ਡਿਪਟੀ ਕਮਿਸ਼ਨਰ ਵੱਲੋਂ ਬਰਨਾਲਾ ’ਚ ਰਾਸ਼ਨ ਵੰਡ ਪ੍ਕਿਰਿਆ ਦਾ ਜਾਇਜ਼ਾ

Advertisement
Spread information

* ਸਮਾਰਟ ਰਾਸ਼ਨ ਕਾਰਡ ਸਕੀਮ ਤੋਂ ਵਾਂਝੇ ਲੋੜਵੰਦਾਂ ਨੂੰ ਰਾਸ਼ਨ ਯਕੀਨੀ ਬਣਾਉਣ ਦੀ ਹਦਾਇਤ
* ਬਰਨਾਲਾ ਦੇ ਗੁਰਸੇਵਕ ਨਗਰ ਵਿੱਚ ਲੋੜਵੰਦਾਂ ਨੂੰ ਖੁਦ ਕੀਤੀ ਰਾਸ਼ਨ ਦੀ ਵੰਡ

ਸੋਨੀ ਪਨੇਸਰ ਬਰਨਾਲਾ, 4 ਅਪਰੈੈਲ 2020
ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਬਰਨਾਲਾ ਸ਼ਹਿਰ ਵਿੱਚ ਲੋੜਵੰਦਾਂ ਨੂੰ ਰਾਸ਼ਨ ਦੀ ਵੰਡ ਦੇ ਕਾਰਜ ਦਾ ਅੱਜ ਜਾਇਜ਼ਾ ਲਿਆ।
ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਸਮਾਰਟ ਰਾਸ਼ਨ ਕਾਰਡ ਸਕੀਮ ਤੋਂ ਵਾਂਝੇ ਰਹਿ ਗਏ ਪਰਿਵਾਰਾਂ ਨੂੰ ਮੁਫਤ ਰਾਸ਼ਨ ਦੀ ਵੰਡ ਜਾਰੀ ਹੈੈ ਤੇ ਇਸ ਰਾਸ਼ਨ ਦੀ ਵੰਡ ਜ਼ਿਲਾ ਰੈੱਡ ਕ੍ਰਾਸ ਸੁਸਾਇਟੀ ਰਾਹੀਂ ਕਰਵਾਈ ਜਾ ਰਹੀ ਹੈ। ਅੱਜ ਸ਼ਹਿਰ ਦੇ ਗੁਰਸੇਵਕ ਨਗਰ ਦੇ ਵਾਰਡ ਨੰਬਰ 20 ’ਚ ਰਾਸ਼ਨ ਦੀ ਵੰਡ ਦੌਰਾਨ ਡਿਪਟੀ ਕਮਿਸ਼ਨਰ ਨੇ ਇਸ ਪ੍ਰਕਿਰਿਆ  ਦਾ ਜਾਇਜ਼ਾ ਲਿਆ ਅਤੇ ਲੋੜਵੰਦਾਂ ਨੂੰ ਖੁਦ ਰਾਸ਼ਨ ਦੀ ਵੰਡ ਵੀ ਕੀਤੀ। ਇਸ ਦੇ ਨਾਲ ਹੀ ਉਨਾਂ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿੱਚ ਹੀ ਰਹਿਣ। ਜ਼ਿਲੇ ਵਿਚ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਘਰੋ ਘਰੀ ਪਹੁੰਚਾਇਆ ਜਾ ਰਿਹਾ ਹੈ। ਕਰੋਨਾ ਵਾਇਰਸ ਤੋਂ ਬਚਾਅ ਲਈ ਉਹ ਲੋੜੀਂਦੇ ਇਹਤਿਆਤ ਜ਼ਰੂਰ ਵਰਤਣ। ਇਸ ਮੌਕੇ ਉਨਾਂ ਜ਼ਿਲਾ ਰੈੱਡ ਕ੍ਰਾਸ ਸੁਸਾਇਟੀ ਦੇ ਸਕੱਤਰ ਨੂੰ ਆਦੇਸ਼ ਦਿੱਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਅਸਲ ਲੋੜਵੰਦ ਪਰਿਵਾਰ ਜ਼ਰੂਰੀ ਵਸਤਾਂ ਤੋਂ ਨਾ ਰਹਿ ਜਾਵੇ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਨੂੰ ਐਨਜੀਓਜ਼ ਤੇ ਦਾਨੀ ਸੰਸਥਾਵਾਂ ਦਾ ਵੀ ਭਰਪੂਰ ਸਹਿਯੋਗ ਮਿਲਿਆ ਹੈ , ਜੋ ਬਹੁਤ ਸ਼ਲਾਘਾਯੋਗ ਹੈ।

Advertisement
Advertisement
Advertisement
Advertisement
Advertisement
error: Content is protected !!