ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ਅਤੇ ਸਿਧਾਂਤਾਂ ਵਰ੍ਹੇ ਬੱਚਿਆਂ ਨੂੰ ਜਾਣਕਾਰੀ ਦੇਣਾ ਅਤਿ ਜ਼ਰੂਰੀ -ਕਿਰਨ ਬਾਲਾ
ਹਰਪ੍ਰੀਤ ਕੌਰ ਬਬਲੀ , ਸੰਗਰੂਰ, 3 ਜੂਨ: 2021
ਸਿੱਖਿਆ ਵਿਭਾਗ ਪੰਜਾਬ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਮਲਕੀਤ ਸਿੰਘ ਜੀ ਖੋਸਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਹਰਜੀਤ ਕੁਮਾਰ ਸ਼ਰਮਾ ਜ਼ਿਲ੍ਹਾ ਨੋਡਲ ਅਫ਼ਸਰ ਮੈਡਮ ਕਿਰਨ ਬਾਲਾ ਦੀ ਨਿਗਰਾਨੀ ਹੇਠ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਪੱਧਰ ਤੇ ਲੇਖ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ’ਚ ਸਿੱਖਿਆ ਵਿਭਾਗ ਸੰਗਰੂਰ ਦੀ ਅਣਥੱਕ ਮਿਹਨਤ ਸਦਕਾ ਸੰਗਰੂਰ ਜ਼ਿਲ੍ਹਾ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਤੋਂ ਮੋਹਰੀ ਰਿਹਾ।
ਲੇਖ ਲਿਖਣ ਦੇ ਆਨਲਾਈਨ ਮੁਕਬਾਲਿਆ ਵਿੱਚ ਸੰਗਰੂਰ ਜਿਲ੍ਹੇ ਦੇ ਸਾਰੇ ਮਿਡਲ ਅਤੇ ਸਾਰੇ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਸਕੂਲ ਪਿ੍ਰੰਸੀਪਲਾਂ ਦੀ ਯੋਗ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਭਾਗ ਲਿਆ। ਜ਼ਿਲ੍ਹਾ ਨੋਡਲ ਅਫ਼ਸਰ ਮੈਡਮ ਕਿਰਨ ਬਾਲਾ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ ਪੁਰਬ ਨੂੰ ਲੈ ਕੇ ਹੋਏ ਵਿੱਦਿਅਕ ਮੁਕਾਬਿਲਆਂ ’ਚ 12792 ਵਿਦਿਆਰਥੀਆਂ ਨੇ ਭਾਗ ਲੈ ਕੇ ਜਿਲ੍ਹੇ ਨੂੰ ਪੰਜਾਬ ਭਰ ’ਚ ਮੋਹਰੀ ਬਣਾਇਆ। ਉਨ੍ਹਾਂ ਕਿਹਾ ਕਿ ਇਸਦੇ ਲਈ ਸਾਰੇ ਬਲਾਕ ਕੋਆਰਡੀਨੇਟਰ , ਸਮੂਹ ਸਕੂਲ ਮੁੱਖੀ ਵਧਾਈ ਦੇ ਪਾਤਰ ਜਿਹਨਾ ਨੇ ਪੂਰਨ ਸਹਿਯੋਗ ਦਿੱਤਾ।
ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੇਸਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਹਰਜੀਤ ਕੁਮਾਰ ਸ਼ਰਮਾ ਨੇ ਨੋਡਲ ਅਫ਼ਸਰ ਮੈਡਮ ਕਿਰਨ ਬਾਲਾ ਅਤੇੇ ਸਾਰੇ ਬਲਾਕ ਕੋਆਰਡੀਨੇਟਰ ਸਮੇਤ ਸਮੂਹ ਸਕੂਲ ਮੁੱਖੀ ਸਾਹਿਬਾਨਾਂ , ਸਮੂਹ ਸਕੂਲ ਨੋਡਲ ਅਫਸਰ , ਸਮੂਹ ਕਲਾਸ ਇੰਚਾਰਜ ਅਤੇ ਸਮੂਹ ਮਾਪਿਆ ਨੂੰ ਵਧਾਈ ਦਿੰਦੇ ਹੋਏ ਉਹਨਾਂ ਦਾ ਧੰਨਵਾਦ ਕੀਤਾ ਅਤੇ ਆਉਣ ਮੁਕਾਬਿਲਆਂ ਵਿੱਚ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ।