ਸੰਯੁਕਤ ਮੋਰਚੇ ਤੇ ਸੱਦੇ ਉੱਪਰ  ਕਸਬਾ ਮਹਿਲ ਕਲਾਂ ਦੇ ਟੋਲ  ਪਲਾਜ਼ੇ ਤੋਂ ਸੈਕੜੇ  ਲੋਕਾਂ ਨੇ ਕਾਫਲੇ ਦੇ ਰੂਪ ਚ  ਹੱਥਾਂ ਵਿੱਚ ਕਾਲੀਆਂ ਝੰਡੀਆਂ ਫੜ ਕੇ ਕੀਤਾ  ਰੋਸ ਪ੍ਰਦਰਸ਼ਨ 

Advertisement
Spread information

ਬੱਸ ਸਟੈਂਡ ਉੱਪਰ ਕੇਂਦਰ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ ਕਰਕੇ ਅੱਜ ਦੇ ਦਿਨ ਨੂੰ ਕਾਲੇ ਦਿਨ ਵਜੋਂ ਮਨਾਇਆ

ਗੁਰਸੇਵਕ ਸਿੰਘ ਸਹੋਤਾ, ਮਹਿਲ ਕਲਾਂ26 ਮਈ 2021
              ਬੀ ਕੇ ਯੂ ਡਕੌਂਦਾ, ਬੀ ਕੇ ਯੂ ਕਾਦੀਆਂ ,ਜਮਹੂਰੀ ਕਿਸਾਨ ਸਭਾ ਜਮਹੂਰੀ ਅਧਿਕਾਰ ਸਭਾ ਅਤੇ ਦੁਕਾਨਦਾਰ ਯੂਨੀਅਨ,ਮੈਡੀਕਲ ਪ੍ਰੈਕਟੀਸਨਰਜ, ਮੁਲਾਜ਼ਮ ਜਥੇਬੰਦੀਆਂ, ਯੂਥ ਕਲੱਬਾਂ ਸਮੇਤ ਕਿਸਾਨਾਂ / ਮਜ਼ਦੂਰਾਂ ਨੌਜਵਾਨਾਂ ਅਤੇ ਔਰਤਾਂ ਦੇ ਸਹਿਯੋਗ ਨਾਲ ਅੱਜ ਸੰਯੁਕਤ ਮੋਰਚੇ ਦੇ ਸੱਦੇ ਉੱਪਰ ਕਸਬਾ ਮਹਿਲ ਕਲਾਂ ਦੇ ਟੋਲ ਪਲਾਜ਼ੇ ਤੋਂ ਸੈਕੜੇ ਲੋਕਾਂ ਦਾ ਕਾਫਲਾ   ਟਰੈਕਟਰ ਟਰਾਲੀਆਂ, ਕਾਰਾਂ, ਜੀਪਾਂ ਅਤੇ ਮੋਟਰਸਾਈਕਲਾਂ ਤੇ ਤੇ ਸਵਾਰ ਹੋ ਕੇ ਹੱਥਾਂ ਵਿੱਚ ਕਾਲੀਆਂ ਝੰਡੀਆਂ ਫੜ ਕੇ ਰੋਸ ਮਾਰਚ ਕੱਢ ਕੇ ਸਥਾਨਕ ਕਸਬੇ ਦੇ  ਬੱਸ ਸਟੈਂਡ ਉੱਪਰ ਕੇਂਦਰ ਸਰਕਾਰ ਦੇ ਲੋਕ ਵਿਰੋਧੀ ਫੈਸਲਿਆਂ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕਰਕੇ ਅੱਜ ਦੇ ਦਿਨ ਨੂੰ ਕਾਲੇ ਦਿਵਸ ਵਜੋਂ ਮਨਾਇਆ ਗਿਆ।
               ਇਸ  ਮੌਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਜਨਰਲ ਸਕੱਤਰ ਮਲਕੀਤ ਸਿੰਘ ਈਨਾ, ਬਲਾਕ ਮਹਿਲ ਕਲਾਂ ਦੇ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ, ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਗੁਰਮੇਲ ਸਿੰਘ ਠੁੱਲੀਵਾਲ ,ਬਲਾਕ ਪ੍ਰਧਾਨ ਮਾਸਟਰ ਸਵਰਨ ਸਿੰਘ ਹਮੀਦੀ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਡਾ ਅਮਰਜੀਤ ਸਿੰਘ ਕੁੱਕੂ ,ਨੱਥਾ ਸਿੰਘ ਮਹਿਲ ਖੁਰਦ ,ਬਲਦੇਵ ਸਿੰਘ ਔਜਲਾ, ਬੀ ਕੇ ਯੂ ਕਾਦੀਆਂ ਦੇ ਬਲਾਕ ਮੀਤ ਪ੍ਰਧਾਨ ਸਮਸ਼ੇਰ ਸਿੰਘ ਹੁੰਦਲ, ਸੁਰਿੰਦਰ ਸਿੰਘ ਛਿੰਦਾ ਵਜੀਦਕੇ,  ਸੰਦੀਪ  ਸਿੰਘ ਵਜੀਦਕੇ ,ਸਮਾਜ ਸੇਵੀ ਮੰਗਤ ਸਿੰਘ ਸਿੱਧੂ ,ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਸ਼ੇਰ ਸਿੰਘ ਖ਼ਾਲਸਾ,ਮੈਡੀਕਲ ਪ੍ਰੈਕਟੀਸਨਰਜ ਐਸੋਸੀਏਸ਼ਨ ਦੇ ਸੂਬਾਈ ਆਗੂ ਡਾ ਰਮੇਸ਼ ਬਾਲੀ, ਡਾ ਮਿੱਠੂ ਮੁਹੰਮਦ, ਦੁਕਾਨਦਾਰ ਯੂਨੀਅਨ ਵੱਲੋਂ ਪ੍ਰਧਾਨ ਗਗਨ ਸਰਾਂ ਕੁਰੜ, ਕਰਮ ਉੱਪਲ ਹਰਦਾਸਪੁਰਾ , ਹੈਪੀ ਬੀਹਲਾ ਟਾਇਪਸਿਟਸ  , ਜਗਦੀਸ਼ ਪੰਨੂ, ਪ੍ਰੇਮ ਕੁਮਾਰ ਪਾਸੀ ,ਗੋਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸੰਯੁਕਤ ਮੋਰਚੇ ਵੱਲੋਂ ਕੇਂਦਰ ਸਰਕਾਰ ਦੇ ਤਿੰਨਾਂ ਲਿਆਂਦੇ
            ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਖ਼ਿਲਾਫ਼ ਲਗਾਤਾਰ ਛੇ ਮਹੀਨਿਆਂ ਦੇ ਵੱਧ ਸਮੇਂ ਤੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਨੂੰ ਲੈ ਕੇ ਦਿੱਲੀ ਦੇ ਬਾਰਡਰਾਂ ਉੱਪਰ ਲੜੇ ਜਾ ਰਹੇ ਸੰਘਰਸ਼ ਦੇ ਬਾਵਜੂਦ ਵੀ ਫਾਸ਼ੀਵਾਦੀ ਕੇਂਦਰ ਹਕੂਮਤ ਹਾਲੇ ਤਕ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਵੱਲ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਪਹਿਲਾਂ ਨੋਟਬੰਦੀ ਜੀਐੱਸਟੀ ਵਰਗੇ ਫ਼ੈਸਲਿਆਂ ਨੇ ਦੇਸ਼ ਦੇ ਹਰ ਵਰਗ ਨੂੰ ਆਰਥਕ ਪੱਖੋਂ ਬੁਰੀ ਤਰ੍ਹਾਂ ਝੰਜੋੜ ਕੇ ਰੱਖ ਦਿੱਤਾ । ਉਨ੍ਹਾਂ ਕਿਹਾ ਕਿ  ਕੇਂਦਰ ਸਰਕਾਰ ਕਿਸਾਨ ਹਿਤੈਸ਼ੀ ਨਹੀਂ ਬਲਕਿ ਕਿਸਾਨ ਵਿਰੋਧੀ ਸਾਬਤ ਹੋਈ ਅਤੇ ਤਿੰਨ ਲਿਆਂਦੇ ਕਿਸਾਨ ਵਿਰੋਧੀ ਖੇਤੀ ਕਾਲੇ ਕਾਨੂੰਨ ਨੂੰ  ਕਿਸਾਨਾਂ ਤੇ ਜ਼ਬਰਦਸਤੀ ਥੋਪਣ ਦੀ ਕੋਸ਼ਿਸ਼ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਛੇਤੀਂ ਕਿਸਾਨਾਂ ਦੀ ਗੱਲ ਨਾ ਸੁਣੀ ਤਾ ਸਰਕਾਰ ਨੂੰ ਹੋਰ ਤਿੱਖੇ ਸੰਘਰਸ਼ਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ  ਵੀ ਕਿਸਾਨਾਂ ਦੇ ਪੱਖ ਨੂੰ ਸਵੀਕਾਰਨ ਵਿੱਚ ਨਾਕਾਮ ਰਹੇ ਹਨ ਤੇ ਕਾਰੋਬਾਰੀ ਘਰਾਣਿਆਂ ਪੱਖੀ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਲਈ ਬਜਿੱਦ ਹਨ।
                    ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਜਗਤ ਦੇ ਹੱਥਾਂ ਦੀ ਕਠਪੁੱਤਲੀ ਬਣ ਕੇ ਦੇਸ਼ ਦੇ ਕਿਸਾਨਾਂ ਨਾਲ ਧੋਖਾ ਕਰ ਰਹੀ ਹੈ।  ਇਸ ਮੌਕੇ ਕਿਸਾਨ ਆਗੂ ਜਥੇਦਾਰ ਹਰੀ ਸਿੰਘ ਮਹਿਲ ਕਲਾਂ, ਭੁਪਿੰਦਰ ਸਿੰਘ ਧਨੇਰ,ਸਰਬਜੀਤ ਸਿੰਘ ਸੰਭੂ ਮਹਿਲ ਕਲਾਂ, ਗੁਰਪ੍ਰੀਤ ਸਿੰਘ ਸਹਿਜੜਾ, ਅਮਰਜੀਤ ਸਿੰਘ ਠੁੱਲੀਵਾਲ,   ਬਲਦੇਵ ਸਿੰਘ ਵਜੀਦਕੇ ਖੁਰਦ, ਹਰਦੀਪ ਸਿੰਘ ਖਾਲਸਾ ,ਦਰਸ਼ਨ ਸਿੰਘ ਫ਼ੌਜੀ ਬਹਾਦਰ ਸਿੰਘ ਪੰਡੋਰੀ ਵਾਲੇ, ਮਨਾਲ ਨਾਨਕ ਸਿੰਘ ਅਮਲਾ ਸਿੰਘ ਵਾਲਾ, ਢਾਡੀ ਪਰਮਜੀਤ ਸਿੰਘ ਪੰਮਾ, ਅਮਨਦੀਪ ਸਿੰਘ ਸਿੱਧੂ ਮਹਿਲ ਕਲਾਂ, ਜੱਗਾ ਸਿੰਘ ਛਾਪਾ, ਮਿੱਤਰਪਾਲ  ਸਿੰਘ ਗਾਗੇਵਾਲ, ਜਗਜੀਤ ਸਿੰਘ ਧਾਲੀਵਾਲ ਛੀਨੀਵਾਲ , ਗੁਰਪ੍ਰੀਤ ਸਿੰਘ ਗੋਰਾ ਵਾਜੇਕਾ, ਮਹਿੰਦਰ ਸਿੰਘ ਘੰਡੋਕਾ, ਰਵਿੰਦਰ ਸਿੰਘ ਰਵੀ ਧਨੇਰ, ਵਰਿੰਦਰ ਸਿੰਘ ਧਨੇਰ, ਪਰਦੀਪ ਕੌਰ ਗਰੇਵਾਲ, ਹਰਬੰਸ ਕੌਰ ਗਰੇਵਾਲ ਧਨੇਰ  ਆਦਿ ਹਾਜਰ ਸਨ।
Advertisement
Advertisement
Advertisement
Advertisement
Advertisement
error: Content is protected !!