ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨ ਪੇਂਡੂ ਦਲਿਤਾਂ ਲਈ ਵੀ ਖ਼ਤਰਨਾਕ – ਧਰਮਪਾਲ
ਹਰਪ੍ਰੀਤ ਕੌਰ ਬਬਲੀ, ਸੰਗਰੂਰ, 27 ਮਈ 2021
ਖੇਤੀ ਕਾਨੂੰਨਾਂ ਵਿਰੁੱਧ ਪਿੰਡ ਗੁੱਜਰਾਂ ਵਿਖੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੀ ਅਗਵਾਈ ਹੇਠ ਮਜਦੂਰਾਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਸੰਯੁਕਤ ਕਿਸਾਨ ਮੋਰਚੇ ਦੇ ਵਲੋਂ ਦਿੱਤੇ ਸੱਦੇ ਤਹਿਤ ਖੇਤੀ ਕਾਨੂੰਨਾਂ ਖਿਲਾਫ਼ ਕਾਲਾ ਦਿਨ ਮਨਾਓਣ ਸਬੰਧੀ ਵਿਸ਼ਾਲ ਰੈਲੀ ਕੀਤੀ ਗਈ ।ਪੇਂਡੂ ਤੇ ਖੇਤ ਮਜਦੂਰ ਜੱਥੇਬੰਦੀਆਂ ਦੇ ਸਾਂਝਾ ਮੋਰਚਾ(ਪੰਜਾਬ) ਦੇ ਸੱਦੇ ਤਹਿਤ ਰੋਸ ਦਿਹਾੜਾ ਮਨਾਇਆ।
ਵਿਸ਼ਾਲ ਰੈਲੀ ‘ਚ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੇ ਸੂਬਾਈ ਆਗੂ ਧਰਮਪਾਲ ਸਿੰਘ, ਇਲਾਕਾ ਆਗੂ ਗੁਰਵਿੰਦਰ ਸਿੰਘ, ਬੂਟਾ ਸਿੰਘ, ਸਤਿਗੁਰ ਸਿੰਘ ਕਿਹਾ ਕਿ ਤੀਜੇ ਹਿੱਸੇ ਦੀ ਪੰਚਾਇਤੀ ਜ਼ਮੀਨ ਘੱਟ ਰੇਟ ਅਤੇ ਸਾਂਝੇ ਤੌਰ ਤੇ ਲੈਣ ਦਾ ਐਲਾਨ ਕੀਤਾ ਜ਼ਿਕਰਯੋਗ ਹੈ ਕਿ ਦੋ ਵਾਰ ਬੋਲੀਆਂ ਰੱਦ ਹੋ ਚੁੱਕੀਆਂ।
ਲਾਕਡਾਉਣ ਕਾਰਨ ਮਜਦੂਰਾਂ ਦੇ ਰੁਜਗਾਰ ਦੇ ਹੋ ਰਹੇ ਨੁਕਸਾਨ ਦੀ ਪੂਰਤੀ ਕੀਤੀ ਜਾਵੇ ,ਬਿਮਾਰੀ ਦੀ ਰੋਕਥਾਮ ਲਈ ਸਿਹਤ ਕਰਮੀਆਂ ਦੀ ਭਰਤੀ ਕੀਤੀ ਜਾਵੇ,ਸਿਹਤ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਵੇ ,ਬਿਮਾਰੀ ਦੀ ਲਪੇਟ ਵਿੱਚ ਆਏ ਗਰੀਬ ਲੋਕਾਂ ਦਾ ਮੁਫਤ ਇਲਾਜ ਕੀਤਾ ਜਾਵੇ,ਕਰੋਨਾ ਦੀ ਆੜ ਹੇਠ ਪਾਬੰਦੀਆਂ ਖਤਮ ਕੀਤੀਆਂ ਜਾਣ ਅਤੇ ਲੋਕਾਂ ਨੂੰ ਸੜਕਾਂ ‘ਤੇ ਘੇਰ ਘੇਰ ਜਬਰੀ ਟੈਸਟ ਕਰਨ ਜਾਂ ਚਲਾਣ ਕਟਾਉਣ ਲਈ ਮਜਬੂਰ ਨਾ ਕੀਤਾ ਜਾਵੇ ।ਸਰਕਾਰ ਜਦੋਂ ਕੋਰੋਨਾ ਨੂੰ ਮਹਾਂਮਾਰੀ ਮੰਨ ਰਹੀ ਹੈ ਤਾਂ ਸਰਕਾਰ ਪੰਜ ਹਜਾਰ ਰੁਪਏ ਮਹੀਨਾ ਪ੍ਰਤੀ ਪਰਿਵਾਰ ਦੇਣ ਦਾ ਐਲਾਨ ਕਰੇ । ਖੇਤੀ ਕਾਨੂੰਨਾਂ ਤੋਂ ਇਲਾਵਾ ਕਿਰਤ ਕਾਨੂੰਨਾਂ ਚ ਕੀਤੀਆਂ ਸੋਧਾਂ ਵਾਪਸ ਲੈਣ ਸਮੇਤ ਸਾਰੇ ਲੋਕ ਵਿਰੋਧੀ ਕਾਨੂੰਨ ਤਰੁੰਤ ਖਤਮ ਕਰਨ ਦੀ ਮੰਗ ਕੀਤੀ। ਰੈਲੀ ਦੀ ਸਮਾਪਤੀ ਜ਼ੋਰਦਾਰ ਨਾਅਰਿਆਂ ਦੇ ਨਾਲ ਕੀਤੀ ਗਈ ।