ਸੁਪਰੀਮ ਕੋਰਟ ਨੇ ਪੱਤਰਕਾਰ ਵਿਨੋਦ ਦੂਆ ‘ਤੇ ਭਾਜਪਾ ਨੇਤਾ ਵੱਲੋਂ ਦਰਜ ਕਰਵਾਇਆ ਕੇਸ ਕੀਤਾ ਰੱਦ
ਬੀ ਟੀ ਐਨ ਨਵੀਂ, ਦਿੱਲੀ, 3 ਜੂਨ 2022
ਸੁਪਰੀਮ ਕੋਰਟ ਨੇ ਪੱਤਰਕਾਰ ਵਿਨੋਦ ਦੂਆ ਦੇ ਯੂਟਿਊਬ ਪ੍ਰੋਗਰਾਮ ਸਬੰਧੀ ਉਨ੍ਹਾਂ ਖ਼ਿਲਾਫ਼ ਦੇਸ਼ ਧ੍ਰੋਹ ਦੇ ਦੋਸ਼ ਵਿੱਚ ਹਿਮਾਚਲ ਪ੍ਰਦੇਸ਼ ਦੇ ਭਾਜਪਾ ਨੇਤਾ ਵੱਲੋਂ ਦਰਜ ਕਰਵਾਇਆ ਕੇਸ ਰੱਦ ਕਰ ਦਿੱਤਾ ਹੈ। ਜਸਟਿਸ ਯੂਯੂ ਲਲਿਤ ਤੇ ਜਸਟਿਸ ਵਿਨੀਤ ਸਰਨ ਦੇ ਬੈਂਚ ਸ੍ਰੀ ਦੂਆ ਦੀ ਉਸ ਅਪੀਲ ਨੂੰ ਰੱਦ ਕਰ ਦਿੱਤਾ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਜਦੋਂ ਤੱਕ ਕੋਈ ਕਮੇਟੀ ਇਜਾਜ਼ਤ ਨਹੀਂ ਦਿੰਦੀ ਉਦੋਂ ਤੱਕ ਪੱਤਰਕਾਰੀ ਦਾ ਦਸ ਸਾਲ ਤੋਂ ਵੱਧ ਦਾ ਤਜਰਬਾ ਰੱਖਣ ਵਾਲੇ ਕਿਸੇ ਵੀ ਪੱਤਰਕਾਰ ਖ਼ਿਲਾਫ਼ ਕੇਸ ਦਰਜ ਨਾ ਕੀਤਾ ਜਾਵੇ







