ਕਿਸੇ ਨੂੰ ਵੀ ਜ਼ਿਲ੍ਹੇ ਵਿਚ ਮਾਹੌਲ ਖ਼ਰਾਬ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ – ਐੱਸ ਐੱਸ ਪੀ ਸੰਦੀਪ ਗੋਇਲ
ਗੈਂਗਸਟਰ ਤੇ ਜ਼ਿਲ੍ਹੇ ਵਿਚ ਵੱਖ ਵੱਖ ਥਾਵਾਂ ਤੇ ਪੰਜਾਹ ਤੋਂ ਵੱਧ ਮੁਕੱਦਮੇ ਦਰਜ ਹਨ
ਰਘਵੀਰ ਹੈਪੀ , ਬਰਨਾਲਾ 27 ਮਈ 2021
ਜ਼ਿਲਾ ਪੁਲਸ ਬਰਨਾਲਾ ਵੱਲੋਂ ਐੱਸ ਐੱਸ ਪੀ ਸੰਦੀਪ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਬਰਨਾਲਾ ਵਿੱਚ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ
ਜ਼ਿਲ੍ਹਾ ਪੁਲੀਸ ਮੁਖੀ ਬਰਨਾਲਾ ਸੰਦੀਪ ਗੋਇਲ ਨੇ ਵਿਸ਼ੇਸ਼ ਪ੍ਰੈੱਸ ਕਾਨਫਰੰਸ ਕਰਦਿਆਂ ਨੇ ਦੱਸਿਆ ਕਿ ਹਥਿਆਰਾਂ ਦਾ ਜ਼ਖ਼ੀਰਾ ਜਮ੍ਹਾਂ ਕਰਨ ਚ ਸਰਗਰਮ ਗੈਂਗਸਟਰ ਨੁੰ ਕਾਬੂ , ਅਤੇ ਓਸ ਦੇ ਕੋਲੋਂ ਫਿਰੌਤੀ ਦੀ ਇੱਕ ਲੱਖ ਦੀ ਰਾਸ਼ੀ ਅਤੇ ਪਿਸਤੌਲ ਵੀ ਬਰਾਮਦ ਕੀਤਾ ਹੈ।
ਵਧੇਰੇ ਜਾਣਕਾਰੀ ਦਿੰਦਿਆਂ ਐੱਸ ਐੱਸ ਪੀ ਸੰਦੀਪ ਗੋਇਲ ਨੇ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਕਸਬਾ ਧਨੌਲਾ ਦੀ ਵਸਨੀਕ ਗੈਂਗਸਟਰ ਗੁਰਮੀਤ ਸਿੰਘ ਉਰਫ ਕਾਲਾ ਧਨੌਲਾ ਨੂੰ ਪੁਲਸ ਨੇ ਗ੍ਰਿਫਤਾਰ ਕੀਤਾ ਹੈ । ਉਨ੍ਹਾਂ ਦੱਸਿਆ ਕਿ ਗੁਰਮੀਤ ਸਿੰਘ ਉਰਫ ਕਾਲਾ ਧਨੌਲਾ ਤੇ ਪਹਿਲਾਂ ਵੀ ਪੰਜਾਹ ਤੋਂ ਉਪਰ ਕੇਸ ਦਰਜ ਕੀਤੇ ਗਏ ਹਨ । ਜਿਨ੍ਹਾਂ ਵਿੱਚੋਂ ਛੇ ਕੇਸਾਂ ਵਿੱਚ ਉਸ ਨੂੰ ਸਜ਼ਾ ਵੀ ਹੋ ਚੁੱਕੀ ਹੈ । ਕੁਝ ਕੇਸ ਅਦਾਲਤ ਵਿੱਚ ਚੱਲ ਰਹੇ ਹਨ ਅਤੇ ਕੁਝ ਕੇਸਾਂ ਵਿੱਚੋਂ ਉਹ ਬਰੀ ਹੋ ਚੁੱਕਿਆ ਹੈ । ਉਨ੍ਹਾਂ ਦੱਸਿਆ ਕਿ ਉਹ ਇਕ ਕੇਸ ਵਿਚ ਉਮਰ ਕੈਦ ਦੀ ਸਜ਼ਾ ਵੀ ਭੁਗਤ ਰਿਹਾ ਹੈ । ਹੁਣ ਉਹ ਜ਼ਮਾਨਤ ਤੇ ਜੇਲ ਵਿਚੋਂ ਬਾਹਰੋਂ ਆਇਆ ਹੋਇਆ ਹੈ। ਇਕੱਤੀ ਆਪਣੇ ਗੈਂਗ ਨੂੰ ਫੇਰ ਮੁੜ ਤੋਂ ਸਰਗਰਮ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ
ਐੱਸ ਐੱਸ ਪੀ ਸੰਦੀਪ ਗੋਇਲ ਨੇ ਦੱਸਿਆ ਕਿ ਉਕਤ ਗੈਂਗਸਟਰ ਜੇਲ੍ਹ ਵਿੱਚੋਂ ਬਾਹਰ ਆ ਕੇ ਵੀ ਗੈਰਕਾਨੂੰਨੀ ਕੰਮ ਲਗਾਤਾਰ ਕਰ ਰਿਹਾ ਹੈ। ਅਤੇ ਗੈਰਕਾਨੂੰਨੀ ਢੰਗ ਨਾਲ ਹਥਿਆਰ ਇਕੱਠੇ ਕਰ ਰਿਹਾ ਸੀ ਅਤੇ ਇਕ ਦੁਕਾਨਦਾਰ ਕੋਲੋਂ ਇੱਕ ਲੱਖ ਰੁਪਏ ਦੀ ਫਿਰੌਤੀ ਦੀ ਰਾਸ਼ੀ ਵੀ ਵਸੂਲ ਕੀਤੀ ਹੈ ।
ਐੱਸ ਐੱਸ ਪੀ ਸੰਦੀਪ ਗੋਇਲ ਨੇ ਕਿਹਾ ਕਿ ਜ਼ਿਲੇ ਅੰਦਰ ਕਿਸੇ ਵੀ ਤਰ੍ਹਾਂ ਦੀ ਗੈਰ ਕਾਨੂੰਨੀ ਹਰਕਤ ਕਰਨ ਵਾਲੇ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ ।