ਗੁਰੂ ਜੀ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਹੱਕ-ਸੱਚ ਦੇ ਰਾਹ ’ਤੇ ਚੱਲਣ ਦੀ ਲੋੜ- ਨਵਨੀਤ ਕੌਰ
ਹਰਪ੍ਰੀਤ ਕੌਰ ਬਬਲੀ , ਸੰਗਰੂਰ, 31 ਮਈ 2021
ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲਾ ਪ੍ਰਕਾਸ ਪੁਰਬ ਨੂੰ ਸਮਰਪਿਤ ਸਰਕਾਰੀ ਹਾਈ ਸਕੂਲ ਕੜਿਆਲ ਵਿਖੇ ਲੇਖ ਲਿਖਣ ਮੁਕਾਬਲਾ ਕਰਵਾਇਆ ਗਿਆ। ਇਸ ਲੇਖ ਮੁਕਾਬਲੇ ਵਿੱਚ 6ਵੀਂ ਤੋ 8ਵੀਂ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਹ ਜਾਣਕਾਰੀ ਹੈੱਡ ਮਿਸਟ੍ਰੈੱਸ ਸ਼੍ਰੀਮਤੀ ਨਵਨੀਤ ਕੌਰ ਨੇ ਦਿੱਤੀ।
ਸ਼੍ਰੀਮਤੀ ਨਵਨੀਤ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਧਰਮ ਅਤੇ ਵਿਰਸੇ ਨਾਲ ਜੋੜਨ ਲਈ ਵਿਭਾਗ ਵੱਲੋਂ ਇਹ ਵਿਸ਼ੇਸ਼ ਮੁਕਾਬਲੇ ਕਰਵਾਏ ਜਾ ਰਹੇ ਹਨ ਜਿੰਨਾਂ ਨੂੰ ਲੈ ਕੇ ਵਿਦਿਅਰਥੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾ ਕਿਹਾ ਕਿ ਇਹਨਾਂ ਮੁਕਾਬਲਿਆਂ ਨਾਲ ਵਿਅਿਾਰਥੀਆਂ ਦੇ ਗਿਆਨ ਵਿੱਚ ਵਾਧਾ ਹੋ ਰਿਹਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਨੂੰ ਸਭ ਨੂੰ ਗੁਰੂ ਜੀ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਹੱਕ-ਸੱਚ ਦੇ ਰਾਹ ’ਤੇ ਚੱਲਣਾ ਚਾਹੀਂਦਾ ਹੈ।
ਉਨ੍ਹਾਂ ਦੱਸਿਆ ਕਿ ਲੇਖ ਮੁਕਾਬਲੇ ਦੌਰਾਨ ਵਿਦਿਆਰਥੀਆਂ ਵੱਲੋਂ ਬੜੇ ਹੀ ਸੁਚੱਜੇ ਢੰਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਸ ਮੁਕਾਬਲੇ ਵਿੱਚ ਹਰਲੀਨ ਕੌਰ ਜਮਾਤ 7ਵੀਂ ਨੇ ਪਹਿਲਾ, ਹਰਸਿਮਰਤ ਕੌਰ ਜਮਾਤ 8ਵੀਂ ਨੇ ਦੂਜਾ ਅਤੇ ਓਮਨਦੀਪ ਕੌਰ ਜਮਾਤ 8ਵੀਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸਕੂਲ ਨੋਡਲ ਅਧਿਆਪਕ ਸ੍ਰੀ ਮਤੀ ਰਮਨਜੀਤ ਕੌਰ ਵੀ ਹਾਜ਼ਰ ਸਨ।