ਵਿਦਿਆਰਥੀ ਸਾਡੇ ਦੇਸ਼ ਦਾ ਆਉਣ ਵਾਲਾ ਭਵਿੱਖ ਹਨ – ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਫੂਲਕਾ
ਪਰਦੀਪ ਕਸਬਾ , ਬਰਨਾਲਾ, 2 ਜੂਨ 2021
ਜ਼ਿਲਾ ਸਿੱਖਿਆ ਦਫਤਰ (ਸੈਕੰਡਰੀ) ਵੱਲੋਂ ਅਦਾਰਾ ਆਈਓਐਲ ਦੇ ਸਹਿਯੋਗ ਨਾਲ ਸਥਾਨਕ ਸਰਕਾਰੀ ਹਾਈ ਸਕੂਲ ਜੁਮਲਾ ਮਾਲਕਾਨ ਵਿਖੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਤਿਆਰ ਕੀਤੀ ਜਾ ਰਹੀ ਜ਼ਿਲਾ ਪੱਧਰੀ ਲਾਇਬ੍ਰੇਰੀ ਦਾ ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਅੱਜ ਦੌਰਾ ਕਰ ਕੇ ਜਾਇਜ਼ਾ ਲਿਆ।
ਇਸ ਮੌਕੇ ਉਨਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਕੀਤੇ ਉਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਲਾਇਬ੍ਰੇਰੀ ਵਿਦਿਆਰਥੀਆਂ ਲਈ ਵਰਦਾਨ ਸਿੱਧ ਹੋਵੇਗੀ। ਉਨਾਂ ਕਿਹਾ ਕਿ ਸਕੂਲਾਂ ਦੇ ਵਿਦਿਆਰਥੀਆਂ ਨੂੰ ਪਾਠਕ੍ਰਮ ਦੀਆਂ ਪੁਸਤਕਾਂ ਦੇ ਨਾਲ ਨਾਲ ਸਾਹਿਤਕ ਅਤੇ ਮੁਕਾਬਲਾ ਪ੍ਰੀਖਿਆਵਾਂ ਤਿਆਰੀ ਦੀਆਂ ਪੁਸਤਕਾਂ ਪੜਨ ਲਈ ਪ੍ਰੇਰਿਤ ਕਰਨਾ ਸਮੇਂ ਦੀ ਮੁੱਖ ਜ਼ਰੂਰਤ ਹੈ।
ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ/ਐਲੀਮੈਂਟਰੀ ਸਰਬਜੀਤ ਸਿੰਘ ਤੂਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਬਰਨਾਲਾ ਦੀ ਰਹਿਨੁਮਾਈ ਹੇਠ ਤਿਆਰ ਕੀਤੀ ਜਾ ਰਹੀ ਇਸ ਲਾਇਬ੍ਰੇਰੀ ਦੀ ਸਥਾਪਨਾ ਲਈ ਅਦਾਰਾ ਆਈਓਐਲ ਵੱਲੋਂ ਸਹਿਯੋਗ ਦਿੱਤਾ ਗਿਆ ਹੈ। ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਲਾਇਬ੍ਰੇਰੀ ਲਈ ਪੁਸਤਕਾਂ, ਪੁਸਤਕਾਂ ਰੱਖਣ ਲਈ ਅਲਮਾਰੀਆਂ ਅਤੇ ਫ਼ਰਨੀਚਰ ਆਦਿ ਆਈ.ਓ.ਐਲ ਵੱਲੋਂ ਮੁਹੱਈਆ ਕਰਵਾਇਆ ਗਿਆ ਹੈ, ਜਦਕਿ ਲਾਇਬ੍ਰੇਰੀ ਦੇ ਸੰਚਾਲਨ ਦੀ ਜ਼ਿੰਮੇਵਾਰੀ ਜ਼ਿਲਾ ਸਿੱਖਿਆ ਦਫ਼ਤਰ ਵੱਲੋਂ ਨਿਭਾਈ ਜਾਵੇਗੀ। ਉਨਾਂ ਦੱਸਿਆ ਕਿ ਵਿਦਿਆਰਥੀਆਂ ਲਈ ਪੂਰਾ ਦਿਨ ਖੁੱਲਣ ਵਾਲੀ ਇਸ ਲਾਇਬ੍ਰੇਰੀ ਵਿੱਚ ਪਾਠਕ੍ਰਮ ਅਤੇ ਸਾਹਿਤ ਦੀਆਂ ਪੁਸਤਕਾਂ ਦੇ ਨਾਲ ਨਾਲ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਲਈ ਬਿਹਤਰੀਨ ਪੁਸਤਕਾਂ ਉਪਲੱਬਧ ਕਰਵਾਈਆਂ ਜਾਣਗੀਆਂ। ਉਨਾਂ ਦੱਸਿਆ ਕਿ ਬਹੁਤ ਸਾਰੇ ਦਾਨੀ ਸੱਜਣਾਂ ਵੱਲੋਂ ਵੀ ਲਾਇਬ੍ਰੇਰੀ ਲਈ ਪੁਸਤਕਾਂ ਦਿੱਤੀਆਂ ਜਾ ਰਹੀਆਂ ਹਨ।
ਇਸ ਮੌਕੇ ਹਰਕੰਵਲਜੀਤ ਕੌਰ ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ, ਡਾ. ਰਵਿੰਦਰਪਾਲ ਸਿੰਘ ਪਿ੍ਰੰਸੀਪਲ ਸੰਧੂ ਪੱਤੀ ਸਕੂਲ, ਸੋਨੀਆ ਗਰਗ ਹੈਡਮਿਸਟ੍ਰੈਸ ਜੁਮਲਾ ਮਾਲਕਾਨ ਸਕੂਲ, ਕੁਲਦੀਪ ਸਿੰਘ ਪੰਜਾਬੀ ਮਾਸਟਰ ਅਤੇ ਬਿੰਦਰ ਸਿੰਘ ਖੁੱਡੀ ਕਲਾਂ ਜ਼ਿਲਾ ਮੀਡੀਆ ਕੋ-ਆਰਡੀਨੇਟਰ ਤੇ ਹੋਰ ਹਾਜ਼ਰ ਸਨ।

Advertisement