‘ਸਾਨੂੰ ਦੱਸੋ-ਅਸੀਂ ਸੁਣਾਂਗੇ-ਅਸੀਂ ਕਰਾਂਗੇ’ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ
ਗੁਰਸੇਵਕ ਸਹੋਤਾ ਮਹਿਲਕਲਾਂ , 3 ਜੂਨ 2021
ਇਲਾਕਾ ਮਹਿਲ ਕਲਾਂ ਅੰਦਰ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਵੱਡੇ ਪੱਧਰ ਤੇ ਯਤਨ ਕਰਨ ਵਾਲੀ ਸਮਾਜਿਕ ਸੰਸਥਾ “ਹੋਪ ਫਾਰ ਮਹਿਲ ਕਲਾਂ” ਵੱਲੋਂ ਜਨ ਸੰਪਰਕ ਮੁਹਿੰਮ ਤਹਿਤ ਪਿੰਡ ਕੁਰੜ ਵਿਖੇ ਨੌਜਵਾਨ ਆਗੂ ਅਤੇ ਸੰਸਥਾ ਦੇ ਇੰਚਾਰਜ ਕੁਲਵੰਤ ਸਿੰਘ ਟਿੱਬਾ ਨੇ ਮਜ਼ਦੂਰ ਪਰਿਵਾਰਾਂ ਦੀਆਂ ਮੁਸ਼ਕਲਾਂ ਸੁਣੀਆਂ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਵੰਤ ਸਿੰਘ ਟਿੱਬਾ ਨੇ ਕਿਹਾ ਕਿ ਸਾਡੀ ਟੀਮ ਕੋਲ “ਸਾਨੂੰ ਦੱਸੋ, ਅਸੀਂ ਸੁਣਾਂਗੇ, ਅਸੀਂ ਕਰਾਂਗੇ” ਮੁਹਿੰਮ ਤਹਿਤ ਸਮੱਸਿਆਵਾਂ ਦੇ ਹੱਲ ਲਈ ਆਮ ਲੋਕ ਸੰਪਰਕ ਕਰ ਰਹੇ ਹਨ ਅਤੇ ਹੋਪ ਫਾਰ ਮਹਿਲ ਕਲਾਂ ਦੀ ਟੀਮ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਇਨ੍ਹਾਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ।
ਕੁਲਵੰਤ ਸਿੰਘ ਟਿੱਬਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡਾਂ ਅੰਦਰ ਆਮ ਲੋਕ ਰਾਜਨੀਤਕ ਆਗੂਆਂ ਦੀ ਮਾੜੀ ਕਾਰਗੁਜ਼ਾਰੀ ਕਾਰਨ ਬੇਵੱਸ ਅਤੇ ਲਾਚਾਰ ਦਿਖਾਈ ਦੇ ਰਹੇ ਹਨ।ਉਨ੍ਹਾਂ ਕਿਹਾ ਕਿ ਅਸੀਂ ਇਹ ਤਹੱਈਆ ਕੀਤਾ ਹੈ ਕਿ ਆਪਣੇ ਕੰਮਾਂ ਧੰਦਿਆਂ ਲਈ ਸਰਕਾਰੀ ਦਫ਼ਤਰਾਂ ਵਿੱਚ ਧੱਕੇ ਖਾ ਖਾ ਕੇ ਅੱਕ ਚੁੱਕੇ ਲੋਕਾਂ ਲਈ ਇਕ ਆਸ ਦੀ ਕਿਰਨ ਬਣ ਸਕੀਏ।ਉਨ੍ਹਾਂ ਨੌਜਵਾਨ ਵਰਗ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹੋਪ ਫਾਰ ਮਹਿਲ ਕਲਾਂ ਦੀ ਟੀਮ ਦਾ ਹਿੱਸਾ ਬਣਨ ਤਾਂ ਕਿ ਆਮ ਲੋਕਾਂ ਨੂੰ ਇਨਸਾਫ ਦਿਵਾਇਆ ਜਾ ਸਕੇ।ਉਨ੍ਹਾਂ ਦੱਸਿਆ ਕਿ ਪਿੰਡ ਕੁਰੜ ਵਿੱਚ ਬੁਢਾਪਾ ਪੈਨਸ਼ਨ, ਆਸ਼ਰਿਤ ਅਤੇ ਅੰਗਹੀਣ ਪੈਨਸ਼ਨਧਾਰਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਜਲਦੀ ਹੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਹੱਲ ਕੀਤਾ ਜਾਵੇਗਾ।ਇਸ ਮੌਕੇ ਬਲਵੀਰ ਸਿੰਘ ਕੁਰੜ, ਮਿੱਤ ਸਿੰਘ, ਅਮਰਜੀਤ ਸਿੰਘ, ਰਣਧੀਰ ਸਿੰਘ, ਮੇਘ ਸਿੰਘ, ਬਿੱਕਰ ਸਿੰਘ, ਗੁਰਪਿਆਰ ਸਿੰਘ, ਨਸੀਬ ਕੌਰ, ਸੰਦੀਪ ਕੌਰ, ਗੁਰਮੇਲ ਕੌਰ, ਵਿੰਦਰ ਕੌਰ , ਗੁਰਦੇਵ ਕੌਰ ਸਮੇਤ ਹਾਜ਼ਰ ਸਨ।