਦਰ ਸਰਕਾਰ ਕਿਸਾਨੀ ਅੰਦੋਲਨ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ -ਦਵਿੰਦਰ ਬੀਹਲਾ
ਦਵਿੰਦਰ ਬੀਹਲਾ ਦੇ ਵਿਸ਼ੇਸ਼ ਯਤਨਾਂ ਸਦਕਾ ਸਾਡੀਆਂ ਦੁਕਾਨਾਂ ਖੁੱਲ੍ਹੀਆਂ – ਬਾਰਬਰ ਐਸੋਸੀਏਸ਼ਨ
ਰਘਵੀਰ ਹੈਪੀ’, ਬਰਨਾਲਾ , 26 ਮਈ 2021
ਸੈਲੂਨ ਅਤੇ ਬਾਰਬਰ ਐਸੋਸੀਏਸ਼ਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਵਿੰਦਰ ਬੀਹਲਾ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ ਅਤੇ ਸਲੂਨ ਅਤੇ ਬਾਰ ਬਾਰ ਐਸੋਸੀਏਸ਼ਨ ਨੇ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਸੀਨੀਅਰ ਅਕਾਲੀ ਆਗੂ ਦਵਿੰਦਰ ਬੀਹਲਾ ਵੱਲੋਂ ਲਾਕਡਾਊਨ ਦੇ ਦੌਰਾਨ ਉਨ੍ਹਾਂ ਦੀਆਂ ਦੁਕਾਨਾਂ ਨੂੰ ਖੁਲ੍ਹਵਾ ਕੇ ਉਨ੍ਹਾਂ ਦੇ ਰੁਜ਼ਗਾਰ ਦੀ ਵਿੱਚ ਵਾਧਾ ਕੀਤਾ ਹੈ।ਦੁਕਾਨਦਾਰਾਂ ਨੇ ਕਿਹਾ ਕਿ ਲਾਕਡਾਊਨ ਦੇ ਦੌਰਾਨ ਸਾਡੇ ਰੁਜ਼ਗਾਰ ਬਿਲਕੁਲ ਠੱਪ ਹੋ ਗਿਆ ਸੀ ਪਰ ਸੀਨੀਅਰ ਅਕਾਲੀ ਦਲ ਦੇ ਆਗੂ ਦਵਿੰਦਰ ਬੀਹਲਾ ਦੇ ਵਿਸ਼ੇਸ਼ ਯਤਨਾਂ ਨਾਲ ਉਨ੍ਹਾਂ ਦੀਆਂ ਦੁਕਾਨਾਂ ਖੁੱਲ੍ਹਣੀਆਂ ਸੰਭਵ ਹੋਈਆਂ ਹਨ ।
ਇਸ ਮੌਕੇ ਟੂਡੇ ਨਿਊਜ਼ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਦਵਿੰਦਰ ਬੀਹਲਾ ਨੇ ਕਿਹਾ ਕਿ ਕੇਂਦਰ ਸਰਕਾਰ ਖ਼ਿਲਾਫ਼ ਚੱਲ ਰਹੇ ਸੰਘਰਸ਼ ਨੂੰ ਅੱਜ ਪੂਰੇ ਛੇ ਮਹੀਨੇ ਹੋ ਚੁੱਕੇ ਹਨ । ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨੀ ਅੰਦੋਲਨ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ । ਉਨ੍ਹਾਂ ਕਿਹਾ ਕਿ ਦਿੱਲੀ ਦੇ ਵੱਖ ਵੱਖ ਬਾਰਡਰਾ ਤੇ ਬੈਠੇ ਹਜ਼ਾਰਾਂ ਕਿਸਾਨ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਸੰਘਰਸ਼ ਕਰ ਰਹੇ ਹਨ ।
ਉਨ੍ਹਾਂ ਦੱਸਿਆ ਕਿ ਪਿਛਲੇ ਛੇ ਮਹੀਨਿਆਂ ਵਿਚ ਚੱਲ ਰਹੇ ਸੰਘਰਸ਼ ਦੌਰਾਨ ਸੈਂਕੜੇ ਹੀ ਸ਼ਹੀਦੀਆਂ ਪ੍ਰਾਪਤ ਕਰ ਚੁੱਕੇ ਹਨ ਪਰ ਮੋਦੀ ਸਰਕਾਰ ਨੂੰ ਕਿਸਾਨਾਂ ਦੀਆਂ ਸ਼ਹੀਦੀਆਂ ਦੀ ਕੋਈ ਪ੍ਰਵਾਹ ਨਹੀਂ ਹੈ ।
ਦਵਿੰਦਰ ਬੀਹਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨੀ ਸੰਘਰਸ਼ ਦੇ ਨਾਲ ਮੋਢੇ ਨਾਲ ਮੋਢਾ ਜੋਡ਼ ਕੇ ਖਡ਼੍ਹੀ ਹੈ ਅਤੇ ਕਿਸਾਨੀ ਅੰਦੋਲਨ ਦੀ ਉਸ ਵਕਤ ਤਕ ਹਮਾਇਤ ਕਰਦੀ ਰਹੇਗੀ ਜਦ ਤੱਕ ਕਿਸਾਨਾਂ ਤੇ ਥੋਪੇ ਕਾਲੇ ਕਾਨੂੰਨ ਰੱਦ ਨਹੀਂ ਹੋ ਜਾਂਦੇ ।
ਇਸ ਮੌਕੇ ਸੈਲੂਨ ਐਂਡ ਬਾਰਬਰ ਐਸੋਸੀਏਸ਼ਨ ਦੇ ਪ੍ਰਧਾਨ ਮੁਕੇਸ਼ ਕੁਮਾਰ , ਚੇਅਰਮੈਨ ਗੋਵਿੰਦ, ਕਮੇਟੀ ਮੈਂਬਰ ਸੋਨੂੰ ਐੱਮ ਐੱਲ ਸੈਲੂਨ, ਰਾਹੁਲ , ਸ਼ਮਸ਼ੇਰ, ਰਫ਼ੀ , ਕਪਿਲ , ਨਰੇਸ਼ ਆਦਿ ਨੇ ਦਵਿੰਦਰ ਬੀਹਲਾ ਦਾ ਧੰਨਵਾਦ ਕੀਤਾ ।