ਜੰਗ ਜਿੱਤਣ ਲਈ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਥੋੜ੍ਹੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ – ਰਾਮਵੀਰ

Advertisement
Spread information

80 ਜਣਿਆਂ ਨੇ ਕੋਰੋਨਾ ਤੇ ਫਤਿਹ ਹਾਸਿਲ ਕੀਤੀ-ਡਿਪਟੀ ਕਮਿਸ਼ਨਰ

ਹਰਪ੍ਰੀਤ ਕੌਰ ਬਬਲੀ  , ਸੰਗਰੂਰ, 4 ਜੂਨ: 2021
ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲ੍ਹੇ ਲਈ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ ਤਹਿਤ 80 ਪਾਜਿਟਿਵ ਮਰੀਜ਼ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਸਿਹਤਯਾਬ ਹੋਏ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ 61 ਮਰੀਜ਼ਾਂ ਨੇ ਹੋਮ ਆਈਸੋਲੇਸ਼ਨ ਤੋਂ , 3 ਮਰੀਜ਼ ਮਲੇਰਕੋਟਲਾ ਜੇਲ੍ਹ ਤੋਂ, 11 ਮਰੀਜ਼ ਲੁਧਿਆਣਾ ਜੇਲ੍ਹ ਤੋਂ ਅਤੇ 5 ਮਰੀਜ਼ ਬਠਿੰਡਾ ਜੇਲ੍ਹ ਤੋਂ ਕੋਰੋਨਾ ਨੂੰ ਹਰਾਇਆ। ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ ’ਚ ਵੱਡੀ ਕਾਮਯਾਬੀ ਹੈ ਪਰ ਇਸ ਤੋਂ ਜੰਗ ਜਿੱਤਣ ਲਈ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਥੋੜ੍ਹੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ।

   

Advertisement
Advertisement
Advertisement
Advertisement
Advertisement
error: Content is protected !!