ਕੱਲ੍ਹ ਨੂੰ ਬਲਾਕ ਮਹਿਲ-ਕਲਾਂ ਦੇ ਪਿੰਡਾਂ ਵਿੱਚੋਂ ਵੱਡਾ ਕਾਫ਼ਲਾ ਟਿਕਰੀ ਬਾਰਡਰ ਲਈ ਰਵਾਨਾ ਹੋਵੇਗਾ- ਧਨੇਰ
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਬਲਾਕ ਮਹਿਲ ਕਲਾਂ ਇਕਾਈ ਦੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਦੀ ਬਲਾਕ ਪੱਧਰੀ ਮੀਟਿੰਗ ਅੱਜ ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਸਾਥੀ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਅਨਾਜ ਮੰਡੀ ਕਸਬਾ ਮਹਿਲ ਕਲਾਂ ਵਿਖੇ ਹੋਈ। ਇਸ ਮੀਟਿੰਗ ਵਿਚ ਜਥੇਬੰਦੀ ਨਾਲ ਜੁੜੇ ਵਰਕਰਾਂ ਤੇ ਆਗੂਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਸਾਥੀ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਸੰਯੁਕਤ ਮੋਰਚੇ ਵੱਲੋਂ ਕੇਂਦਰ ਸਰਕਾਰ ਤੇ ਤਿੰਨ ਲਿਆਂਦੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਨੂੰ ਲੈ ਕੇ ਪਿਛਲੇ ਛੇ ਮਹੀਨਿਆਂ ਦੇ ਵੱਧ ਸਮੇਂ ਤੋਂ ਦਿੱਲੀ ਦੇ ਬਾਰਡਰਾਂ ਉੱਪਰ ਲੜੇ ਜਾ ਰਹੇ ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕਰਨ ਅਤੇ ਮੋਰਚੇ ਦੀ ਮਜ਼ਬੂਤੀ ਲਈ ਸੰਯੁਕਤ ਮੋਰਚੇ ਦੇ ਸੱਦੇ ਉੱਪਰ ਅਤੇ ਜਥੇਬੰਦੀ ਦੀਆਂ ਹਦਾਇਤਾਂ ਅਨੁਸਾਰ ਸਾਨੂੰ ਕਿਸਾਨਾਂ ਮਜ਼ਦੂਰਾਂ ਨੌਜਵਾਨਾਂ ਅਤੇ ਔਰਤਾਂ ਨੂੰ ਇੱਕਮੁੱਠ ਹੋ ਕੇ ਕੇਂਦਰ ਸਰਕਾਰ ਨੂੰ ਮੂੰਹ ਤੋੜ ਜੁਆਬ ਦੇ ਕੇ ਮੋਰਚਾ ਜਿੱਤਣ ਲਈ ਸਾਨੂੰ ਕਾਫਲੇ ਬੰਨ੍ਹ ਕੇ ਕਿਸਾਨ ਅੰਦੋਲਨ ਚ ਸ਼ਮੂਲੀਅਤ ਕਰਨ ਦੀ ਲੋੜ ਹੈ।
ਉਨ੍ਹਾਂ ਇਸ ਮੌਕੇ ਜਥੇਬੰਦੀ ਦੇ ਸੱਦੇ ਉੱਪਰ ਬਲਾਕ ਮਹਿਲ ਕਲਾਂ ਨਾਲ ਸਬੰਧਤ ਜਥੇਬੰਦੀ ਦੇ ਆਗੂਆਂ ਤੇ ਵਰਕਰਾਂ ਦੀਆਂ ਡਿਊਟੀਆਂ ਲਗਾਉਂਦਿਆਂ ਕਿਹਾ ਕਿ ਮੋਰਚੇ ਨੂੰ ਮਜ਼ਬੂਤ ਕਰਨਾ ਅਤੇ ਹੋਰ ਵਧੇਰੇ ਤੇਜ਼ ਕਰਨ ਲਈ ਵੱਖ ਵੱਖ ਪਿੰਡਾਂ ਵਿਚੋਂ ਕਿਸਾਨਾਂ ਮਜ਼ਦੂਰਾਂ ਨੌਜਵਾਨਾਂ ਅਤੇ ਔਰਤਾਂ ਦੇ 3 ਜੂਨ ਨੂੰ ਸਵੇਰੇ 11 ਵਜੇ ਅਨਾਜ ਮੰਡੀ ਕਸਬਾ ਮਹਿਲ ਕਲਾਂ ਤੋਂ ਕਿਸਾਨ ਮਜ਼ਦੂਰ ਨੌਜਵਾਨ ਔਰਤਾਂ ਕਾਫ਼ਲੇ ਬੰਨ੍ਹ ਕੇ ਕਾਰਾਂ ਜੀਪਾਂ ਬੱਸਾਂ ਅਤੇ ਹੋਰ ਵੀ ਕਲਾਂ ਉਪਰ ਸਵਾਰ ਹੋ ਕੇ ਦਿੱਲੀ ਦੇ ਟਿਕਰੀ ਬਾਰਡਰ ਤੇ ਚੱਲ ਰਹੇ ਕਿਸਾਨ ਅੰਦੋਲਨ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਸਾਥੀ ਗੁਰਦੇਵ ਸਿੰਘ ਮਾਂਗੇਵਾਲ, ਜਨਰਲ ਸਕੱਤਰ ਮਲਕੀਤ ਸਿੰਘ ਈਨਾ ,ਬਲਾਕ ਮਹਿਲ ਕਲਾਂ ਦੇ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ ,ਮੀਤ ਪ੍ਰਧਾਨ ਭਾਗ ਸਿੰਘ ਕੁਰੜ ,ਜਰਨਲ ਸਕੱਤਰ ਭਿੰਦਰ ਸਿੰਘ ਸਹੌਰ, ਜੱਗਾ ਸਿੰਘ ਛਾਪਾ ,ਤੇਜ ਤਰਾਰ ਆਗੂ ਕੇਵਲ ਸਿੰਘ ਸਹੌਰ ਨੇ ਵਿਸਵਾਸ ਦਿਵਾਇਆ ਕਿ ਬਲਾਕ ਮਹਿਲ ਕਲਾਂ ਦੇ ਪਿੰਡਾਂ ਵਿਚੋਂ 3 ਜੂਨ ਕਿਸਾਨਾਂ ਮਜ਼ਦੂਰਾਂ ਨੌਜਵਾਨਾਂ ਅਤੇ ਔਰਤਾਂ ਦੇ ਵੱਡੇ ਕਾਫ਼ਲੇ ਸਮੇਤ ਦਿੱਲੀ ਦੇ ਟਿਕਰੀ ਬਾਰਡਰ ਤੇ ਸ਼ਮੂਲੀਅਤ ਕਰਵਾਈ ਜਾਵੇਗੀ ਉਨ੍ਹਾਂ ਸਮੂਹ ਹਰ ਵਰਗ ਦੇ ਲੋਕਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਕਿਸਾਨ ਅੰਦੋਲਨ ਵਿਚ ਵੱਧ ਚਡ਼੍ਹ ਕੇ ਭਾਗ ਲੈਣ ਦੀ ਅਪੀਲ ਕੀਤੀ। ਇਸ ਮੌਕੇ ਅਜਮੇਰ ਸਿੰਘ ,ਸੁਖਵਿੰਦਰ ਸਿੰਘ ਕਲਾਲਮਾਜਰਾ ,ਜਗਤਾਰ ਸਿੰਘ ਕਲਾਲ ਮਾਜਰਾ ,ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਗੁਰਮੇਲ ਸਿੰਘ ਠੁੱਲੀਵਾਲ, ਬਲਾਕ ਪ੍ਰਧਾਨ ਮਾਸਟਰ ਪਿਸ਼ੌਰਾ ਸਿੰਘ ਹਮੀਦੀ, ਸੁਰਿੰਦਰ ਸਿੰਘ ਮੂੰਮ ,ਕੁਲਬੀਰ ਸਿੰਘ ਸਹੌਰ ,ਅਮਨਦੀਪ ਸਿੰਘ ਮਹਿਲ ਕਲਾਂ ,ਗੱਗੀ ਦਿਆਲਪੁਰਾ ,ਜਰਨੈਲ ਸਿੰਘ ਛਾਪਾ ,ਦਲੀਪ ਸਿੰਘ ਸਹੌਰ ,ਬਲਜੀਤ ਸਿੰਘ ਸੋਡਾ, ਔਰਤ ਆਗੂ ਰਾਜਦੀਪ ਕੌਰ ਧਨੇਰ ,ਹਰਬੰਸ ਕੌਰ ਛਾਪਾ ,ਮਨਜੀਤ ਕੌਰ ,ਅਮਨਦੀਪ ਕੌਰ, ਜਸਬੀਰ ਕੌਰ ,ਗੁਰਦੇਵ ਕੌਰ, ਸੋਨੀ ਕੌਰ ਮਹਿਲਕਲਾਂ ,ਸਰਬਜੀਤ ਸਿੰਘ ਸ਼ੰਭੂ ,ਨੱਥਾ ਸਿੰਘ ਮਹਿਲ ਖੁਰਦ ,ਸੁਰਿੰਦਰ ਸਿੰਘ ਮਹਿਲ ਖੁਰਦ,ਸੁਰਿੰਦਰ ਸਿੰਘ ਛਿੰਦਾ ਵਜੀਦਕੇ ਤੋਂ ਇਲਾਵਾ ਹੋਰ ਵਰਕਰ ਤੇ ਆਗੂ ਵੱਡੀ ਗਿਣਤੀ ਵਿਚ ਹਾਜ਼ਰ ਸਨ।
Advertisement