ਬਲਾਕ ਮਹਿਲ ਕਲਾਂ ਦੇ ਵੱਖ ਵੱਖ ਪਿੰਡਾ ਵੱਡਾ ਕਾਫਲਾ ਅਨਾਜ ਮੰਡੀ ਕਸਬਾ ਮਹਿਲ ਕਲਾਂ ਤੋਂ ਦਿੱਲੀ ਲਈ ਰਵਾਨਾ
ਗੁਰਸੇਵਕ ਸਿੰਘ ਸਹੋਤਾ , ਮਹਿਲ ਕਲਾਂ 03 ਮਈ 2021
–ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਬਲਾਕ ਮਹਿਲ ਕਲਾਂ ਦੇ ਵੱੱਖ ਵੱਖ ਪਿੰਡਾਂ ਦਾ ਵੱਡਾ ਕਾਫ਼ਲਾ ਅਨਾਜ ਮੰਡੀ ਕਸਬਾ ਮਹਿਲ ਕਲਾਂ ਤੋਂ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਉਪਰੰਤ ਕਾਫ਼ਲਾ ਦਿੱਲੀ ਦੇ ਟਿਕਰੀ ਬਾਰਡਰ ਤੇ ਚੱਲ ਰਹੇ ਕਿਸਾਨ ਅੰਦੋਲਨ ਵਿਚ ਸ਼ਮੂਲੀਅਤ ਕਰ ਲਈ ਰਵਾਨਾ ਹੋਇਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਸੰਯੁਕਤ ਮੋਰਚੇ ਵਲੋਂ ਲਗਾਤਾਰ ਦਿੱਲੀ ਦੇ ਬਾਰਡਰਾਂ ਉਪਰ ਲੜੇ ਜਾ ਰਹੇ ਕਿਸਾਨ ਅੰਦੋਲਨ ਵਿਚ ਵੱਖ ਵੱਖ ਸੂਬਿਆਂ ਵਿੱਚੋਂ ਵੱਡੀ ਗਿਣਤੀ ਵਿਚ ਕਿਸਾਨਾਂ ਮਜ਼ਦੂਰਾਂ ਨੌਜਵਾਨਾਂ ਔਰਤਾਂ ਅਤੇ ਮਿਹਨਤਕਸ਼ ਜਮਾਤ ਦੇ ਲੋਕਾਂ ਦੀ ਕਾਫ਼ਲਿਆਂ ਸਮੇਤ ਕੀਤੀ ਜਾ ਰਹੀ ।
ਉਨ੍ਹਾਂ ਕਿਹਾ ਕਿ ਸੁਯੰਕਤ ਮੋਰਚੇ ਵੱਲੋਂ 5ਜੂਨ ਨੂੰ ਮਨਾਏ ਜਾ ਰਹੇ “ਸਪੂੰਰਨ ਕਰਾਂਤੀ ਦਿਵਸ” ਵਿੱਚ ਸਮੁੱਚੇ ਪੰਜਾਬ ਚੋ ਵੱਡੇ ਕਾਫਲਿਆਂ ਦੇ ਰੂਪ ਚ ਸਮੂਲੀਅਤ ਕਰਨਗੇ, ਜਿਸ ਪ੍ਰਤੀ ਲੋਕਾਂ ਚ ਭਾਰੀ ਉਤਸ਼ਾਹ ਹੈ। ਧਨੇਰ ਨੇ ਕਿਹਾ ਕਿ ਲਗਾਤਾਰ ਕਿਸਾਨ ਅੰਦੋਲਨ ਦੇ ਵਧ ਰਹੇ ਪ੍ਰਭਾਵ ਤੋਂ ਘਬਰਾਈ ਹੋਈ ਕੇਂਦਰ ਸਰਕਾਰ ਲਗਾਤਾਰ ਹਰ ਤਰ੍ਹਾਂ ਦਾ ਹੱਥਕੰਡਾ ਵਰਤ ਕੇ ਕਿਸਾਨ ਅੰਦੋਲਨ ਨੂੰ ਫੇਲ੍ਹ ਕਰਨਾ ਚਾਹੁੰਦੀ ਹੈ ,ਜੋ ਕਿ ਸੰਯੁਕਤ ਮੋਰਚੇ ਦੀਆਂ ਜਥੇਬੰਦੀਆਂ ਕੇਂਦਰ ਸਰਕਾਰ ਦੇ ਅਜਿਹੇ ਸੁਪਨੇ ਕਦੇ ਸਫਲ ਨਹੀਂ ਹੋਣ ਦੇਣਗੀਆਂ । ਉਨ੍ਹਾਂ ਕਿਹਾ ਕਿ ਸੰਯੁਕਤ ਮੋਰਚੇ ਦੀਆਂ ਜਥੇਬੰਦੀਆਂ ਵੱਲੋਂ ਦੇਸ਼ ਦੇ ਸੂਬਿਆਂ ਅੰਦਰ ਪੰਜਾਬ ਹਰਿਆਣਾ ਰਾਜਸਥਾਨ ਮੱਧ ਪ੍ਰਦੇਸ਼ ਤੋ ਇਲਾਵਾ ਹੋਰ ਵੱਖ ਵੱਖ ਸੂਬਿਆਂ ਅੰਦਰ ਕਿਸਾਨਾਂ ਮਜ਼ਦੂਰਾਂ ਨੌਜਵਾਨਾਂ ਔਰਤਾਂ ਅਤੇ ਮਿਹਨਤਕਸ਼ ਲੋਕਾਂ ਨੂੰ ਲਾਮਬੰਦ ਕਰਕੇ ਕਿਸਾਨ ਅੰਦੋਲਨ ਦੀ ਲਹਿਰ ਲਗਾਤਾਰ ਵਧਦੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਸੰਯੁਕਤ ਮੋਰਚੇ ਦੀਆਂ ਜਥੇਬੰਦੀਆਂ ਵੱਲੋਂ ਜਦੋਂ ਤਕ ਕੇਂਦਰ ਦੀ ਮੋਦੀ ਸਰਕਾਰ ਤਿੰਨ ਜ਼ਿਲ੍ਹਿਆਂ ਦੇ ਕਿਸਾਨ ਵਿਰੋਧੀ ਖੇਤੀ ਕਾਨੂੰਨ ਨੂੰ ਰੱਦ ਨਹੀਂ ਕਰਦੀ ਉਦੋਂ ਤਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਬੀ ਕੇ ਯੂ ਡਕੌਂਦਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਸਾਥੀ ਗੁਰਦੇਵ ਸਿੰਘ ਮਾਂਗੇਵਾਲ, ਜ਼ਿਲ੍ਹਾ ਸਕੱਤਰ ਮਲਕੀਤ ਸਿੰਘ ਈਨਾ, ਬਲਾਕ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ, ਬਲਾਕ ਆਗੂ ਜੱਗਾ ਸਿੰਘ ਛਾਪਾ ,ਜਗਤਾਰ ਸਿੰਘ ਕਲਾਲ ਮਾਜਰਾ ,ਮਾਸਟਰ ਸੁਖਵਿੰਦਰ ਸਿੰਘ ਕਲਾਲਮਾਜਰਾ, ਭਿੰਦਰ ਸਿੰਘ ਮੂੰਮ ,ਕੇਵਲ ਸਿੰਘ ਸਹੌਰ, ਸੁਖਦੇਵ ਸਿੰਘ ਕੁਰੜ ,ਜੱਗਾ ਸਿੰਘ ਮਹਿਲਕਲਾਂ ,ਨਾਨਕ ਸਿੰਘ ਅਮਲਾ ਸਿੰਘ ਵਾਲਾ, ਪ੍ਰਦੀਪ ਕੌਰ ਧਨੇਰ ,ਸੁਖਵਿੰਦਰ ਕੌਰ ,ਪਲਵਿੰਦਰ ਕੌਰ, ਪਰਮਜੀਤ ਕੌਰ ਛਾਪਾ ,ਹਰਬੰਸ ਕੌਰ ਛਾਪਾ ,ਗੁਰਦੇਵ ਕੌਰ, ਮਨਜੀਤ ਕੌਰ ਮਹਿਲ ਕਲਾਂ , ਭੋਲਾ ਸਿੰਘ ਹਰਦਾਸਪੁਰਾ , ਗੁਰਵਿੰਦਰ ਸਿੰਘ ਮਹਿਲ ਕਲਾਂ, ਗੁਰਬੰਤ ਸਿੰਘ ਛਾਪਾ ,ਸਤਿੰਦਰ ਸਿੰਘ ਛਾਪਾ ,ਬਲਜੀਤ ਸਿੰਘ ਛਾਪਾ ,ਜਗਰੂਪ ਸਿੰਘ, ਕਾਕਾ ਸਿੰਘ ,ਰਾਮ ਸਿੰਘ ਗਹਿਲ ਦਰਸ਼ਨ ਸਿੰਘ ,ਅੰਗਰੇਜ਼ ਸਿੰਘ ਰਾਏਸਰ ,ਇਲਾਵਾ ਹੋਰ ਵਰਕਰ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
Advertisement