ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਕਾਲੇ ਖੇਤੀ ਕਾਨੂੰਨਾਂ ਦੇ ਨਾਲ ਹੀ ਕਰੋਨਾ ਦੇ ਖਾਤਮੇ ਸੰਬੰਧੀ ਮੰਗਾਂ ਨੂੰ ਲੈ ਕੇ ਪਟਿਆਲਾ ਵਿਖੇ ਤਿੰਨ ਰੋਜ਼ਾ ਧਰਨਾ ਸ਼ੁਰੂ
ਬਲਵਿੰਦਰਪਾਲ , ਪਟਿਆਲਾ 28 ਮਈ 2021
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਤਿੰਨੇ ਕਾਲ਼ੇ ਖੇਤੀ ਕਾਨੂੰਨ, ਬਿਜਲੀ ਬਿੱਲ 2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਨ ਤੋਂ ਇਲਾਵਾ ਐਮ ਐਸ ਪੀ ‘ਤੇ ਸਾਰੀਆਂ ਫ਼ਸਲਾਂ ਦੀ ਖਰੀਦ ਦੀ ਗਰੰਟੀ ਦਾ ਕਾਨੂੰਨ ਬਣਾਉਣ ਅਤੇ ਜਨਤਕ ਵੰਡ ਪ੍ਰਨਾਲੀ ਸਾਰੇ ਗਰੀਬ ਲੋਕਾਂ ਲਈ ਲਾਗੂ ਕਰਨ ਵਰਗੀਆਂ ਮੁੱਖ ਮੰਗਾਂ ਦੇ ਨਾਲ ਨਾਲ ਕਰੋਨਾ ਮਹਾਂਮਾਰੀ ਦੇ ਅਸਰਦਾਰ ਟਾਕਰੇ ਸੰਬੰਧੀ ਮੰਗਾਂ ਉੱਤੇ ਜੋਰ ਦੇਣ ਲਈ ਅੱਜ ਪੂਡਾ ਗ੍ਰਾਊਂਡ ਪਟਿਆਲਾ ਵਿਖੇ ਤਿੰਨ ਰੋਜ਼ਾ ਧਰਨਾ ਸ਼ੁਰੂ ਕੀਤਾ ਗਿਆ।
ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਭਾਜਪਾ ਹਕੂਮਤ ਵਿਰੁੱਧ ਇਨ੍ਹਾਂ ਮੰਗਾਂ ਨੂੰ ਲੈ ਕੇ ਸਿਖਰਾਂ ਵੱਲ ਵਧ ਰਹੇ ਸਾਂਝੇ ਕਿਸਾਨ ਘੋਲ਼ ਦੀ ਹੋਰ ਵਧੇਰੇ ਮਜਬੂਤੀ ਲਈ ਪੰਜਾਬ ਸਰਕਾਰ ਕੋਲੋਂ ਵੀ ਮੰਗ ਕੀਤੀ ਜਾ ਰਹੀ ਹੈ ਕਿ ਸਾਰੇ ਵੱਡੇ ਪ੍ਰਾਈਵੇਟ ਹਸਪਤਾਲ ਸਰਕਾਰੀ ਕੰਟਰੋਲ ਹੇਠ ਲਏ ਜਾਣ ਅਤੇ ਲੋੜੀਂਦੇ ਬੈੱਡਾਂ, ਵੈਂਟੀਲੇਟਰਾਂ ਅਤੇ ਆਕਸੀਜਨ ਸਿਲੰਡਰਾਂ ਆਦਿ ਦੇ ਪੂਰੇ ਪ੍ਰਬੰਧ ਕੀਤੇ ਜਾਣ। ਮੈਡੀਕਲ ਸਟਾਫ਼ ਦੀ ਭਾਰੀ ਥੁੜ੍ਹੋਂ ਦੀ ਪੂਰਤੀ ਲਈ ਨਵੀਂ ਭਰਤੀ ਤੁਰੰਤ ਕੀਤੀ ਜਾਵੇ। ਬਚਾਓ ਵਾਲੀ ਵੈਕਸੀਨ ਸਾਰੇ ਲੋਕਾਂ ਨੂੰ ਮੁਫ਼ਤ ਮੁਹੱਈਆ ਕਰਵਾਈ ਜਾਵੇ। ਮੁਫ਼ਤ ਟੈਸਟਾਂ ਦਾ ਹਰੇਕ ਸ਼ਹਿਰ, ਕਸਬੇ, ਪਿੰਡ ਵਿੱਚ ਪ੍ਰਬੰਧ ਕੀਤਾ ਜਾਵੇ। ਸਾਰੇ ਪ੍ਰਬੰਧਾਂ ਲਈ ਲੋੜੀਂਦਾ ਬਜਟ ਤੁਰੰਤ ਜੁਟਾਇਆ ਜਾਵੇ ਅਤੇ ਇਹਦੀ ਖਾਤਰ ਕਾਰਪੋਰੇਟ ਘਰਾਣਿਆਂ ਸਮੇਤ ਜਗੀਰਦਾਰਾਂ ਤੇ ਵੱਡੇ ਪੂੰਜੀਪਤੀਆਂ ਤੋਂ ਭਾਰੀ ਟੈਕਸ ਵਸੂਲੇ ਜਾਣ।
ਸਾਵਧਾਨੀਆਂ ਪ੍ਰਤੀ ਪਿੰਡ ਪਿੰਡ ਵਿਆਪਕ ਸਿੱਖਿਆ ਮੁਹਿੰਮ ਰਾਹੀਂ ਲੋਕਾਂ ਨੂੰ ਜਾਗ੍ਰਿਤ ਕੀਤਾ ਜਾਵੇ ਅਤੇ ਕੁਟਾਪੇ, ਚਲਾਣ, ਗ੍ਰਿਫ਼ਤਾਰੀਆਂ ਜਾਂ ਕਰਫਿਊ ਵਰਗਾ ਜਾਬਰ ਸਿਲਸਿਲਾ ਤੁਰੰਤ ਠੱਪ ਕੀਤਾ ਜਾਵੇ। ਵੈਕਸੀਨ ਵੀ ਜ਼ਬਰਦਸਤੀ ਲਾਉਣ ਦੀ ਬਜਾਏ ਇਸ ਸੰਬੰਧੀ ਪੈਦਾ ਹੋਏ ਸ਼ੰਕੇ ਜਾਗ੍ਰਿਤੀ ਮੁਹਿੰਮ ਵਿੱਢ ਕੇ ਸਿਹਤ ਅਮਲੇ ਦੁਆਰਾ ਨਵਿਰਤ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਅੱਜ ਦੇ ਧਰਨੇ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਉਨ੍ਹਾਂ ਤੋਂ ਇਲਾਵਾ ਜਨਕ ਸਿੰਘ ਭੁਟਾਲ, ਹਰਦੀਪ ਸਿੰਘ ਟੱਲੇਵਾਲ, ਜਗਤਾਰ ਸਿੰਘ ਕਾਲਾਝਾੜ, ਮਨਜੀਤ ਸਿੰਘ ਨਿਆਲ, ਜਸਵਿੰਦਰ ਸਿੰਘ ਬਰਾਸ, ਮਨਜੀਤ ਸਿੰਘ ਘਰਾਚੋਂ ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਡਾਕਟਰਾਂ ਸਮੇਤ ਹਰ ਖੇਤਰ ਦੇ ਸਿਹਤ ਅਮਲੇ ਦੀ ਘਾਟ ਤੁਰੰਤ ਪੂਰੀ ਕੀਤੀ ਜਾਵੇ। ਸਾਰੇ ਵੱਡੇ ਪ੍ਰਾਈਵੇਟ ਹਸਪਤਾਲ ਸਰਕਾਰੀ ਕੰਟਰੋਲ ਹੇਠ ਲਏ ਜਾਣ ਅਤੇ ਲੋੜੀਂਦੇ ਬੈੱਡਾਂ, ਵੈਂਟੀਲੇਟਰਾਂ ਅਤੇ ਆਕਸੀਜਨ ਸਿਲੰਡਰਾਂ ਆਦਿ ਦੇ ਪੂਰੇ ਪ੍ਰਬੰਧ ਕੀਤੇ ਜਾਣ। ਮੈਡੀਕਲ ਸਟਾਫ਼ ਦੀ ਭਾਰੀ ਥੁੜ੍ਹੋਂ ਦੀ ਪੂਰਤੀ ਲਈ ਨਵੀਂ ਭਰਤੀ ਤੁਰੰਤ ਕੀਤੀ ਜਾਵੇ। ਬਚਾਓ ਵਾਲੀ ਵੈਕਸੀਨ ਸਾਰੇ ਲੋਕਾਂ ਨੂੰ ਮੁਫ਼ਤ ਮੁਹੱਈਆ ਕਰਵਾਈ ਜਾਵੇ। ਮੁਫ਼ਤ ਟੈਸਟਾਂ ਦਾ ਹਰੇਕ ਸ਼ਹਿਰ, ਕਸਬੇ, ਪਿੰਡ ਵਿੱਚ ਪ੍ਰਬੰਧ ਕੀਤਾ ਜਾਵੇ। ਸਾਰੇ ਪ੍ਰਬੰਧਾਂ ਲਈ ਲੋੜੀਂਦਾ ਬਜਟ ਤੁਰੰਤ ਜੁਟਾਇਆ ਜਾਵੇ ਅਤੇ ਇਹਦੀ ਖਾਤਰ ਕਾਰਪੋਰੇਟ ਘਰਾਣਿਆਂ ਸਮੇਤ ਜਗੀਰਦਾਰਾਂ ਤੇ ਵੱਡੇ ਪੂੰਜੀਪਤੀਆਂ ਤੋਂ ਭਾਰੀ ਟੈਕਸ ਵਸੂਲੇ ਜਾਣ।
ਸਾਵਧਾਨੀਆਂ ਪ੍ਰਤੀ ਪਿੰਡ ਪਿੰਡ ਵਿਆਪਕ ਸਿੱਖਿਆ ਮੁਹਿੰਮ ਰਾਹੀਂ ਲੋਕਾਂ ਨੂੰ ਜਾਗ੍ਰਿਤ ਕੀਤਾ ਜਾਵੇ ਅਤੇ ਕੁਟਾਪੇ, ਚਲਾਣ, ਗ੍ਰਿਫ਼ਤਾਰੀਆਂ ਜਾਂ ਕਰਫਿਊ ਵਰਗਾ ਜਾਬਰ ਸਿਲਸਿਲਾ ਤੁਰੰਤ ਠੱਪ ਕੀਤਾ ਜਾਵੇ। ਵੈਕਸੀਨ ਵੀ ਜ਼ਬਰਦਸਤੀ ਲਾਉਣ ਦੀ ਬਜਾਏ ਇਸ ਸੰਬੰਧੀ ਪੈਦਾ ਹੋਏ ਸ਼ੰਕੇ ਜਾਗ੍ਰਿਤੀ ਮੁਹਿੰਮ ਵਿੱਢ ਕੇ ਸਿਹਤ ਅਮਲੇ ਦੁਆਰਾ ਨਵਿਰਤ ਕੀਤੇ ਜਾਣ। ਉਨ੍ਹਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਪੱਕੇ ਮੋਰਚਿਆਂ ਵਿੱਚ ਸ਼ਾਮਲ ਕਿਸਾਨਾਂ ਉੱਤੇ ਕਰੋਨਾ ਫੈਲਾਉਣ ਦੇ ਦੋਸ਼ਾਂ ਨੂੰ ਸਰਾਸਰ ਬੇਬੁਨਿਆਦ ਕਿਹਾ ਅਤੇ ਖੁਦ ਦੋਨਾਂ ਸਰਕਾਰਾਂ ਵੱਲੋਂ ਮਹਾਂਮਾਰੀ ਦੇ ਟਾਕਰੇ ਲਈ ਕੀਤੇ ਗਏ ਨਿਗੂਣੇ ਪ੍ਰਬੰਧਾਂ ਨੂੰ ਜ਼ਿੰਮੇਵਾਰ ਠਹਿਰਾਇਆ।
ਉਨ੍ਹਾਂ ਵੱਲੋਂ ਕੇਂਦਰ ਸਰਕਾਰ ਪਾਸੋਂ ਜੋਰਦਾਰ ਮੰਗ ਕੀਤੀ ਗਈ ਕਿ ਕਰੋਨਾ ਮਹਾਂਮਾਰੀ ਤੋਂ ਦੇਸ਼ਵਾਸੀਆਂ ਨੂੰ ਬਚਾਉਣ ਲਈ ਦ੍ਰਿੜ੍ਹ ਸਿਆਸੀ ਇਰਾਦੇ ਨਾਲ ਸਰਕਾਰੀ ਖਜ਼ਾਨੇ ਦਾ ਮੂੰਹ ਪੂਰਾ ਇਸ ਪਾਸੇ ਖੋਲ੍ਹਿਆ ਜਾਵੇ।