ਸਾਂਝੇ ਅਧਿਆਪਕ ਮੋਰਚੇ ਨੇ ਕਾਲੇ ਝੰਡਿਆਂ ਨਾਲ ਸ਼ਹਿਰ ‘ਚ ਮੋਟਰ ਸਾਇਕਲ ਰੋਸ ਮਾਰਚ ਕਰਦਿਆਂ ਸਿੱਖਿਆ ਮੰਤਰੀ ਤੇ ਸਕੱਤਰ ਦੇ ਫੂਕੇ ਪੁਤਲੇ

Advertisement
Spread information

ਗਰਮੀ ਦੀਆਂ ਛੁੱਟੀਆਂ ਹੋਣ ਦੇ ਬਾਵਜੂਦ ਆਨਲਾਈਨ ਟ੍ਰੇਨਿੰਗਾਂ ਤੇ ਮੀਟਿੰਗਾਂ ‘ਚ ਉਲਝਾਕੇ ਰੱਖਣ ਖ਼ਿਲਾਫ਼ ਫੁੱਟਿਆ ਅਧਿਆਪਕਾਂ ਦਾ ਗੁੱਸਾ

ਕੈਬਨਿਟ ਸਬ-ਕਮੇਟੀ ਨਾਲ ਜੱਥੇਬੰਦੀਆਂ ਦੇ ਹੋਏ ਫ਼ੈਸਲਿਆਂ ਨੂੰ ਸਿੱਖਿਆ ਸਕੱਤਰ ਵਲੋਂ ਲਾਗੂ ਨਾ ਕਰਨ ਦਾ ਸਖਤ ਵਿਰੋਧ

 

ਹਰਿੰਦਰ ਨਿੱਕਾ  , ਬਰਨਾਲਾ ,  3 ਜੂਨ  2021

 

                ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਸੂਬੇ ਭਰ ਲਈ ਦਿੱਤੇ ਸੱਦੇ ਨੂੰ ਲਾਗੂ ਕਰਦਿਆਂ ਜ਼ਿਲ੍ਹਾ ਬਰਨਾਲਾ ਦੇ ਵੱਡੀ ਗਿਣਤੀ ਅਧਿਆਪਕਾਂ ਨੇ ਕਾਲੇ ਝੰਡਿਆਂ ਨਾਲ ਸ਼ਹਿਰ ਵਿੱਚ ਦਾਣਾ ਮੰਡੀ ਤੋਂ ਡੀ.ਸੀ.ਦਫ਼ਤਰ ਤੱਕ ਮੋਟਰਸਾਈਕਲ/ਸਕੂਟਰ ਮਾਰਚ ਕੱਢਿਆ ਅਤੇ ਸਿੱਖਿਆ ਦੀ ਤਬਾਹੀ ‘ਤੇ ਕੇਵਲ ਮੂਕ ਦਰਸ਼ਕ ਬਣੇ ਸਿੱਖਿਆ ਮੰਤਰੀ ਤੇ ਲਗਾਤਾਰ ਸਿੱਖਿਆ ਉਜਾੜੂ ਫ਼ੈਸਲੇ ਲਾਗੂ ਕਰਨ ਵਾਲੇ ਸਿੱਖਿਆ ਸਕੱਤਰ ਦੇ ਪੁਤਲੇ ਫੂਕਦਿਆਂ ਆਪਣੇ ਰੋਹ ਦਾ ਪ੍ਰਗਟਾਵਾ ਕੀਤਾ। ਸਿੱਖਿਆ ਸਕੱਤਰ ਵਲੋਂ ਵਿਤਕਰੇ ਭਰਪੂਰ ਤੇ ਨਿੱਜੀਕਰਨ ਪੱਖੀ ਆਨਲਾਈਨ ਸਿੱਖਿਆ ਨੂੰ ਜਮਾਤ ਸਿੱਖਿਆ ਦੇ ਬਦਲ ਵਜੋਂ ਥੋਪਣ ਲਈ, ਗਰਮੀ ਦੀਆਂ ਛੁੱਟੀਆਂ ਦੌਰਾਨ ਵੀ ਅਧਿਆਪਕਾਂ (ਵੋਕੇਸ਼ਨ ਕਾਡਰ) ਨੂੰ ਆਨਲਾਈਨ ਜੂਮ ਕਲਾਸਾਂ, ਮੀਟਿੰਗਾਂ, ਟ੍ਰੇਨਿੰਗਾਂ, ਅਨਾਜ ਤੇ ਕਿਤਾਬਾਂ ਦੀ ਵੰਡ ਅਤੇ ਦਾਖ਼ਲਿਆਂ ਦੇ ਕੰਮਾਂ ਵਿੱਚ ਉਲਝਾ ਕੇ ਰੱਖਣ ਅਤੇ ਸਰਕਾਰ ਵਲੋਂ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀ ਰਿਪੋਰਟ ਲਟਕਾਉਣ ਅਤੇ ਈ.ਟੀ.ਟੀ.ਅਧਿਆਪਕਾਂ ਦੀਆਂ ਬਦਲੀਆਂ ਲਟਕਾਉਣ ਖ਼ਿਲਾਫ਼ ਸਖ਼ਤ ਰੋਸ ਜ਼ਾਹਰ ਕੀਤਾ ਗਿਆ।

Advertisement

              ਇਸ ਮੌਕੇ ਸਾਂਝਾ ਅਧਿਆਪਕ ਮੋਰਚਾ ਦੇ ਜਿਲ੍ਹਾ ਆਗੂ ਸੁਖਬੀਰ ਛਾਪਾ,ਗੁਰਮੀਤ ਸੁਖਪੁਰ ਤੇ ਹਰਿੰਦਰ ਮੱਲੀਆਂ ਨੇ ਦੋਸ਼ ਲਗਾਇਆ ਕਿ ਸਕੱਤਰ ਸਕੂਲ ਸਿੱਖਿਆ ਵੱਲੋਂ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਵਾਲੀ ਕੈਬਨਿਟ ਸਬ ਕਮੇਟੀ ਦੇ 5 ਮਾਰਚ 2019 ਨੂੰ ਕੀਤੇ ਫੈਸਲੇ ਅਨੁਸਾਰ ਸੰਘਰਸ਼ਾਂ ਦੌਰਾਨ ਹੋਈਆਂ ਵਿਕਟੇਮਾਈਜ਼ੇਸ਼ਨਾਂ ਰੱਦ ਨਹੀਂ ਕੀਤੀਆਂ, ਸਗੋ ਵਿਭਾਗ ਦੀ ਆਕਾਰ ਘਟਾਈ ਤਹਿਤ ਵੱਡੀ ਗਿਣਤੀ ਸਰਕਾਰੀ ਸਕੂਲ ਪੱਕੇ ਤੌਰ ‘ਤੇ ਬੰਦ ਕਰਨ ਦੀ ਨੀਤੀ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਬੇਰੁਜ਼ਗਾਰਾਂ ਨੂੰ ਪੱਕਾ ਰੁਜ਼ਗਾਰ ਦੇਣ ਤੇ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਦੀ ਬਜਾਏ ਨਵੀਂ ਸਿੱਖਿਆ ਨੀਤੀ 2020 ਤਹਿਤ ਲਗਾਤਾਰ ਸਿੱਖਿਆ ਦਾ ਉਜਾਡ਼ਾ ਕੀਤਾ ਜਾ ਰਿਹਾ ਹੈ, ਨਿਯਮਾਂ ਵਿੱਚ ਅਧਿਆਪਕ ਵਿਰੋਧੀ ਸੋਧਾਂ ਕੀਤੀਆਂ ਜਾ ਰਹੀਆਂ ਹਨ ਅਤੇ ਪ੍ਰਸੋਨਲ ਵਿਭਾਗ ਦਾ ਕਰੋਨਾ ਪੀੜਤ ਅਧਿਆਪਕਾਂ ਲਈ 30 ਦਿਨ ਦੀ ਇਕਾਂਤਵਾਸ ਛੁੱਟੀ ਵਾਲਾ ਪੱਤਰ ਲਾਗੂ ਨਾ ਕਰਕੇ ਕਮਾਈ ਜਾਂ ਮੈਡੀਕਲ ਛੁੱਟੀ ਕੱਟੀ ਜਾ ਰਹੀ ਹੈ। ਵੱਖ ਵੱਖ ਵਰਗਾਂ ਦੀਆਂ ਪੈਂਡਿੰਗ ਪ੍ਰਮੋਸ਼ਨਾਂ ਨਹੀਂ ਕੀਤੀਆਂ ਜਾ ਰਹੀਆਂ ਅਤੇ ਬਦਲੀ ਨੀਤੀ ਨੂੰ ਮਨਚਾਹੇ ਢੰਗ ਨਾਲ ਲਾਗੂ ਕਰਕੇ, ਨਾਨ ਬਾਰਡਰ (3582, 6060 ਆਦਿ) ਅਧਿਆਪਕਾਂ ਨੂੰ ਬਦਲੀ ਪ੍ਰਕਿਰਿਆ ਵਿਚ ਨਹੀਂ ਵਿਚਾਰਿਆ ਅਤੇ ਪ੍ਰਾਇਮਰੀ ਸਮੇਤ ਹੋਰ ਕਈ ਵਰਗਾਂ ਦੀਆਂ ਬਦਲੀਆਂ ਵੀ ਲਾਗੂ ਨਹੀਂ ਕੀਤੀਆਂ। ਸਿੱਖਿਆ ਵਿਭਾਗ ਵਿੱਚ ਧੱਕੇਸ਼ਾਹੀ ਵਾਲਾ ਰਾਜ ਸਥਾਪਤ ਕਰਦਿਆਂ ਬਿਨਾਂ ਪੜਤਾਲ ਤੋਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੀ ਪਿਰਤ ਪਾਈ ਜਾ ਰਹੀ ਹੈ। ਸੇਵਾਮੁਕਤ ਅਧਿਆਪਕਾਂ ਨੂੰ ਸਕੂਲਾਂ ਵਿੱਚ ਪੜ੍ਹਾਉਣ ਦਾ ਕੰਮ ਦੇਣ ਵਰਗੇ ਗ਼ੈਰਵਾਜਬ ਫੈਸਲੇ ਕੀਤੇ ਜਾ ਰਹੇ ਹਨ। ਪ੍ਰੀਖਿਆਵਾਂ ਲਈ ਢੁੱਕਵੇਂ ਪ੍ਰਬੰਧ ਕਰਨ ਵਿੱਚ ਨਾਕਾਮ ਰਹਿਣ ‘ਤੇ ਮਿਸ਼ਨ ਸ਼ਤ ਪ੍ਰਤੀਸ਼ੱਤ ਰੂਪੀ ਝੂਠੇ ਅੰਕੜਿਆਂ ਦੀ ਖੇਡ ਰਾਹੀਂ ਸਿੱਖਿਆ ਵਿੱਚ ਗਹਿਰਾ ਨਿਘਾਰ ਲਿਆਂਦਾ ਗਿਆ ਹੈ ਅਤੇ ਦੂਜੇ ਪਾਸੇ ਦਸਵੀਂ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਰੱਦ ਹੋਣ ਦੇ ਬਾਵਜੂਦ ਵਿਦਿਆਰਥੀਆਂ ਦੀ ਫੀਸ ਵਾਪਸ ਨਹੀਂ ਕੀਤੀ ਜਾ ਰਹੀ। ਸਾਂਝਾ ਅਧਿਆਪਕ ਮੋਰਚਾ ਵੱਲੋਂ ਵਾਰ ਵਾਰ ਵਿਰੋਧ ਕਰਨ ਦੇ ਬਾਵਜੂਦ ਸਿੱਖਿਆ ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਵੱਲੋਂ ਸਾਜਸ਼ੀ ਚੁੱਪ ਧਾਰਨ ਕਰਦਿਆਂ ਸਕੱਤਰ ਨੂੰ ਜਨਤਕ ਸਿੱਖਿਆ ਦੀ ਬਰਬਾਦੀ ਕਰਨ ਦੀ ਖੁੱਲ੍ਹੀ ਛੁੱਟੀ ਦਿੱਤੀ ਹੋਈ ਹੈ।

              ਇਸ ਸਮੇਂ ਸਾਂਝਾ ਅਧਿਆਪਕ ਮੋਰਚਾ ਦੇ ਆਗੂਆਂ ਰਾਜੀਵ ਕੁਮਾਰ, ਕੁਸਲ ਸਿੰਘੀ,ਜਸਵੀਰ ਬੀਹਲਾ ਨੇ ਮੋਦੀ ਸਰਕਾਰ ਦੀ ਨਿੱਜੀਕਰਨ ਪੱਖੀ ਰਾਸ਼ਟਰੀ ਸਿੱਖਿਆ ਨੀਤੀ-2020 ਦੇ ਅਮਲ ‘ਤੇ ਫੌਰੀ ਰੋਕ ਲਗਾਉਣ, ਸੰਘਰਸ਼ਾਂ ਦੌਰਾਨ ਹੋਈਆਂ ਸਾਰੀਆਂ ਵਿਕਟੇਮਾਈਜੇਸ਼ਨਾਂ ਤੇ ਹੋਰ ਸਿੱਖਿਆ-ਅਧਿਆਪਕ ਵਿਰੋਧੀ ਫੈਸਲੇ ਫੌਰੀੇ ਰੱਦ ਕਰਨ ਅਤੇ ‘ਮੰਗ ਪੱਤਰ’ ਵਿੱਚ ਦਰਜ ਮੰਗਾਂ ਦਾ ਹੱਲ ਕਰਨ ਸਬੰਧੀ ਡਿਪਟੀ ਕਮਿਸ਼ਨਰ ਤੇ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਹੀਂ ਮੁੱਖ ਮੰਤਰੀ ਪੰਜਾਬ ਵੱਲ ਰੋਸ ਪੱਤਰ ਵੀ ਭੇਜਿਆ ਗਿਆ। ਇਸ ਮੌਕੇ ਤੇਜਿੰਦਰ ਸਿੰਘ ਤੇਜੀ ਸੁਖਦੀਪ ਤਪਾ,ਰਘਬੀਰ ਸਿੰਘ, ਸਤਪਾਲ ਤਪਾ,ਅਮਰੀਕ ਭੱਦਲਵੱਡ , ਲਖਵੀਰ ਭਦੌੜ, ਮਾਲਵਿੰਦਰ ਸਿੰਘ, ਜਗਤਾਰ ਪੱਤੀ,ਅੰਮ੍ਰਿਤਪਾਲ ਕੋਟਦੁੱਨਾ,ਗੁਰਮੇਲ ਭੁਟਾਲ,ਰਮਨਦੀਪ ਸਿੰਘ , ਪ੍ਰਮਿੰਦਰ ਠੀਕਰੀਵਾਲਾ,ਬਿਕਰਮਜੀਤ ਪੰਡੋਰੀ, ਏਕਮਪ੍ਰੀਤ ਭੋਤਨਾ,ਗੁਰਮੇਲ ਭੁਟਾਲ ,ਸਤਨਾਮ ਭੋਤਨਾ,ਜਗਦੀਪ ਸਿੰਘ ਭੱਦਲਵੱਡ , 5178ਅਧਿਆਪਕ ਯੂਨੀਅਨ ਵੱਲੋਂ ਲਖਵੀਰ ਠੁੱਲੀਵਾਲ,ਕੁਲਵੰਤ ਕੁਠਾਲਾ,6060ਅਧਿਆਪਕ ਯੂਨੀਅਨ ਵੱਲੋਂ ਸੁਖਪ੍ਰੀਤ ਬੜੀ,ਅੰਤਰਪਾਲ ਗੁਰੂ, ਉੱਘੇ ਲੇਖਕ ਓਮ ਪ੍ਰਕਾਸ਼ ਗਾਸੋ ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਮਨਜੀਤ ਰਾਜ,ਬਾਬੂ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਧਿਆਪਕ ਹਾਜਰ ਸਨ।

Advertisement
Advertisement
Advertisement
Advertisement
Advertisement
error: Content is protected !!