ਗੈਂਗ ਬਣਾ ਕੇ ਨਸ਼ਾ ਵੇਚਣ ਵਾਲਿਆਂ ਤੇ ਪੁਲਸ ਵਲੋਂ ਵੱਡੀ ਕਾਰਵਾਈ , ਲੱਖਾਂ ਦੀ ਗਿਣਤੀ ਵਿੱਚ ਫੜੀਆਂ ਨਸ਼ੀਲੀਆਂ ਗੋਲੀਆਂ ਅਤੇ ਚਿੱਟਾ

Advertisement
Spread information

 

ਜ਼ਿਲ੍ਹੇ ਵਿੱਚ ਨਸ਼ਾ ਸਪਲਾਈ ਕਰਨ ਵਾਲੇ ਸਮੱਗਲਰ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ – ਐੱਸਐੱਸਪੀ ਸੰਦੀਪ ਗੋਇਲ

 

ਬਾਹਰਲੇ ਰਾਜਾਂ ਤੋਂ ਨਸ਼ਾ ਲਿਆ ਕੇ ਪੰਜਾਬ ਵਿੱਚ ਕਰਦੇ ਸਨ ਸਪਲਾਈ

 

ਹਰਿੰਦਰ ਨਿੱਕਾ , ਰਘਵੀਰ ਹੈਪੀ  , ਬਰਨਾਲਾ, 31 ਮਈ 2021

 

         ਜ਼ਿਲ੍ਹਾ ਪੁਲੀਸ ਮੁਖੀ ਸੰਦੀਪ ਗੋਇਲ ਦੀ ਅਗਵਾਈ ਵਿਚ ਨਸ਼ਾ ਤਸਕਰਾਂ ਦੇ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਜ਼ਿਲਾ ਬਰਨਾਲਾ ਪੁਲਸ ਨੇ ਨਸ਼ਾ ਸਪਲਾਈ ਕਰਨ ਵਾਲੇ ਗੈਂਗ ਤੇ ਕਾਰਵਾਈ ਕਰਦਿਆਂ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਹੈ ।
ਪੁਲੀਸ ਮੁਖੀ ਸੰਦੀਪ ਗੋਇਲ ਨੇ ਅੱਜ ਬਰਨਾਲਾ ਵਿੱਚ ਵਿਸ਼ੇਸ਼ ਪ੍ਰੈੱਸ ਕਾਨਫਰੰਸ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਬਰਨਾਲੇ ਅੰਦਰ ਬਾਹਰਲੇ ਰਾਜਾਂ ਤੋਂ ਨਸ਼ੀਲੇ ਪਦਾਰਥ ਲਿਆ ਕੇ ਵੇਚਣ ਵਾਲੇ ਗੈਂਗ ਨੂੰ ਗ੍ਰਿਫਤਰ ਕਰਦਿਆਂ ਦੋ ਲੱਖ ਤੋਂ ਉੱਪਰ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ । ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਵਿਸ਼ੇਸ਼ ਤੌਰ ਤੇ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੇ ਖਿਲਾਫ ਪੁਲਸ ਵਲੋਂ ਮੁਹਿੰਮ ਵਿੱਢੀ ਗਈ ਹੈ । ਉਨ੍ਹਾਂ ਕਿਹਾ ਕਿ ਜ਼ਿਲੇ ਨੂੰ ਨਸ਼ਾਮੁਕਤ ਬਣਾਉਣਾ ਜ਼ਿਲ੍ਹੇ ਪੁਲਸ ਦੀ ਪ੍ਰਮੁੱਖ ਜ਼ਿੰਮੇਵਾਰੀ ਹੈ ਅਤੇ ਕਿਸੇ ਵੀ ਹਾਲਤ ਵਿਚ ਨਸ਼ਾ ਤਸਕਰਾਂ ਨੂੰ ਨਸ਼ੇ ਵੇਚਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ ।

Advertisement

 

        ਵਧੇਰੇ ਜਾਣਕਾਰੀ ਦਿੰਦਿਆਂ ਐੱਸ ਐੱਸ ਪੀ ਸੰਦੀਪ ਗੋਇਲ ਨੇ ਕਿਹਾ ਕਿ ਜ਼ਿਲਾ ਪੁਲਸ ਬਰਨਾਲਾ ਨੁੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਇੰਸਪੈਕਟਰ ਬਲਜੀਤ ਸਿੰਘ ਇੰਚਾਰਜ ਸੀ ਆਈ ਏ ਸਟਾਫ ਬਰਨਾਲਾ ਕੋਲ ਇਤਲਾਹ ਮਿਲੀ ਕਿ ਨਵਜੋਤ ਸਿੰਘ ਉਰਫ਼ ਜੋਤੀ ਪੁੱਤਰ ਮੇਜਰ ਸਿੰਘ ਵਾਸੀ ਸੈਦੇਵਾਲ , ਜਗਦੀਸ਼ ਸਿੰਘ ਉਰਫ਼ ਜੱਗਾ, ਸੁਧੀਰ ਕੁਮਾਰ ਪਾਲ ਉਰਫ ਰਵਿੰਦਰ ਪੁੱਤਰ ਸ਼ਿਵਾਜੀ ਪਾਲ ਨਿਵਾਸੀ ਭਵਾਨੀਗਡ਼੍ਹ , ਹਰਵਿੰਦਰ ਸਿੰਘ ਉਰਫ਼ ਰਿੰਦਾ ਨਿਵਾਸੀ ਬਸਤੀ ਗੋਬਿੰਦ ਨਗਰ ਸਮਾਣਾ ਜ਼ਿਲ੍ਹਾ ਪਟਿਆਲਾ, ਮਨਦੀਪ ਸਿੰਘ ਨਿਵਾਸੀ ਬਿਜਲਪੁਰ ਜ਼ਿਲ੍ਹਾ ਪਟਿਆਲਾ ਵਗੈਰਾ ਨੇ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਨਸ਼ੇ ਵੇਚਣ ਦਾ ਗੈਂਗ ਬਣਾਇਆ ਹੋਇਆ ਹੈ । ਜੋ ਨਸ਼ੀਲੇ ਪਦਾਰਥ ਬਾਹਰਲੇ ਰਾਜਾਂ ਤੋਂ ਲਿਆ ਕੇ ਆਪਣੀ ਨਿੱਜੀ ਗੱਡੀ ਵਿਚ ਵੱਖ ਵੱਖ ਥਾਵਾਂ ਤੇ ਨਸ਼ੇ ਸਪਲਾਈ ਕਰਦੇ ਹਨ । ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਉਨ੍ਹਾਂ ਤੇ ਵੱਡੀ ਕਾਰਵਾਈ ਕਰਦਿਆਂ ਦੋਸ਼ੀਆਂ ਕੋਲੋਂ 2 ਲੱਖ 20 ਹਜ਼ਾਰ ਨਸ਼ੀਲੀਆਂ ਗੋਲੀਆਂ ਅਤੇ ਦੋ ਕਾਰਾਂ ਬਰਾਮਦ ਕੀਤੀਆਂ ਹਨ ।

               ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਥਾਣੇਦਾਰ ਕੁਲਦੀਪ ਸਿੰਘ ਸੀਆਈਏ ਸਟਾਫ ਬਰਨਾਲਾ ਨੇ ਗਸ਼ਤ ਦੌਰਾਨ ਨਾਕਾਬੰਦੀ ਦੇ ਸਬੰਧ ਵਿਚ ਬੱਸ ਸਟੈਂਡ ਰੂੜੇਕੇ ਕਲਾਂ ਮੌਜੂਦ ਸੀ ਤਾਂ ਉਸ ਨੂੰ ਇਤਲਾਹ ਮਿਲੀ ਕਿ ਗੇਜੋ ਕੌਰ ਪਤਨੀ ਵੀਰੋ ਸਿੰਘ ਨਸ਼ੀਲੀਆਂ ਗੋਲੀਆਂ ਵੇਚਣ ਦਾ ਧੰਦਾ ਕਰਦੀ ਹੈ । ਜਿਸ ਦੇ ਸੰਬੰਧ ਵਿਚ ਪੁਲਸ ਨੇ ਕਾਰਵਾਈ ਕਰਦਿਆਂ ਗੇਜੋ ਕੌਰ ਕੋਲੋਂ 14 ਹਜਾਰ 300 ਗੋਲੀਆਂ ਅਤੇ 300 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ ।

         ਇਸੇ ਤਰ੍ਹਾਂ ਥਾਣਾ ਗੁਰਬਚਨ ਸਿੰਘ ਸਮੂਰਾਂ ਥਾਣਾ ਸੀ ਆਈ ਏ ਸਟਾਫ ਬਰਨਾਲਾ ਨੇ ਕਾਰਵਾਈ ਕਰਦਿਆਂ ਸੁਖਵਿੰਦਰ ਸਿੰਘ ਉਰਫ ਕਾਲਾ ਨਿਵਾਸੀ ਕਾਲੇਕੇ, ਜਸਵਿੰਦਰ ਸਿੰਘ ਉਰਫ ਜੱਸੀ ਨਿਵਾਸੀ ਪੰਧੇਰ ਕੋਲੋਂ 330 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ ।

ਇਸੇ ਤਰ੍ਹਾਂ ਥਾਣਾ ਤਪਾ ਦੇ ਮੁੱਖ ਅਫ਼ਸਰ ਜਗਜੀਤ ਸਿੰਘ ਨੇ ਪੁਲਸ ਪਾਰਟੀ ਨਾਲ ਗਸ਼ਤ ਕਰਦਿਆਂ ਗੁਰਪ੍ਰੀਤ ਸਿੰਘ ਪੁੱਤਰ ਨਛੱਤਰ ਸਿੰਘ ਰੂੜੇਕੇ ਕਲਾਂ ਜਗਦੀਪ ਸਿੰਘ ਉਰਫ ਗੱਗੀ, ਰੋਹਤ ਰਾਮ, ਕੁਲਦੀਪ ਸਿੰਘ ਉਰਫ ਗੋਬਿੰਦ, ਅਕਾਸਦੀਪ ਖ਼ਾਨ ਨਿਵਾਸੀ ਤਪਾ ਤੇ ਕਾਰਵਾਈ ਕਰਦਿਆਂ ਪੁਲਸ ਨੇ 330 ਗ੍ਰਾਮ ਚਿੱਟਾ, ਇਕ ਬਾਰਾਂ ਬੋਰ ਦੇਸੀ ਪਿਸਤੌਲ, ਇਕ ਤਿੱਤਰ ਮਾਰ ਪਿਸਤੌਲ, ਇਕ ਕਿਰਚ, ਇੱਕ ਐੱਲ ਟੈਪ ਪੰਚ, ਇੱਕ ਮੋਬਾਈਲ ਅਤੇ ਦੋ ਮੋਟਰਸਾਈਕਲ ਬਰਾਮਦ ਕੀਤੇ ਹਨ । ਜ਼ਿਲ੍ਹਾ ਪੁਲੀਸ ਬਰਨਾਲਾ ਨੇ ਵੱਖ ਵੱਖ ਥਾਣਿਆਂ ਵਿਚ ਉਕਤ ਦੋਸ਼ੀਆਂ ਤੇ ਮੁਕੱਦਮੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Advertisement
Advertisement
Advertisement
Advertisement
Advertisement
error: Content is protected !!